ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਇਆ ਮਸ਼ਹੂਰ ਕਬੱਡੀ ਖਿਡਾਰੀ ਗੋਪੀ ਫਰੰਦੀਪੁਰੀਆ

Thursday, Feb 19, 2026 - 11:48 AM (IST)

ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਇਆ ਮਸ਼ਹੂਰ ਕਬੱਡੀ ਖਿਡਾਰੀ ਗੋਪੀ ਫਰੰਦੀਪੁਰੀਆ

ਤਰਨਤਾਰਨ (ਵੈੱਬ ਡੈਸਕ): ਪ੍ਰਸਿੱਧ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੋਪੀ ਫਰੰਦੀਪੁਰੀਆ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖ਼ੁਦ ਗੋਪੀ ਫਰੰਦੀਪੁਰੀਆ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ। 

ਸੁਖਬੀਰ ਸਿੰਘ ਬਾਦਲ ਨੇ ਖੇਮਕਰਨ ਵਿਖੇ “ਪੰਜਾਬ ਬਚਾਓ” ਰੈਲੀ ਵਿਚ ਆਪਣੇ ਸੰਬੋਧਨ ਦੌਰਾਨ ਗੋਪੀ ਫਰੰਦੀਪੁਰੀਆ ਨੂੰ ਸਟੇਜ 'ਤੇ ਬੁਲਾਇਆ ਤੇ ਪਾਰਟੀ ਵਿਚ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਗੋਪੀ ਫਰੰਦੀਪੁਰੀਆ ਦੇ ਅਕਾਲੀ ਦਲ ਵਿਚ ਸ਼ਾਮਲ ਹੋਣ ਨਾਲ ਇਹ ਸਪਸ਼ਟ ਹੋ ਗਿਆ ਹੈ ਕਿ ਪੰਜਾਬ ਦੀਆਂ 2027 ਵਿਧਾਨ ਸਭਾ ਚੋਣਾਂ ਵਿਚ ਪੰਜਾਬੀਆਂ ਦੇ ਸਹਿਯੋਗ ਨਾਲ ਸ਼੍ਰੋਮਣੀ ਅਕਾਲੀ ਦਲ ਜਿੱਤ ਦਰਜ ਕਰੇਗਾ।

ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ 2027 ‘ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ‘ਤੇ ਪੰਜਾਬੀਆਂ ਦੀ ਮਾਂ ਖੇਡ ਕਬੱਡੀ ਦਾ ਮੁੜ ਤੋਂ “ਵਿਸ਼ਵ ਕਬੱਡੀ ਕੱਪ” ਸ਼ੁਰੂ ਕਰਵਾਇਆ ਜਾਵੇਗਾ ਤੇ ਕਬੱਡੀ ਨੂੰ ਵਿਸ਼ਵ ਪੱਧਰ ਤੱਕ ਪਹੁੰਚਾਇਆ ਜਾਵੇਗਾ।


author

Anmol Tagra

Content Editor

Related News