ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਵਿਅਕਤੀ ਨੇ ਕੁੜੀ ਨਾਲ ਕੀਤਾ ਜਬਰ-ਜ਼ਿਨਾਹ, ਗ੍ਰਿਫ਼ਤਾਰ

07/17/2022 3:30:56 PM

ਗੁਰਦਾਸਪੁਰ (ਵਿਨੋਦ) : ਸਰਕਾਰੀ ਨੌਕਰੀ ਦਿਵਾਉਣ ਦੇ ਬਹਾਨੇ ਇਕ ਕੁੜੀ ਨਾਲ ਜਬਰ-ਜ਼ਿਨਾਹ ਕਰਨ, ਉਸ ਨੂੰ ਆਪਣੇ ਪ੍ਰੇਮ ਜਾਲ ਵਿਚ ਫਸਾ ਕੇ ਮੰਦਰ ਵਿਚ ਜਾ ਕੇ ਉਸ ਨਾਲ ਪ੍ਰੇਮ ਸਬੰਧ ਬਣਾਉਣ ਵਾਲੇ ਮੁਲਜ਼ਮ ਨੂੰ ਸਿਟੀ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਨੇ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰਜ ਕਰ ਦਿੱਤਾ ਹੈ। 

ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਕਲਾਨੌਰ ਅਧੀਨ ਪੈਂਦੇ ਇੱਕ ਪਿੰਡ ਦੀ ਰਹਿਣ ਵਾਲੀ ਇੱਕ ਕੁੜੀ ਨੇ ਹਲਫੀਆ ਬਿਆਨ ਦਿੰਦੇ ਹੋਏ ਕਿਹਾ ਕਿ ਉਸ ਦੇ ਪਿਤਾ ਪਿੰਡ ਦੇ ਚੌਂਕੀਦਾਰ ਸਨ। ਮੇਰੇ ਪਿਤਾ ਪਿੰਡ ਦੇ ਚੌਂਕੀਦਾਰ ਹੋਣ ਕਰਕੇ ਕਲਾਨੌਰ ਐੱਸ.ਡੀ.ਐੱਮ ਦਫ਼ਤਰ ਦਾ ਇੱਕ ਮੁਲਾਜਮ ਦੋਸ਼ੀ ਪਵਨ ਕੁਮਾਰ ਪੁੱਤਰ ਕਰਮ ਚੰਦ ਵਾਸੀ ਬਨਖਾੜੀ ਮੋੜ ਜ਼ਿਲ੍ਹਾ ਚੰਬਾ ਸਟੇਟ ਹਿਮਾਚਲ ਪ੍ਰਦੇਸ਼ ਪਿਤਾ ਦੇ ਦਸਤਖ਼ਤ ਲੈਣ ਲਈ ਸਾਡੇ ਘਰ ਆਇਆ। ਉਸ ਨੇ ਮੇਰੇ ਕੋਲੋਂ ਮੇਰੀ ਪੜ੍ਹਾਈ ਬਾਰੇ ਪੁੱਛਿਆ। ਜਦੋਂ ਮੈਂ ਆਪਣੀ ਪੜਾਈ ਬਾਰੇ ਦੱਸਿਆ ਤਾਂ ਉਸ ਨੇ ਕਿਹਾ ਕਿ ਉਹ ਉਸ ਨੂੰ ਸਰਕਾਰੀ ਨੌਕਰੀ ਦਿਵਾ ਸਕਦਾ ਹੈ।

ਲੜਕੀ ਨੇ ਦੋਸ਼ ਲਾਇਆ ਸੀ ਕਿ ਮੁਲਜ਼ਮ ਉਸ ਨੂੰ ਨੌਕਰੀ ਦਿਵਾਉਣ ਦੇ ਬਹਾਨੇ ਵੱਖ-ਵੱਖ ਥਾਵਾਂ ’ਤੇ ਲਿਜਾ ਕੇ ਸਰੀਰਕ ਸਬੰਧ ਬਣਾਉਂਦਾ ਰਿਹਾ। ਮੁਲਜ਼ਮ ਉਸ ਨੂੰ ਨੌਕਰੀ ਦਿਵਾਉਣ ਦੇ ਨਾਂ ’ਤੇ ਧੋਖਾ ਦਿੰਦਾ ਰਿਹਾ, ਜਿਸ ਤੋਂ ਬਾਅਦ ਉਸ ਨੇ ਇਸ ਦੀ ਸ਼ਿਕਾਇਤ ਪੁਲਸ ਦੇ ਮਹਿਲਾ ਵਿੰਗ ਕੋਲ ਕੀਤੀ। ਪੀੜਤ ਨੇ ਦੋਸ਼ ਲਾਇਆ ਕਿ ਮੁਲਜਮ ਪਹਿਲਾਂ ਤਾਂ ਆਪਣੇ ਆਪ ਨੂੰ ਅਣਵਿਆਹਿਆ ਦੱਸਦਾ ਰਿਹਾ, ਜਦਕਿ ਬਾਅਦ ਵਿੱਚ ਪਤਾ ਲੱਗਾ ਕਿ ਉਸ ਦੀ ਪਤਨੀ ਅਤੇ ਦੋ ਬੱਚੇ ਹਿਮਾਚਲ ਪ੍ਰਦੇਸ ਦੇ ਇੱਕ ਪਿੰਡ ਵਿੱਚ ਰਹਿੰਦੇ ਹਨ। ਉਸ ਦੀ ਪਤਨੀ ਵੀ ਮੁਲਜ਼ਮ ਤੋਂ ਪੈਸੇ ਲੈਣ ਲਈ ਸਾਡੇ ਘਰ ਆਉਂਦੀ ਸੀ। ਜਦੋਂ ਮੈਂ ਮੁਲਜ਼ਮ ਨਾਲ ਕੁੱਟਮਾਰ ਕਰਨ ਦੀ ਗੱਲ ਕੀਤੀ ਤਾਂ ਮੁਲਜ਼ਮਾਂ ਨੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਘਰੋਂ ਬਾਹਰ ਕੱਢ ਦਿੱਤਾ।

ਪੀੜਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਨੇ ਆਪਣੀ ਪਤਨੀ ਦੇ ਨਾਲ ਮਿਲ ਕੇ ਮੈਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ ਅਤੇ ਝੂਠਾ ਵਿਆਹ ਕਰਕੇ ਲਗਭਗ ਢਾਈ ਸਾਲ ਸਰੀਰਿਕ ਸਬੰਧ ਬਣਾਉਂਦਾ ਰਿਹਾ। ਪੀੜਤਾ ਦੀ ਸ਼ਿਕਾਇਤ  ’ਤੇ ਸਿਟੀ ਪੁਲਸ ਗੁਰਦਾਸਪੁਰ ਨੇ ਦੋਸ਼ੀ ਪਵਨ ਕੁਮਾਰ ਪੁੱਤਰ ਕਰਮ ਚੰਦ ਖ਼ਿਲਾਫ਼ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ।


rajwinder kaur

Content Editor

Related News