ਨਸ਼ਾ ਤਸਕਰ ਵਿਰੁੱਧ ਸਰਕਾਰ ਦੀ ਵੱਡੀ ਕਾਰਵਾਈ, ਜੋਬਨਪ੍ਰੀਤ ਸਿੰਘ ਦੀ ਜਾਇਦਾਦ ''ਤੇ ਚੱਲਿਆ ਬੁਲਡੋਜ਼ਰ

Saturday, Nov 01, 2025 - 04:10 PM (IST)

ਨਸ਼ਾ ਤਸਕਰ ਵਿਰੁੱਧ ਸਰਕਾਰ ਦੀ ਵੱਡੀ ਕਾਰਵਾਈ, ਜੋਬਨਪ੍ਰੀਤ ਸਿੰਘ ਦੀ ਜਾਇਦਾਦ ''ਤੇ ਚੱਲਿਆ ਬੁਲਡੋਜ਼ਰ

ਅੰਮ੍ਰਿਤਸਰ(ਨੀਰਜ)-ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸਨ ਨੇ ਭਾਰਤ ਪਾਕਿਸਤਾਨ ਸਰਹੱਦੀ ਖੇਤਰ ਦੇ ਪਿੰਡ ਰਣਗੜ ਵਿਖੇ ਨਸ਼ਾ ਤਸਕਰ ਜੋਬਨ ਪ੍ਰੀਤ ਸਿੰਘ ਉਰਫ ਜੋਬਨ ਪੁੱਤਰ ਬਲਦੇਵ ਸਿੰਘ ਦੀ ਜਾਇਦਾਤ ਉੱਤੇ ਬੁਲਡੋਜ਼ਰ ਚਲਾ ਕੇ ਸਪਸ਼ਟ ਕਰ ਦਿੱਤਾ ਕਿ ਨਸ਼ਾ ਤਸਕਰਾਂ ਵਿਰੁੱਧ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ ਨਹੀਂ ਵਰਤੀ ਜਾਵੇਗੀ।

ਇਹ ਵੀ ਪੜ੍ਹੋ- ਪੰਜਾਬ : ਰੂਹ ਕੰਬਾਊ ਮੌਤ, ਪਤੀ ਨੇ ਕਹੀ ਨਾਲ ਵੱਢ'ਤੀ ਪਤਨੀ

ਇਸ ਸਬੰਧੀ ਗੱਲਬਾਤ ਕਰਦੇ ਜ਼ਿਲ੍ਹਾ ਪੁਲਸ ਮੁਖੀ ਮਨਿੰਦਰ ਸਿੰਘ ਨੇ ਦੱਸਿਆ ਕਿ ਉਕਤ ਤਸਕਰ ਉੱਤੇ ਐਨ.ਡੀ.ਪੀ.ਐਸ ਅਤੇ ਅਸਲਾ ਐਕਟ ਅਧੀਨ ਤਿੰਨ ਪਰਚੇ ਵੱਖ-ਵੱਖ ਥਾਣਿਆਂ ਵਿਚ ਦਰਜ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਾ ਤਸਕਰਾਂ ਨੂੰ ਇਹ ਸਖਤ ਸੁਨੇਹਾ ਹੈ ਕਿ ਉਹ ਜਾਂ ਤਾਂ ਇਹ ਤਸਕਰੀ ਛੱਡ ਜਾਣ ਜਾਂ ਪੰਜਾਬ ਛੱਡ ਜਾਣ। ਉਨ੍ਹਾਂ ਦੱਸਿਆ ਕਿ ਉਕਤ ਨਸ਼ਾ ਤਸਕਰ ਨੇ ਪੰਜਾਬ ਸਰਕਾਰ ਦੀ ਜਾਇਦਾਦ ਉੱਤੇ ਕਬਜ਼ਾ ਕਰਕੇ ਉਸਾਰੀ ਕੀਤੀ ਹੋਈ ਸੀ, ਜਿਸ ਉੱਤੇ ਕਾਰਵਾਈ ਕਰਦੇ ਹੋਏ ਅੱਜ ਉਕਤ ਨਸ਼ਾ ਤਸਕਰ ਦੀ ਪਿੰਡ ਰਣਗੜ੍ਹ ਸਥਿਤ ਜਾਇਦਾਦ ਉੱਤੇ ਬੁਲਡੋਜ਼ਰ ਚਲਾਇਆ ਗਿਆ ਹੈ।

ਇਹ ਵੀ ਪੜ੍ਹੋ- ਨਵੰਬਰ 'ਚ ਛੁੱਟੀਆਂ ਹੀ ਛੁੱਟੀਆਂ, ਇੰਨੇ ਦਿਨ ਪੰਜਾਬ 'ਚ ਸਕੂਲ, ਕਾਲਜ ਤੇ ਦਫਤਰ ਰਹਿਣਗੇ ਬੰਦ

ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਨਸ਼ਾ ਤਸਕਰਾਂ ਵਿਰੁੱਧ ਵਿਆਪਕ ਪੱਧਰ 'ਤੇ ਮੁਹਿੰਮ ਚਲਾ ਰਹੀ ਹੈ, ਜਿਸ ਵਿੱਚ ਸਰਹੱਦ ਪਾਰ ਤੋਂ ਹੁੰਦੀ ਤਸਕਰੀ ਤੋਂ ਇਲਾਵਾ ਛੋਟੇ ਪੱਧਰ ਉੱਤੇ ਨਸ਼ੇ ਦੀ ਖਰੀਦੋ ਪਰੋਖਤ ਵਿਰੁੱਧ ਵੀ ਨਕਾਬ ਕੱਸੀ ਗਈ ਹੈ। ਉਨ੍ਹਾਂ ਕਿਹਾ ਕਿ ਵੱਡੀਆਂ ਬਰਾਮਦਗੀਆਂ ਲਗਾਤਾਰ ਹੋ ਰਹੀਆਂ ਹਨ ਅਤੇ ਪੁਲਸ ਮੁਖੀ ਗੌਰਵ ਯਾਦਵ ਵੱਲੋਂ ਸਪੱਸ਼ਟ ਸੁਨੇਹਾ ਹੈ ਕਿ ਇਸ ਗੰਭੀਰ ਮੁੱਦੇ ਉੱਤੇ ਕਿਸੇ ਵੀ ਨਸ਼ਾ ਤਸਕਰ ਨਾਲ ਢਿੱਲ ਨਹੀਂ ਵਰਤੀ ਜਾਵੇਗੀ ਅਤੇ ਜੋ ਵੀ ਦੋਸ਼ੀ ਹੋਇਆ ਉਸ ਵਿਰੋਧ ਸਖਤ ਤੋਂ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਨਸ਼ਾ ਤਸਕਰਾਂ ਨੂੰ ਤਾੜਨਾ ਕਰਦੇ ਕਿਹਾ ਕਿ ਉਹ ਸਾਡੀਆਂ ਨੌਜਵਾਨ ਪੀੜੀਆਂ ਨੂੰ ਬਰਬਾਦ ਕਰਨ ਤੋਂ ਬਾਜ਼ ਆਉਣ।

ਇਹ ਵੀ ਪੜ੍ਹੋ- ਵੱਡਾ ਹਾਦਸਾ: ਘਰ 'ਚ ਕਰੰਟ ਲੱਗਣ ਨਾਲ ਔਰਤ ਦੀ ਮੌਤ, 2 ਬੱਚਿਆਂ ਦੀ ਮਾਂ ਸੀ ਮ੍ਰਿਤਕਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News