ਬੇਅਦਬੀ ਕਰਨ ਵਾਲਿਆਂ ਨਾਲ ਸਰਕਾਰਾਂ ਦਾ ਦੋਸਤਾਨਾ ਵਤੀਰਾ ਮੰਦਭਾਗਾ : ਭਾਈ ਮੰਡ
Thursday, Oct 27, 2022 - 10:12 AM (IST)

ਅੰਮ੍ਰਿਤਸਰ (ਦੀਪਕ)- ਸਰਬੱਤ ਖ਼ਾਲਸਾ ਦੁਆਰਾ ਨਾਮਜ਼ਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਬੰਦੀ ਛੋੜ ਦਿਵਸ ਮੌਕੇ ’ਤੇ ਕੌਮ ਦੇ ਨਾਮ ਸੰਦੇਸ਼ ਜਾਰੀ ਕਰਦਿਆਂ ਜਗ੍ਹਾ-ਜਗ੍ਹਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ’ਤੇ ਦਿਲੀ ਦੁੱਖ ਦਾ ਇਜ਼ਹਾਰ ਕੀਤਾ। ਭਾਈ ਮੰਡ ਨੇ ਕਿਹਾ ਕਿ ਅਫ਼ਸੋਸ ਦੀ ਗੱਲ ਇਹ ਹੈ ਕਿ ਸਮੇਂ ਦੀਆਂ ਸਰਕਾਰਾਂ ਬੇਅਦਬੀ ਕਰਨ ਵਾਲਿਆਂ ਨਾਲ ਸਖ਼ਤੀ ਦੀ ਥਾਂ ਦੋਸਤਾਨਾ ਵਤੀਰਾ ਕਰ ਰਹੀਆਂ ਹਨ।
ਪੜ੍ਹੋ ਇਹ ਵੀ ਖ਼ਬਰ : ਗੁਰਦਾਸਪੁਰ ’ਚ ਵਾਪਰਿਆ ਭਿਆਨਕ ਹਾਦਸਾ, ਕਾਰ ਸਵਾਰ 5 ਨੌਜਵਾਨਾਂ ’ਚੋਂ 2 ਦੀ ਮੌਤ, ਕਾਰ ਦੇ ਉੱਡੇ ਪਰਖੱਚੇ
ਉਨ੍ਹਾਂ ਅੱਗੇ ਕਿਹਾ ਕਿ ਸਿੱਖ ਜਗਤ ਬੇਪ੍ਰਵਾਹ ਹੋ ਕੇ ਆਪੋ ਧਾਪੀ ਵਿਚ ਉਲਝਿਆ ਪਿਆ ਹੈ। ਸਮੁੱਚਾ ਸਿੱਖ ਪੰਥ ਦਾਤਾ ਬੰਦੀ ਛੋੜ ਦੀ ਯਾਦ ਵਿਚ ਬੰਦੀ ਛੋੜ ਦਿਵਸ ਨੂੰ ਮਨਾ ਰਿਹਾ ਹੈ। ਇਹ ਦਿਹਾੜਾ ਹਰ ਸਾਲ ਆਉਂਦਾ ਹੈ, ਸੰਗਤਾਂ ਉਤਸ਼ਾਹ ਨਾਲ ਮਨਾਉਂਦੀਆਂ ਹਨ, ਲੱਖਾਂ ਸਿੱਖ ਦਰਬਾਰ ਸਾਹਿਬ ਵਿਚ ਨਤਮਸਤਕ ਹੁੰਦੇ ਹਨ ਪਰੰਤੂ ਅੱਜ ਅਸੀਂ ਸਿਰਫ਼ ਅਜਿਹੇ ਮਹਾਨ ਦਿਹਾੜਿਆਂ ਦੀ ਯਾਦ ਮਨਾਉਣ ਤੱਕ ਹੀ ਸੀਮਤ ਹੋ ਗਏ ਹਾਂ।
ਪੜ੍ਹੋ ਇਹ ਵੀ ਖ਼ਬਰ : ਪਰਿਵਾਰ ਲਈ ਆਈ 'ਕਾਲੀ ਦੀਵਾਲੀ', ਧੀ ਨੇ ਸਹੁਰੇ ਘਰ ਲਿਆ ਫਾਹਾ, 2 ਸਾਲ ਪਹਿਲਾਂ ਹੋਇਆ ਸੀ ਵਿਆਹ
ਉਨ੍ਹਾਂ ਕਿਹਾ ਕਿ ਦਾਸ ਸਰਬੱਤ ਖਾਲਸਾ ਵਲੋਂ ਥਾਪੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੀ ਨਜ਼ਰਬੰਦੀ ਕਾਰਨ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਦੀ ਸੇਵਾ ਨਿਭਾਉਂਦਿਆਂ ਖਾਲਸਾ ਪੰਥ ਨੂੰ ਸੁਚੇਤ ਕਰਦਿਆਂ ਅਪੀਲ ਕਰਦਾ ਹਾਂ ਕਿ ਵੱਖ-ਵੱਖ ਖੇਤਰਾਂ ਵਿਚ ਵਿਚਰ ਰਹੀਆਂ ਪੰਥਕ ਜਥੇਬੰਦੀਆਂ ਅਤੇ ਆਗੂ ਆਪਣੀ ਹਾਉਮੈਂ ਦੀ ਬੰਦੀ ਤੋਂ ਆਜ਼ਾਦ ਹੋਣ ਵਾਸਤੇ ਸਿਧਾਤਾਂ ਦਾ ਪੱਲਾ ਫੜਨ। ਸਿੱਖ ਮਿਸਲਾਂ ਦੇ ਇਤਿਹਾਸ ਨੂੰ ਸਾਹਮਣੇ ਰੱਖ ਕੇ ਆਪਣੇ ਅੰਦਰ ਉਹ ਗੁਣ ਪੈਦਾ ਕਰਨ ਦਾ ਯਤਨ ਕਰਨ, ਜਿਸ ਵਿਚੋਂ ਸਿੱਖ ਰਾਜ ਦੀ ਸਥਾਪਨਾ ਦਾ ਮੁੱਢ ਬੱਝਿਆ ਸੀ। ਉਨ੍ਹਾਂ ਕਿਹਾ ਕਿ ਸਿੱਖ ਪੰਥ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੋਂ ਲੈ ਕੇ ਨਸ਼ਿਆਂ ਦੇ ਹਥਿਆਰਾਂ ਨਾਲ ਵੱਡਾ ਹਮਲਾ ਹੋ ਰਿਹਾ ਹੈ। ਇਸ ਸਮੇਂ ਕੌਮ ਕੋਲ ਵੱਖ-ਵੱਖ ਖੇਤਰਾਂ ਵਿਚ ਸਿਆਣੇ ਅਤੇ ਸੂਝਵਾਨ ਆਗੂ ਹੋਣ ਦੇ ਬਾਵਜੂਦ ਵੀ ਇਹ ਖੁਆਰੀਆਂ ਵੱਧਦੀਆਂ ਜਾ ਰਹੀਆਂ ਹਨ।
ਪੜ੍ਹੋ ਇਹ ਵੀ ਖ਼ਬਰ : ਕਾਦੀਆਂ : ਨਸ਼ੇ ਦੀ ਓਵਰਡੋਜ਼ ਕਾਰਨ ਬੁਝਿਆ ਇਕ ਹੋਰ ਘਰ ਦਾ ਚਿਰਾਗ, ਪਿਆ ਚੀਕ ਚਿਹਾੜਾ