ਸਿੱਖਾਂ ’ਤੇ ਹੋਏ ਸਰਕਾਰੀ ਅੱਤਿਆਚਾਰ ਦੀ ਸੱਚਾਈ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕਦਾ : ਐਡਵੋਕੇਟ ਧਾਮੀ

Tuesday, Jul 07, 2026 - 11:10 AM (IST)

ਸਿੱਖਾਂ ’ਤੇ ਹੋਏ ਸਰਕਾਰੀ ਅੱਤਿਆਚਾਰ ਦੀ ਸੱਚਾਈ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕਦਾ : ਐਡਵੋਕੇਟ ਧਾਮੀ

ਅੰਮ੍ਰਿਤਸਰ(ਸਰਬਜੀਤ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ, ਮਨੁੱਖੀ ਅਧਿਕਾਰਾਂ ਲਈ ਉਨ੍ਹਾਂ ਵੱਲੋਂ ਕੀਤੇ ਅਦੁੱਤੀ ਕਾਰਜਾਂ ਅਤੇ ਪੁਲਸ ਵੱਲੋਂ ਸਿੱਖ ਨੌਜਵਾਨਾਂ ਨਾਲ ਕੀਤੀਆਂ ਵਧੀਕੀਆਂ ’ਤੇ ਆਧਾਰਿਤ ਫ਼ਿਲਮ ‘ਸਤਲੁਜ’ ਨੂੰ ਜਾਰੀ ਹੋਣ ਤੋਂ ਕੁਝ ਸਮਾਂ ਬਾਅਦ ਹੀ ਭਾਰਤ ਵਿਚ ਜੀ ਨੈਟਵਰਕ ਤੋਂ ਮਨਮਾਨੇ ਢੰਗ ਨਾਲ ਹਟਾਏ ਜਾਣ ਦੀ ਸ਼ਬਦਾਂ ਵਿਚ ਨਿੰਦਾ ਕੀਤੀ ਹੈ।

ਇਹ ਵੀ ਪੜ੍ਹੋ-ਪੰਜਾਬ ਪੁਲਸ ਦੇ ASI ਨੇ ਰੱਖਿਆ ਪ੍ਰਾਈਵੇਟ ਬਾਡੀਗਾਰਡ, ਹੱਥ 'ਚ ਫੜਾਈ ਸਰਕਾਰੀ AK47, SSP ਨੇ ਕਰ'ਤੀ ਕਾਰਵਾਈ

ਐਡਵੋਕੇਟ ਧਾਮੀ ਨੇ ਕਿਹਾ ਕਿ 1984 ਤੋਂ ਬਾਅਦ ਪੁਲਸ ਨੇ ਹਜ਼ਾਰਾਂ ਬੇਗੁਨਾਹ ਨੌਜਵਾਨਾਂ ਨੂੰ ਤਸੀਹੇ ਦੇ ਕੇ ਮਾਰਿਆ ਅਤੇ ਲਾਵਾਰਸ ਕਹਿ ਕੇ ਲਾਸ਼ਾਂ ਨੂੰ ਸਾੜ ਦਿੱਤਾ ਗਿਆ। ਭਾਈ ਜਸਵੰਤ ਸਿੰਘ ਖਾਲੜਾ ਨੇ ਪੰਜਾਬ ਦੇ ਇਤਿਹਾਸ ਦੇ ਉਸ ਦਰਦਨਾਕ ਦੌਰ ਨੂੰ ਦੁਨੀਆ ਸਾਹਮਣੇ ਲਿਆਉਣ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ। ਉਨ੍ਹਾਂ ਵੱਲੋਂ ਕੀਤੇ ਯਤਨਾਂ ਨਾਲ ਹਜ਼ਾਰਾਂ ਪਰਿਵਾਰਾਂ ਨੂੰ ਇਨਸਾਫ਼ ਦੀ ਆਸ ਬੱਝੀ ਸੀ ਜਿਨ੍ਹਾਂ ਦੇ ਨੌਜਵਾਨ ਪੁੱਤਰ ਲਾਪਤਾ ਕਰ ਦਿੱਤੇ ਗਏ ਸਨ। ਦੁਖਦਾਈ ਪਹਿਲੂ ਇਹ ਹੈ ਕਿ ਲੋਕਾਂ ਦੀ ਆਸ ਬਣੇ ਭਾਈ ਖਾਲੜਾ ਨੂੰ ਵੀ ਪੁਲਸ ਨੇ ਮਾਰ ਦਿੱਤਾ।

ਇਹ ਵੀ ਪੜ੍ਹੋ- ਅੰਮ੍ਰਿਤਸਰ ਪੁਲਸ ਦੀ ਵੱਡੀ ਕਾਰਵਾਈ, ਕਾਰੋਬਾਰੀ ਦੀ ਦੁਕਾਨ 'ਤੇ ਫਾਇਰਿੰਗ ਕਰਨ ਵਾਲੇ ਦੋ ਸ਼ੂਟਰ ਗ੍ਰਿਫਤਾਰ

ਉਨ੍ਹਾਂ ਕਿਹਾ ਕਿ ਭਾਈ ਖਾਲੜਾ ਦੇ ਜੀਵਨ ’ਤੇ ਬਣੀ ਇਸ ਫਿਲਮ ਵਿਚ ਇਤਿਹਾਸ ਦੇ ਤੱਥਾਂ, ਮਨੁੱਖੀ ਅਧਿਕਾਰਾਂ ਅਤੇ ਸਮਾਜਕ ਸੱਚਾਈ ਨੂੰ ਸਾਹਮਣੇ ਲਿਆਂਦਾ ਗਿਆ ਹੈ, ਜਿਸ ਨੂੰ ਰੋਕਣ ਦੀ ਬਜਾਏ ਖੁੱਲ੍ਹੇ ਮਨ ਨਾਲ ਦੇਖਿਆ ਅਤੇ ਵਿਚਾਰਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ’ਤੇ ਹੋਏ ਸਰਕਾਰੀ ਅਤਿਆਚਾਰ ਨੂੰ ਲੁਕਾਉਣ ਦੇ ਯਤਨ ਕਦੇ ਵੀ ਸਫਲ ਨਹੀਂ ਹੋ ਸਕਦੇ। ਜਿਨ੍ਹਾਂ ਨੌਜਵਾਨਾਂ ਨੂੰ ਮਾਰਨ ਮਗਰੋਂ ਲਾਵਾਰਸ ਕਹਿ ਕੇ ਸਾੜ ਦਿੱਤਾ ਗਿਆ ਸੀ ਉਨ੍ਹਾਂ ਕੇਸਾਂ ਵਿੱਚ ਮਾਣਯੋਗ ਅਦਾਲਤਾਂ ਵੱਲੋਂ ਉਸ ਵੇਲੇ ਦੇ ਪੁਲਸ ਅਧਿਕਾਰੀਆਂ ਨੂੰ ਸਜ਼ਾਵਾਂ ਦਿੱਤੀਆਂ ਜਾ ਰਹੀਆਂ ਹਨ। ਅਦਾਲਤਾਂ ਦੇ ਇਨ੍ਹਾਂ ਫੈਸਲਿਆਂ ਤੋਂ ਕਿਵੇਂ ਮੂੰਹ ਮੋੜ ਲਵੋਗੇ।

ਇਹ ਵੀ ਪੜ੍ਹੋ- ਪੰਜਾਬ 'ਚ ਮੀਂਹ-ਹਨੇਰੀ ਦੀ ਵੱਡੀ ਚਿਤਾਵਨੀ, ਅਗਲੇ 5 ਦਿਨਾਂ ਦਾ ਜਾਣੋ ਮੌਸਮ ਦਾ ਮਿਜਾਜ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News