ਸਰਕਾਰ ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ’ਚ ਦਖਲ ਦੇ ਕੇ ਲੋਕਾਂ ਦਾ ਧਿਆਨ ਭਟਕਾਉਣ ਦੀ ਕਰ ਰਹੀ ਕੋਸ਼ਿਸ਼: ਐਡਵੋਕੇਟ ਧਾਮੀ

Friday, Jan 02, 2026 - 11:41 AM (IST)

ਸਰਕਾਰ ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ’ਚ ਦਖਲ ਦੇ ਕੇ ਲੋਕਾਂ ਦਾ ਧਿਆਨ ਭਟਕਾਉਣ ਦੀ ਕਰ ਰਹੀ ਕੋਸ਼ਿਸ਼: ਐਡਵੋਕੇਟ ਧਾਮੀ

ਅੰਮ੍ਰਿਤਸਰ(ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਨਾਲ ਸਬੰਧਤ ਮਾਮਲੇ ’ਤੇ ਸਰਕਾਰ ਵੱਲੋਂ ਕੀਤੀ ਜਾ ਰਹੀ ਸਿਆਸਤ ’ਤੇ ਗੰਭੀਰ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਸਰਕਾਰ ਦੋਹਰੀ ਨੀਤੀ ਅਪਣਾ ਕੇ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰ ਰਹੀ ਹੈ।

ਇਹ ਵੀ ਪੜ੍ਹੋ- ਗੁਰਦਾਸਪੁਰ 'ਚ ਤੜਕਸਾਰ ਵਾਪਰਿਆ ਵੱਡਾ ਹਾਦਸਾ, ਥਾਰ ਦੀ ਟੱਕਰ ਨਾਲ ਸਕੂਟਰੀ ਸਵਾਰ ਅਧਿਆਪਕਾ ਦੀ ਮੌਕੇ ’ਤੇ ਮੌਤ

ਉਨ੍ਹਾਂ ਕਿਹਾ ਕਿ ਇਕ ਪਾਸੇ ਮਾਨ ਸਰਕਾਰ ਦੇ ਕਾਰਜਕਾਲ ਦੌਰਾਨ ਬੇਅਦਬੀ ਦੀਆਂ ਘਟਨਾਵਾਂ ਨਿਰੰਤਰ ਸਾਹਮਣੇ ਆ ਰਹੀਆਂ ਹਨ, ਜਦਕਿ ਦੂਜੇ ਪਾਸੇ ਇਨ੍ਹਾਂ ਗੰਭੀਰ ਮਾਮਲਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਸ਼੍ਰੋਮਣੀ ਕਮੇਟੀ ਦੇ ਅੰਦਰੂਨੀ ਪ੍ਰਬੰਧਕੀ ਮਾਮਲਿਆਂ ਵਿਚ ਜਾਣਬੁੱਝ ਕੇ ਦਖਲ ਦਿੱਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਮੀਂਹ ਤੋਂ ਬਾਅਦ ਹੋਰ ਵਧੇਗੀ ਠੰਡ, ਮੌਸਮ ਵਿਭਾਗ ਨੇ 5 ਜਨਵਰੀ ਤੱਕ ਕੀਤਾ ਅਲਰਟ

ਉਨ੍ਹਾਂ ਆਖਿਆ ਕਿ  ਸਰਕਾਰ ਬਰਗਾੜੀ ਬੇਅਦਬੀ ਮਾਮਲੇ ਸਮੇਤ ਹੋਰ ਬੇਅਦਬੀ ਦੀਆਂ ਘਟਨਾਵਾਂ ’ਚ ਇਨਸਾਫ਼ ਦੇਣ ਵਿਚ ਬੁਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਨਾ ਸਿਰਫ਼ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਵਿਚ ਸਰਕਾਰ ਅਸਫਲ ਰਹੀ ਹੈ, ਸਗੋਂ ਬੇਅਦਬੀ ਦੀਆਂ ਘਟਨਾਵਾਂ ਰੋਕਣ ਵਿਚ ਵੀ ਕੋਈ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਨਹੀਂ ਚੁੱਕੇ ਗਏ।ਐਡਵੋਕੇਟ ਧਾਮੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ 328 ਪਾਵਨ ਸਰੂਪਾਂ ਦੇ ਸ਼੍ਰੋਮਣੀ ਕਮੇਟੀ ਵੱਲੋਂ ਨਜਿੱਠੇ ਜਾ ਚੁੱਕੇ ਮਾਮਲੇ ਵਿਚ ਪੰਜਾਬ ਸਰਕਾਰ ਸਿਆਸਤ ਕਰਨ ਤੋਂ ਬਾਜ ਆਵੇ ਅਤੇ ਇਸ ਸਬੰਧੀ ਕਰੜੇ ਸੰਘਰਸ਼ ਲਈ ਮਜ਼ਬੂਰ ਨਾ ਕਰੇ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਨਵੇਂ ਸਾਲ ਦੇ ਦਿਨ ਵੱਡੀ ਘਟਨਾ, ਗੋਲਡਨ ਟੈਂਪਲ ਕੰਪਲੈਕਸ 'ਚ ਫੜਿਆ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

shivani attri

Content Editor

Related News