30 ਸਤੰਬਰ ਤੱਕ ਮਹੱਤਵਪੂਰਨ ਨਾਗਰਿਕ ਸੇਵਾਵਾਂ ’ਤੇ ਸਰਕਾਰੀ ਫੀਸਾਂ ਨੂੰ ਮੁਆਫ ਕਰਨ ਨੂੰ ਮਨਜ਼ੂਰੀ : DC ਆਦਿਤਿਆ
Monday, Jul 06, 2026 - 03:02 PM (IST)
ਗੁਰਦਾਸਪੁਰ(ਹਰਮਨ, ਵਿਨੋਦ)- ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਨੇ ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਇੰਟੈਂਸਿਵ ਰਿਵੀਜ਼ਨ (ਐੱਸ. ਆਈ. ਆਰ.) ਮੁਹਿੰਮ ਨੂੰ ਨਾਗਰਿਕਾਂ ਲਈ ਸੁਚਾਰੂ ਅਤੇ ਸੁਖਾਲਾ ਬਣਾਉਣ ਦੇ ਮਕਸਦ ਨਾਲ 30 ਸਤੰਬਰ ਤੱਕ ਕਈ ਮਹੱਤਵਪੂਰਨ ਨਾਗਰਿਕ ਸੇਵਾਵਾਂ ’ਤੇ ਸਰਕਾਰੀ ਫੀਸਾਂ ਅਤੇ ਸੁਵਿਧਾ ਖਰਚਿਆਂ ਨੂੰ ਮੁਆਫ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪ੍ਰਕਿਰਿਆ ਦੌਰਾਨ ਵੱਡੀ ਗਿਣਤੀ ’ਚ ਨਾਗਰਿਕਾਂ ਨੂੰ ਵੱਖ-ਵੱਖ ਤਰ੍ਹਾਂ ਦੇ ਦਸਤਾਵੇਜ਼ ਸਬੰਧਤ ਅਧਿਕਾਰੀਆਂ ਕੋਲ ਜਮ੍ਹਾਂ ਕਰਵਾਉਣ ਦੀ ਲੋੜ ਪੈ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਮੀਂਹ-ਹਨੇਰੀ ਦੀ ਵੱਡੀ ਚਿਤਾਵਨੀ, ਅਗਲੇ 5 ਦਿਨਾਂ ਦਾ ਜਾਣੋ ਮੌਸਮ ਦਾ ਮਿਜਾਜ਼
ਇਸ ਨੂੰ ਧਿਆਨ ’ਚ ਰੱਖਦਿਆਂ ਸੂਬਾ ਸਰਕਾਰ ਨੇ ਤਿੰਨ ਮਹੀਨਿਆਂ ਦੀ ਮਿਆਦ ਲਈ ਕਈ ਜ਼ਰੂਰੀ ਸੇਵਾਵਾਂ ਮੁਫ਼ਤ ਉਪਲਬੱਧ ਕਰਵਾਉਣ ਦਾ ਫੈਸਲਾ ਕੀਤਾ ਹੈ, ਤਾਂ ਜੋ ਨਾਗਰਿਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਆਰਥਿਕ ਜਾਂ ਪ੍ਰਸ਼ਾਸਨਿਕ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਸੇਵਾਵਾਂ ’ਤੇ ਇਹ ਛੋਟ ਲਾਗੂ ਹੋਵੇਗੀ, ਉਨ੍ਹਾਂ ਵਿਚ ਜਾਤੀ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਜਨਮ ਸਰਟੀਫਿਕੇਟ ਨਾਲ ਸਬੰਧਤ ਸੇਵਾਵਾਂ ਅਤੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਡੁਪਲੀਕੇਟ ਸਰਟੀਫਿਕੇਟ ਜਾਰੀ ਕਰਨ ਵਰਗੀਆਂ ਮਹੱਤਵਪੂਰਨ ਸੇਵਾਵਾਂ ਸ਼ਾਮਲ ਹਨ। ਇਨ੍ਹਾਂ ਸੇਵਾਵਾਂ ਦਾ ਲਾਭ ਨਾਗਰਿਕ 30 ਸਤੰਬਰ, 2026 ਤੱਕ ਲੈ ਸਕਣਗੇ।
ਇਹ ਵੀ ਪੜ੍ਹੋ- 2 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਨੇ ਕੀਤੀ ਖੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ ਬਣਾ ਦੱਸਿਆ ਹੈਰਾਨੀਜਨਕ ਕਾਰਨ
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਸਹੂਲਤ ਸੇਵਾ ਕੇਂਦਰਾਂ, ਘਰ ਦੇ ਨੇੜੇ ਉਪਲਬੱਧ ਨਾਗਰਿਕ ਸੇਵਾਵਾਂ ਅਤੇ ਆਨਲਾਈਨ ਨਾਗਰਿਕ ਸੇਵਾ ਪੋਰਟਲ ਰਾਹੀਂ ਉਪਲਬੱਧ ਕਰਵਾਈ ਜਾਵੇਗੀ, ਜਿਸ ਨਾਲ ਲੋਕਾਂ ਨੂੰ ਆਪਣੇ ਦਸਤਾਵੇਜ਼ ਸਮੇਂ ਸਿਰ ਅਤੇ ਬਿਨਾਂ ਕਿਸੇ ਵਾਧੂ ਫੀਸ ਦੇ ਪ੍ਰਾਪਤ ਕਰਨ ਵਿਚ ਸੁਵਿਧਾ ਹੋਵੇਗੀ। ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਕਰਵਾਈ ਜਾ ਰਹੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਮੁਹਿੰਮ ਤਹਿਤ ਰਿਹਾਇਸ਼ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਜਨਮ ਸਰਟੀਫਿਕੇਟ ਅਤੇ ਵਿੱਦਿਅਕ ਸਰਟੀਫਿਕੇਟਾਂ ਵਰਗੇ ਦਸਤਾਵੇਜ਼ਾਂ ਦੀ ਮੰਗ ਵਿਚ ਵਾਧਾ ਹੋਇਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
