ਕੋਰੋਨਾ ਵਾਇਰਸ ਕੇਸਾਂ ਨੂੰ ਲੈ ਕੇ ਸਰਕਾਰ ਸਰਗਰਮ, ਐਡਵਾਇਜ਼ਰੀ ਜਾਰੀ

Monday, Jun 16, 2025 - 01:49 PM (IST)

ਕੋਰੋਨਾ ਵਾਇਰਸ ਕੇਸਾਂ ਨੂੰ ਲੈ ਕੇ ਸਰਕਾਰ ਸਰਗਰਮ, ਐਡਵਾਇਜ਼ਰੀ ਜਾਰੀ

ਗੁਰਦਾਸਪੁਰ(ਵਿਨੋਦ)- ਦੇਸ਼ ’ਚ ਲਗਾਤਾਰ ਵੱਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਸਰਗਰਮ ਹੋ ਗਈ ਹੈ। ਹਾਲਾਂਕਿ ਪੰਜਾਬ ’ਚ ਸਥਿਤੀ ਕੰਟਰੋਲ ’ਚ ਹੈ ਪਰ ਫਿਰ ਵੀ ਸਿਹਤ ਵਿਭਾਗ ਨੇ ਐਡਵਾਈਜ਼ਰੀ ਜਾਰੀ ਕਰ ਕੇ ਲੋਕਾਂ ਨੂੰ ਸਾਵਧਾਨ ਰਹਿਣ ਲਈ ਕਿਹਾ ਹੈ ਅਤੇ ਲੋਕਾਂ ਨੂੰ ਭੀੜਭਾੜ ਵਾਲੀਆਂ ਥਾਵਾਂ ’ਤੇ ਜਾਣ ਤੋਂ ਗੁਰੇਜ ਕਰਨ ਅਤੇ ਮੂੰਹ ’ਤੇ ਮਾਸਕ ਪਾਉਣ ਦੀ ਸਲਾਹ ਦਿੱਤੀ ਹੈ, ਕਿਉਂਕਿ ਜਿਸ ਤਰ੍ਹਾਂ ਨਾਲ ਦੇਸ਼ ’ਚ ਕੋਰੋਨਾ ਵਾਇਰਸ ਦੀ ਲਪੇਟ ’ਚ ਲੋਕ ਆ ਰਹੇ ਹਨ, ਉਸ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਨੇ ਸਾਰੇ ਜ਼ਿਲ੍ਹਿਆਂ ਦੇ ਸਿਵਲ ਸਰਜਨਾਂ ਨੂੰ ਪੱਤਰ ਲਿਖ ਕੇ ਸਾਵਧਾਨੀ ਵਰਤਨ ਅਤੇ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਹਨ।

ਦੇਸ਼ ਦੇ ਕੁਝ ਹਿੱਸਿਆਂ ’ਚ ਕੋਵਿਡ-19 ਮਾਮਲਿਆਂ ’ਚ ਵਾਧਾ ਹੋਣ ਕਾਰਨ ਲੋਕਾਂ ਦੀ ਸੁਰੱਖਿਆਂ ਲਈ ਪੰਜਾਬ ਸਰਕਾਰ ਦੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਨੇ ਐਡਵਾਈਜ਼ਰੀ ਜਾਰੀ ਕੀਤੀ ਹੈ। ਹਾਲਾਂਕਿ ਪੰਜਾਬ ਰਾਜ ਵਿਚ ਸਥਿਤੀ ਕੰਟਰੋਲ ਹੇਠ ਹੈ ਅਤੇ ਸਿਹਤ ਵਿਭਾਗ ਪੂਰੀ ਤਿਆਰੀ ’ਚ ਹੈ, ਫਿਰ ਵੀ ਨਾਗਰਿਕਾਂ ਨੂੰ ਕੋਰੋਨਾ ਵਾਇਰਸ ਦੇ ਸੰਕਰਮਣ ਦੇ ਫੈਲਾਅ ਨੂੰ ਰੋਕਣ ਲਈ ਮੁੱਢਲੀ ਸੁਰੱਖਿਆ ਸਾਵਧਾਨੀਆਂ ਨੂੰ ਅਪਣਾਉਣ ਲਈ ਕਿਹਾ ਜਾ ਰਿਹਾ ਹੈ, ਤਾਂ ਕਿ ਇਸ ਖਤਰਨਾਕ ਵਾਇਰਸ ਤੋਂ ਬਚਿਆ ਜਾ ਸਕੇ।

ਇਹ ਵੀ ਪੜ੍ਹੋ-ਗਰਭਵਤੀ ਔਰਤਾਂ ਨੂੰ ਪੰਜਾਬ ਸਰਕਾਰ ਦੇਣ ਜਾ ਰਹੀ ਵੱਡਾ ਤੋਹਫ਼ਾ ! ਪੜ੍ਹੋ ਪੂਰੀ ਖ਼ਬਰ

ਪੰਜਾਬ ਸਰਕਾਰ ਵੱਲੋਂ ਪੰਜਾਬ ’ਚ ਪੈਂਦੇ ਸਾਰੇ ਹਸਪਤਾਲਾਂ ’ਚ ਇਸ ਸਬੰਧੀ ਪੁਖਤਾ ਅੰਜ਼ਾਮ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ ਗਏ ਹਨ ਅਤੇ ਲੋਕਾਂ ਨੂੰ ਸਾਵਧਾਨੀ ਵਰਤਨ ਦੀ ਸਲਾਹ ਦਿੱਤੀ ਹੈ, ਜਿਸ ’ਚ ਵੱਡੇ ਉਮਰ ਦੇ ਵਿਅਕਤੀ, ਗਰਭਵਤੀ ਔਰਤਾਂ, ਬਿਮਾਰ ਜਾਂ ਕਮਜ਼ੋਰ ਰੋਗ ਪ੍ਰਤੀਰੋਧਕ ਸਮਰਥਾਂ ਵਾਲੇ ਲੋਕਾਂ ਨੂੰ ਭੀੜ ਭਾੜ ਵਾਲੀਆਂ ਜਾਂ ਬੰਦ ਥਾਵਾਂ ’ਤੇ ਮਾਸਕ ਪਾਉਣ ਦੀ ਸਲਾਹ ਦਿੱਤੀ ਗਈ ਹੈ। ਖੰਘਣ ਜਾਂ ਛੀਕਣ ਸਮੇਂ ਆਪਣੇ ਮੂੰਹ ਅਤੇ ਨੱਕ ਨੂੰ ਰੁਮਾਲ, ਟਿਸ਼ੂ ਜਾਂ ਕੋਹਨੀ ਦੇ ਮੋੜ ਨਾਲ ਢੱਕਣ ਅਤੇ ਜੇਕਰ ਬੁਖਾਰ, ਖੰਘ ਜਾਂ ਸਾਹ ਲੈਣ ’ਚ ਦਿੱਕਤ ਹੁੰਦੀ ਹੈ ਤਾਂ ਮਾਸਕ ਪਾਉਣ ਅਤੇ ਤੁਰੰਤ ਡਾਕਟਰ ਦੀ ਸਲਾਹ ਲੈਣ ਲਈ ਕਿਹਾ ਗਿਆ ਹੈ।

ਕੀ ਹਨ ਲੱਛਣ ਅਤੇ ਕਿਵੇਂ ਕੀਤੀ ਜਾਵੇ ਪਛਾਣ

ਜੇਕਰ ਕੋਰੋਨਾ ਵਾਇਰਸ ਦੇ ਲੱਛਣ ਦੀ ਗੱਲ ਕਰੀਏ ਤਾਂ ਇਸ ਦੀ ਲਪੇਟ ’ਚ ਆਉਣ ਕਾਰਨ ਪਹਿਲਾਂ ਤਾਂ ਵਿਅਕਤੀ ਨੂੰ ਬੁਖਾਰ ਲਗਾਤਾਰ ਰਹਿੰਦਾ ਹੈ, ਉਸ ਦੇ ਨਾਲ ਗਲੇ ’ਚ ਦਰਦ, ਮੂੰਹ ਦਾ ਸੁਵਾਦ ਬੰਦ ਹੋ ਜਾਣਾ, ਲੂਜ ਮੋਸ਼ਣ, ਪੇਟ ’ਚ ਦਰਦ ਹੋਣਾ, ਹਮੇਸ਼ਾਂ ਸਿਰਦਰਦ ਹੋਣਾ, ਛਾਤੀ ’ਚ ਦਰਦ ਦੀ ਸ਼ਿਕਾਇਤ, ਸਾਹ ਲੈਣ ’ਚ ਤਕਲੀਫ ਹੋਣਾ, ਸਰੀਰ ’ਚ ਥਕਾਵਟ ਰਹਿਣਾ ਵੀ ਇਸ ਦੇ ਮੁੱਖ ਕਾਰਨ ਹਨ। ਜਦਕਿ ਇਸ ਤੋਂ ਬਚਣ ਲਈ ਹੱਥਾਂ ਨੂੰ ਬਾਰ-ਬਾਰ ਧੋਣਾ ਚਾਹੀਦਾ ਹੈ, ਮਾਸਕ ਜ਼ਰੂਰ ਪਾਉਣਾ ਚਾਹੀਦਾ ਹੈ ਅਤੇ ਸੈਨੀਟਾਈਜ਼ਰ ਦਾ ਇਸਤੇਮਾਲ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ-ਪੰਜਾਬੀਓ ਪਹਿਲਾਂ ਹੀ ਕਰ ਲਓ ਤਿਆਰੀ, 2 ਦਿਨ ਬਿਜਲੀ ਸਪਲਾਈ ਰਹੇਗੀ ਬੰਦ

ਦੇਸ਼ ’ਚ ਹੁਣ ਤੱਕ 7383 ਕੇਸ ਐਕਟਿਵਾ, 10 ਲੋਕਾਂ ਦੀ ਹੋਈ ਮੌਤ

ਜੇਕਰ ਦੇਸ਼ ’ਚ ਕੋਰੋਨਾ ਵਾਇਰਸ ਦੀ ਲਪੇਟ ’ਚ ਆਉਣ ਵਾਲੇ ਲੋਕਾਂ ਦੀ ਗਿਣਤੀ ਦੀ ਗੱਲ ਕਰੀਏ ਤਾਂ ਹੁਣ ਤੱਕ 7383 ਲੋਕ ਕੋਰੋਨਾ ਵਾਇਰਸ ਦੀ ਲਪੇਟ ’ਚ ਆ ਚੁੱਕੇ ਹਨ। ਇਸ ਵਾਇਰਸ ਦੀ ਲਪੇਟ ’ਚ ਆਉਣ ਕਾਰਨ ਹੁਣ ਤੱਕ 10 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਦਕਿ ਜ਼ਿਆਦਾਤਰ ਕੇਸ ਕੇਰਲਾ, ਦਿੱਲੀ, ਗੁਜਰਾਤ ਸਮੇਤ ਹੋਰ ਸੂਬਿਆਂ ’ਚ ਪਾਏ ਜਾ ਰਹੇ ਹਨ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਬਣਿਆ ਕਰਫਿਊ ਵਰਗਾ ਮਾਹੌਲ, ਸੁੰਨੀਆਂ ਪਈਆਂ ਸੜਕਾਂ ਤੇ ਬਾਜ਼ਾਰ

ਕੀ ਕਹਿਣਾ ਹੈ ਸਿਹਤ ਵਿਭਾਗ ਦੇ ਅਧਿਕਾਰੀਆਂ ਦਾ

ਇਸ ਸਬੰਧੀ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਦੇ ਚੱਲਦੇ ਜੋ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ, ਉਸ ਸਬੰਧੀ ਲੋਕਾਂ ਨੂੰ ਉਸ ਦੀ ਪਾਲਣਾ ਕਰਨੀ ਚਾਹੀਦੀ ਹੈ। ਅਜੇ ਤੱਕ ਜ਼ਿਲ੍ਹੇ ’ਚ ਕੋਈ ਵੀ ਕੋਰੋਨਾ ਵਾਇਰਸ ਦਾ ਕੇਸ ਨਹੀਂ ਆਇਆ ਹੈ ਪਰ ਫਿਰ ਵੀ ਗੁਰਦਾਸਪੁਰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ’ਚ 10 ਬੈੱਡ ਦਾ ਕਮਰਾ ਤਿਆਰ ਕੀਤਾ ਗਿਆ ਹੈ।

ਜੇਕਰ ਕੋਈ ਵੀ ਕੋਰੋਨਾ ਵਾਇਰਸ ਦੇ ਨਾਲ ਪੀੜਤ ਵਿਅਕਤੀ ਆਉਂਦਾ ਹੈ ਤਾਂ ਉਸ ਨੂੰ ਉਸ ਕਮਰੇ ’ਚ ਸਿਫਟ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੇ ਕੋਲ ਕੋਰੋਨਾ ਵਾਇਰਸ ਚੈਕ ਕਰਨ ਦੇ ਲਈ ਰੈਪਿਡ ਐਟੀਜਨ ਟੈਸਟ ਕਿਟ ਵੀ ਪਹੁੰਚ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ’ਚ ਇਸ ਸਬੰਧੀ ਪੂਰੇ ਅੰਜ਼ਾਮ ਕੀਤੇ ਗਏ ਹਨ ਅਤੇ ਸਟਾਫ ਨੂੰ ਵੀ ਸਾਵਧਾਨੀ ਵਰਤਨ ਦੇ ਲਈ ਕਿਹਾ ਗਿਆ ਅਤੇ ਮੂੰਹ ’ਤੇ ਮਾਸਕ ਪਾਉਣ ਦੀ ਹਿਦਾਇਤ ਕੀਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News