ਅਜਨਾਲਾ-ਅੰਮ੍ਰਿਤਸਰ ਰੋਡ ''ਤੇ ਵਾਪਰੇ ਭਿਆਨਕ ਸੜਕ ਹਾਦਸੇ ''ਚ ਸਰਕਾਰੀ ਸਕੂਲ ਦੇ ਅਧਿਆਪਕ ਦੀ ਮੌਤ

03/08/2023 2:08:18 PM

ਰਾਜਾਸਾਂਸੀ (ਰਾਜਵਿੰਦਰ) : ਅੰਮ੍ਰਿਤਸਰ -ਅਜਨਾਲਾ ਮੁੱਖ ਮਾਰਗ ਦੇ ਨਜ਼ਦੀਕ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਦੇ ਮੁੱਖ ਗੇਟ ਦੇ ਸਾਹਮਣੇ ਸੜਕ ਹਾਦਸੇ ਦੌਰਾਨ ਇਕ ਸਰਕਾਰੀ ਅਧਿਆਪਕ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਜਦਕਿ ਇਕ ਦੇ ਗੰਭੀਰ ਰੂਪ ’ਚ ਜ਼ਖ਼ਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਇਹ ਦੋਵੇਂ ਅਧਿਆਪਕ ਮੋਟਰਸਾਈਕਲ ’ਤੇ ਅੰਮ੍ਰਿਤਸਰ ਨੂੰ ਜਾ ਰਹੇ ਸਨ, ਜਿਨ੍ਹਾਂ ਨੂੰ ਪਿੱਛੋਂ ਆ ਰਹੀ ਤੇਜ਼ ਰਫ਼ਤਾਰ ਫਾਰਚੂਨਰ ਨੇ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ- ਭਿਆਨਕ ਹਾਦਸੇ ਨੇ ਉਜਾੜਿਆ ਇਕ ਹੋਰ ਪਰਿਵਾਰ, ਸ੍ਰੀ ਅਨੰਦਪੁਰ ਸਾਹਿਬ ਨਤਮਸਤਕ ਹੋਣ ਜਾ ਰਹੇ ਨੌਜਵਾਨ ਦੀ ਮੌਤ

ਜਾਣਕਾਰੀ ਅਨੁਸਾਰ ਅਧਿਆਪਕ ਦਵਿੰਦਰ ਕੁਮਾਰ ਵਾਸੀ ਰੋਖੇ ਤੇ ਅਜੇ ਕੁਮਾਰ ਮਲੋਟ ਹਾਲ ਵਾਸੀ ਆਬਾਦੀ ਬਾਬਾ ਜਵੰਦ ਸਿੰਘ ਕਾਲੋਨੀ ਰਾਜਾਸਾਂਸੀ ਜੋ ਕਿ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਅੰਮ੍ਰਿਤਸਰ ਨੂੰ ਪੇਪਰਾਂ ਵਿਚ ਲੱਗੀ ਡਿਊਟੀ ਨਿਭਾਉਣ ਲਈ ਜਾ ਰਹੇ ਸਨ। ਇਸ ਦੌਰਾਨ ਜਦੋਂ ਉਹ ਹਵਾਈ ਅੱਡਾ ਨੇੜੇ ਪੁੱਜੇ ਤਾਂ ਪਿੱਛੋਂ ਤੇਜ਼ ਰਫ਼ਤਾਰ ਨਾਲ ਫਾਰਚੂਨਰ ਗੱਡੀ ਨੇ ਮੋਟਰਸਾਈਕਲ ਨੂੰ ਟੱਕਰ ਮਾਰੀ ਦਿੱਤੀ। ਹਾਦਸੇ ਤੋਂ ਬਾਅਦ ਦੋਹਾਂ ਅਧਿਆਪਕਾਂ ਨੂੰ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ, ਜਿੱਥੇ ਦਵਿੰਦਰ ਕੁਮਾਰ ਨੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ ਅਤੇ ਅਜੇ ਕੁਮਾਰ ਜ਼ੇਰੇ ਇਲਾਜ ਹੈ। ਪੁਲਸ ਥਾਣਾ ਹਵਾਈ ਅੱਡਾ ਵੱਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੁਲਸ ਮੁਲਾਜ਼ਮਾਂ ਦੀ ਗੁੰਡਾਗਰਦੀ, ਤੇਲ ਪਵਾਉਣ ’ਤੇ ਨਹੀਂ ਉੱਠੀ ਸੂਈ ਤਾਂ ਕੀਤੀ ਕੁੱਟਮਾਰ, ਦੇਖੋ ਵੀਡੀਓ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


Simran Bhutto

Content Editor

Related News