ਕਿਸਾਨੀ ਅੰਦੋਲਨ 2 : ਸਿਹਤ ਸੇਵਾਵਾਂ ਲਈ ਸਰਕਾਰੀ ਹਸਪਤਾਲਾਂ ’ਚ ਅਲਰਟ ਜਾਰੀ, 100 ਐਮਰਜੈਂਸੀ ਬੈੱਡ ਤਿਆਰ
Thursday, Feb 15, 2024 - 06:31 PM (IST)
ਅੰਮ੍ਰਿਤਸਰ(ਦਲਜੀਤ)- ਦਿੱਲੀ ਕਿਸਾਨੀ ਅੰਦੋਲਨ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਮੈਡੀਕਲ ਕਾਲਜ ਅਧੀਨ ਆਉਂਦੇ ਗੁਰੂ ਨਾਨਕ ਦੇਵ ਹਸਪਤਾਲ, ਸਰਕਾਰੀ ਈ. ਐੱਨ. ਟੀ. ਹਸਪਤਾਲ ਅਤੇ ਸਰਕਾਰੀ ਟੀ. ਬੀ. ਹਸਪਤਾਲ ਵਿਚ ਐਮਰਜੈਂਸੀ ਸੇਵਾਵਾਂ ਨੂੰ ਲੈ ਕੇ ਅਲਰਟ ਜਾਰੀ ਕਰ ਦਿੱਤਾ ਹੈ। ਸਰਕਾਰ ਦੇ ਹੁਕਮਾਂ ਤੋਂ ਬਾਅਦ ਹਸਪਤਾਲ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਐਮਰਜੈਂਸੀ 100 ਬੈੱਡਾਂ ਨੂੰ ਤਿਆਰ ਕਰ ਕੇ ਸੀਨੀਅਰ ਡਾਕਟਰ ਨੂੰ 24 ਘੰਟੇ ਅਲਰਟ ਰਹਿਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਇਸ ਤੋਂ ਇਲਾਵਾ ਐਮਰਜੈਂਸੀ ਵਿਚ ਹਰ ਤਰ੍ਹਾਂ ਦੀ ਦਵਾਈ ਅਤੇ ਹੋਰ ਸਿਹਤ ਸੇਵਾਵਾਂ ਨਾਲ ਸਬੰਧਤ ਸਮੱਗਰੀ ਤਿਆਰ ਕਰ ਲਈ ਗਈ ਹੈ। ਪੰਜਾਬ ਸਰਕਾਰ ਵੱਲੋਂ ਦਿੱਲੀ ਕਿਸਾਨੀ ਮੋਰਚੇ ਦੇ ਮੱਦੇਨਜ਼ਰ ਸਰਕਾਰੀ ਮੈਡੀਕਲ ਕਾਲਜ ਅਧੀਨ ਆਉਣ ਵਾਲੇ ਹਸਪਤਾਲਾਂ ਨੂੰ ਆਪਣੀਆਂ ਐਮਰਜੈਂਸੀ ਸੇਵਾਵਾਂ ਤਿਆਰ ਰੱਖਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਸੂਤਰ ਦੱਸਦੇ ਹਨ ਕਿ ਸਰਕਾਰ ਦਾ ਮੰਨਣਾ ਹੈ ਕਿ ਮੋਰਚੇ ਵਿਚ ਕਿਸਾਨਾਂ ਦੀ ਹਾਲਾਤ ਗੰਭੀਰ ਹੋਣ ’ਤੇ ਉਨ੍ਹਾਂ ਨੂੰ ਵਧੀਆ ਸਹੂਲਤਾਂ ਦਿੱਤੀਆਂ ਜਾ ਸਕਣ।
ਇਹ ਵੀ ਪੜ੍ਹੋ : ਹਰਿਆਣਾ ਪੁਲਸ ਵੱਲੋਂ ਕਿਸਾਨਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ 'ਤੇ ਨਵਜੋਤ ਸਿੱਧੂ ਦੀ CM ਮਾਨ ਨੂੰ ਖ਼ਾਸ ਅਪੀਲ
ਵਰਣਨਯੋਗ ਹੈ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਮੰਗਾਂ ਸੰਬੰਧੀ ਦਿੱਤੇ ਭਰੋਸੇ ਤੋਂ ਬਾਅਦ ਮੰਗਾਂ ਮੰਨਵਾਉਣ ਲਈ 16 ਫਰਵਰੀ ਦੇ ਭਾਰਤ ਬੰਦ ਦੇ ਸੱਦੇ ਅਤੇ 13 ਫਰਵਰੀ ਨੂੰ ਦਿੱਲੀ ਪੱਕੇ ਮੋਰਚੇ ਦੀਆਂ ਤਿਆਰੀਆਂ ਕਰ ਦਿੱਤੀਆਂ ਗਈਆਂ ਸਨ, ਜਿਸ ’ਤੇ ਸੰਯੁਕਤ ਕਿਸਾਨ ਮੋਰਚੇ ਸਮੇਤ ਦੀ ਅਗਵਾਈ ਹੇਠ ਦਿੱਲੀ ਵੱਲ ਕੂਚ ਕਰ ਦਿੱਤਾ ਗਿਆ ਸੀ, ਪਰ ਹਰਿਆਣੇ ਦੀ ਸਰਕਾਰ ਵੱਲੋਂ ਪੰਜਾਬ ਨਾਲ ਲੱਗਦੇ ਹਰਿਆਣਾ ਬਾਰਡਰ ਦੇ ਪਹਿਲਾ ਰੋਜਾਵਾਲੀ ਪੁੱਲ (ਬੋਹਾ) ’ਤੇ ਪੱਕੀ ਬੈਰੀਗੇਟ ਕਰ ਕੇ ਕਿਸਾਨਾਂ ਨੂੰ ਰੋਕਿਆ ਜਾ ਰਿਹਾ ਹੈ। ਉਥੇ ਬੋਹਾ ਸਮੇਤ ਆਸ-ਪਾਸ ਦੇ 40 ਪਿੰਡਾਂ ਦਾ ਇੰਟਰਨੈੱਟ ਸੇਵਾਵਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਕਿਸਾਨਾਂ ਦੇ ਸੰਘਰਸ਼ ਦੌਰਾਨ ਹੁਣ ਤੱਕ ਸੈਂਕੜੇ ਕਿਸਾਨ ਜ਼ਖ਼ਮੀ ਹੋ ਗਏ ਹਨ। ਪੰਜਾਬ ਸਰਕਾਰ ਹਾਲਾਤ ਨੂੰ ਮੱਦੇਨਜ਼ਰ ਰੱਖਦਿਆਂ ਹੋਇਆਂ ਪੰਜਾਬ ਦੇ ਸਮੂਹ ਸਰਕਾਰੀ ਹਸਤਾਲਾਂ ਵਿੱਚ ਸਮਿਆਂ ਰਹਿੰਦਿਆਂ ਹੀ ਲੋੜੀਂਦੇ ਸਿਹਤ ਸੇਵਾਵਾਂ ਨੂੰ ਲੈ ਕੇ ਪ੍ਰਬੰਧ ਕਰ ਰਹੀ ਹੈ।
ਇਹ ਵੀ ਪੜ੍ਹੋ : ਹੰਝੂ ਗੈਸ ਦੀ ਵਰਤੋਂ ਦੇ ਵਿਰੋਧ ‘ਚ ਕਿਸਾਨਾਂ ਨੇ ਚੁੱਕ ਲਿਆ ਵੱਡਾ ਕਦਮ, ਅੰਮ੍ਰਿਤਸਰ ਰੇਲਵੇ ਮਾਰਗ ਕੀਤਾ ਜਾਮ
ਸਿਹਤ ਵਿਭਾਗ ਪੂਰੀ ਤਰ੍ਹਾਂ ਚੌਕਸ : ਮੈਡੀਕਲ ਸੁਪਰਡੈਂਟ
ਗੁਰੂ ਨਾਨਕ ਦੇਵ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਕਰਮਜੀਤ ਸਿੰਘ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਹਸਪਤਾਲ ਵਿਚ ਐਮਰਜੈਂਸੀ ਵਿਚ 30 ਬੈੱਡ ਮੈਡੀਸਨ, 12 ਬੈੱਡ ਆਰਥੋ, 12 ਬੈੱਡ ਸਰਜਰੀ ਤੋਂ ਇਲਾਵਾ ਗਾਇਨੀ ਬੱਚਾ ਵਿਭਾਗ ਈ. ਐੱਨ. ਟੀ. ਅਤੇ ਟੀ. ਬੀ. ਦੇ ਹਸਪਤਾਲ ਵਿਚ ਵਿਸ਼ੇਸ਼ ਬੈੱਡ ਬਣਾ ਕੇ ਐਮਰਜੈਂਸੀ ਤਿਆਰ ਕਰ ਲਈ ਗਈ ਹੈ। ਗੁਰੂ ਨਾਨਕ ਦੇਵ ਹਸਪਤਾਲ 1200 ਬੈੱਡਾਂ ਦਾ ਹਸਪਤਾਲ ਹੈ। ਜੇਕਰ ਅਗਾਂਹ ਕੋਈ ਲੋੜ ਪੈਂਦੀ ਹੈ ਤਾਂ ਉਸ ਲਈ ਹਸਪਤਾਲ ਪ੍ਰਸ਼ਾਸਨ ਪੂਰੀ ਤਰ੍ਹਾਂ ਨਾਲ ਤਿਆਰ ਹੈ। ਅੱਜ ਸਿਹਤ ਸੇਵਾਵਾਂ ਦਾ ਵੀ ਜਾਇਜ਼ਾ ਲਿਆ ਗਿਆ ਹੈ ਅਤੇ ਨਾਲ ਹੀ ਸਾਰੇ ਸੀਨੀਅਰ ਅਧਿਕਾਰੀਆਂ ਨੂੰ 24 ਘੰਟੇ ਅਲਰਟ ’ਤੇ ਰਹਿਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ : ਸ਼ੰਭੂ ਬਾਰਡਰ 'ਤੇ ਫਾਇਰਿੰਗ ਤੇ ਅੱਥਰੂ ਗੈਸ ਦੇ ਗੋਲਿਆਂ ਕਾਰਨ ਗੰਭੀਰ ਫੱਟੜ ਹੋਇਆ ਝਬਾਲ ਦਾ ਕਿਸਾਨ ਆਗੂ ਜੱਸਾ ਸਿੰਘ
ਡਾ. ਕਰਮਜੀਤ ਸਿੰਘ ਨੇ ਦੱਸਿਆ ਕਿ ਅੰਦੋਲਨ ਦੌਰਾਨ ਕਿਸੇ ਕਿਸਮ ਦੇ ਟਕਰਾਅ ਦੌਰਾਨ ਸਥਿਤੀ ਨੂੰ ਸੰਭਾਲਣ ਲਈ ਅਗਾਓ ਪ੍ਰਬੰਧਾਂ ਲਈ ਤਿਆਰ ਰਹਿਣ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੋਹਰੀ ਕਤਾਰ ਵਿਚ ਗੁਰੂ ਨਾਨਕ ਦੇਵ ਹਸਪਤਾਲ ਚੰਗੀਆਂ ਸਿਹਤ ਸੇਵਾਵਾਂ ਦੇਣ ਵਿਚ ਆਉਂਦਾ ਹੈ। ਸਰਕਾਰ ਵੱਲੋਂ ਇਸ ਲਈ ਇਸ ਹਸਪਤਾਲ ਵਿਚ ਮਾਹਿਰ ਅਤੇ ਸਿਆਣੇ ਡਾਕਟਰ ਨੂੰ ਅਲਰਟ ’ਤੇ ਰੱਖਿਆ ਗਿਆ ਹੈ ਅਤੇ ਸੁਚੱਜੇ ਪ੍ਰਬੰਧ ਰੱਖਣ ਦੇ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਦੀ ਅਗਵਾਈ ਵਾਲੀ ਟੀਮ ਲਗਾਤਾਰ ਸਿਹਤ ਸੇਵਾਵਾਂ ’ਤੇ ਜਾਇਜ਼ਾ ਲੈ ਰਹੀਆਂ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਪੈਟਰੋਲ ਅਤੇ ਡੀਜ਼ਲ ਦੀ ਖ਼ਰੀਦ ਨਹੀਂ ਕਰਨਗੇ ਪੈਟਰੋਲੀਅਮ ਡੀਲਰਜ਼, 22 ਫਰਵਰੀ ਨੂੰ ਹੜਤਾਲ ਦਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8