ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਾਂ ’ਚ ਸਰਕਾਰੀ ਦਖਲਅੰਦਾਜ਼ੀ ਬਰਦਾਸ਼ਤ ਨਹੀਂ ਹੋਵੇਗੀ : ਸੰਤ ਅਮਨਦੀਪ ਸਿੰਘ

Monday, Feb 12, 2024 - 10:51 AM (IST)

ਅੰਮ੍ਰਿਤਸਰ (ਛੀਨਾ)- ਮਹਾਰਾਸ਼ਟਰ ਸਰਕਾਰ 1956 ਦਾ ਐਕਟ ਬਦਲ ਕੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੇ ਪ੍ਰਬੰਧਾਂ ’ਚ 17 ਵਿਚੋਂ 12 ਸਰਕਾਰੀ ਮੈਂਬਰ ਨਾਮਜ਼ਦ ਕਰ ਕੇ ਜੋ ਬੇਲੋੜੀ ਦਖਲਅੰਦਾਜ਼ੀ ਕਰਨਾ ਚਾਹੁੰਦੀ ਹੈ, ਉਸ ਕਾਰਨ ਦੇਸ਼ ਵਿਦੇਸ਼ ’ਚ ਵੱਸਦੀ ਸਿੱਖ ਕੌਮ ’ਚ ਭਾਰੀ ਰੋਸ ਹੈ। ਇਹ ਵਿਚਾਰ ਸ਼ਹੀਦ ਭਾਈ ਮਨੀ ਸਿੰਘ ਟਕਸਾਲ ਦੇ 12ਵੇਂ ਮੁਖੀ ਸੰਤ ਅਮਨਦੀਪ ਸਿੰਘ ਨੇ ਡੇਰਾ ਸੰਤ ਅਮੀਰ ਸਿੰਘ ਗਲੀ ਸੱਤੋ ਵਾਲੀ ਵਿਖੇ ਗੱਲਬਾਤ ਕਰਦਿਆਂ ਪ੍ਰਗਟਾਏ। ਉਨ੍ਹਾਂ ਕਿਹਾ ਕਿ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੇ ਸਿੰਘ ਸਾਹਿਬ ਜਥੇਦਾਰ ਬਾਬਾ ਕੁਲਵੰਤ ਸਿੰਘ ਸਿੱਖ ਕੌਮ ਲਈ ਜੋ ਵੀ ਸੰਦੇਸ਼ ਜਾਰੀ ਕਰਨ ਉਸ ’ਤੇ ਹਰੇਕ ਸਿੱਖ ਨੂੰ ਪੂਰੀ ਦ੍ਰਿੜਤਾ ਨਾਲ ਪਹਿਰਾ ਦੇਣਾ ਚਾਹੀਦਾ ਹੈ, ਕਿਉਂਕਿ ਇਹ ਸਮਾਂ ਸਿੱਖ ਕੌਮ ਦੀ ਪਰਖ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ਦਾ ਜਲਦ ਹੋਵੇਗਾ ਕਾਇਆ-ਕਲਪ, ਹੁਣ ਹਵਾਈ ਅੱਡੇ ਵਰਗੀਆਂ ਮਿਲਣਗੀਆਂ ਸਹੂਲਤਾਂ

ਸੰਤ ਅਮਨਦੀਪ ਸਿੰਘ ਨੇ ਕਿਹਾ ਕਿ ਸਿੱਖ ਕੌਮ ਦੇ ਪਵਿੱਤਰ ਗੁਰਧਾਮਾਂ ’ਤੇ ਕਬਜ਼ਾ ਜਮਾਉਣ ਲਈ ਆਨੇ-ਬਹਾਨੇ ਸਕੀਮਾਂ ਘੜਨ ਵਾਲੀਆਂ ਸਰਕਾਰਾਂ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਜੇਕਰ ਸਿੱਖ ਕੌਮ ਦੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਹਿੰਦੂ ਧਰਮ ਦੀ ਰੱਖਿਆ ਵਾਸਤੇ ਆਪਣਾ ਬਲੀਦਾਨ ਨਾ ਦਿੰਦੇ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਜਬਰ ਜੁਲਮ ਖ਼ਿਲਾਫ਼ ਨਾ ਲੜਦੇ ਤਾਂ ਅੱਜ ਦੇਸ਼ ’ਚ ਮਾਹੌਲ ਕੁਝ ਹੋਰ ਹੀ ਹੋਣਾ ਸੀ।

ਇਹ ਵੀ ਪੜ੍ਹੋ :  ਭਿਆਨਕ ਸੜਕ ਹਾਦਸੇ ਨੇ ਉਜਾੜਿਆ ਪਰਿਵਾਰ, ਚੜ੍ਹਦੀ ਜਵਾਨੀ 'ਚ ਨੌਜਵਾਨ ਦੀ ਮੌਤ

ਉਨ੍ਹਾਂ ਕਿਹਾ ਕਿ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨੂੰ ਹਰੇਕ ਸਿੱਖ ਸਮਰਪਿਤ ਹੈ, ਜਿਸ ਦੀ ਮਾਣ-ਮਰਿਆਦਾ ਹਰ ਹੀਲੇ ਕਾਇਮ ਰੱਖੀ ਜਾਵੇਗੀ ਤੇ ਮਹਾਰਾਸ਼ਟਰ ਸਰਕਾਰ ਦੀ ਦਖਲਅੰਦਾਜ਼ੀ ਬਿਲਕੁਲ ਬਰਦਾਸ਼ਤ ਨਹੀਂ ਹੋਵੇਗੀ। ਉਨ੍ਹਾਂ ਤਾੜਨਾ ਕਰਦਿਆਂ ਕਿਹਾ ਕਿ ਮਹਾਰਾਸ਼ਟਰ ਸਰਕਾਰ ਕੋਈ ਵੀ ਅਜਿਹਾ ਕਦਮ ਨਾ ਚੁੱਕੇ, ਜਿਸ ਨਾਲ ਆਉਣ ਵਾਲੇ ਸਮੇਂ ’ਚ ਮਾਹੌਲ ਹੋਰ ਵਿਗੜੇ ਕਿਉਂਕਿ ਸਿੱਖ ਸਭ ਕੁਝ ਬਰਦਾਸ਼ਤ ਕਰ ਸਕਦੇ ਹਨ ਪਰ ਕੋਈ ਉਨ੍ਹਾਂ ਦੇ ਧਾਰਮਿਕ ਅਸਥਾਨਾਂ ’ਤੇ ਕਬਜ਼ਾ ਕਰਨ ਦਾ ਯਤਨ ਕਰੇ ਇਹ ਕਦੇ ਮਨਜ਼ੂਰ ਨਹੀਂ।

ਇਹ ਵੀ ਪੜ੍ਹੋ :  ਛਾਤੀ ਦੇ ਕੈਂਸਰ ਨਾਲ ਹੋਣ ਵਾਲੀਆਂ ਮੌਤਾਂ 'ਚ 11 ਫੀਸਦੀ ਹੋਇਆ ਵਾਧਾ, ਪੰਜਾਬ ਦਾ ਹਾਲ ਸਭ ਤੋਂ ਮਾੜਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News