ਸਰਕਾਰੀ ਅੰਕੜੇ ਅਨੁਸਾਰ ਤਰਨਤਾਰਨ ਜ਼ਿਲ੍ਹੇ ’ਚ ਧਫ਼ੜੀ ਰੋਗ ਦੇ ਪਾਏ ਗਏ 2018 ਕੇਸ, 106 ਦੀ ਮੌਤ

08/14/2022 12:45:43 PM

ਤਰਨਤਾਰਨ (ਰਮਨ)- ਧਫੜੀ ਰੋਗ (ਲੰਪੀ) ਬੀਮਾਰੀ ਦੀ ਜਕੜ ਵਿਚ ਹੁਣ ਤੱਕ ਸਰਕਾਰੀ ਅੰਕੜਿਆਂ ਅਨੁਸਾਰ 2018 ਪਸ਼ੂ ਲਪੇਟ ਵਿਚ ਆ ਚੁੱਕੇ ਹਨ ਅਤੇ 106 ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਸਰਕਾਰੀ ਵਿਭਾਗ ਵਲੋਂ 4500 ਡੋਜ਼ਾਂ ਗੋਟ ਬਾਕਸ ਵੈਕਸੀਨ ਦੀਆਂ ਪਸ਼ੂਆਂ ਨੂੰ ਲਗਾਉਂਦੇ ਹੋਏ ਉਕਤ ਬੀਮਾਰੀ ਦੇ ਸ਼ਿਕਾਰ ਪਸ਼ੂਆਂ ਦਾ ਇਲਾਜ ਕੀਤਾ ਜਾ ਰਿਹਾ ਹੈ, ਜੇ ਸਰਕਾਰੀ ਅੰਕੜੇ ਨੂੰ ਇਕ ਪਾਸੇ ਰੱਖ ਦੇਈਏ ਤਾਂ ਮਰਨ ਵਾਲੇ ਡੰਗਰਾਂ ਦੀ ਗਿਣਤੀ 500 ਤੋਂ ਵੱਧ ਅਤੇ ਬੀਮਾਰ ਪਸ਼ੂਆਂ ਦੀ ਗਿਣਤੀ ਪੰਜ ਗੁਣਾਂ ਲਗਾਈ ਜਾ ਸਕਦੀ ਹੈ। ਜ਼ਿਕਰਯੋਗ ਹੈ ਕਿ ਇਸ ਮਹਾਮਾਰੀ ਦੇ ਫੈਲਣ ਤੋਂ ਬਾਅਦ ਜਿੱਥੇ ਪਸ਼ੂ ਪਾਲਕਾਂ ਦੀ ਨੀਂਦ ਹਰਾਮ ਹੋ ਗਈ ਹੈ, ਉੱਥੇ ਆਮ ਲੋਕਾਂ ਵਿਚ ਪਸ਼ੂਆਂ ਦਾ ਦੁੱਧ ਨਾ ਪੀਣ ਦੇ ਵਹਿਮ ਕਾਰਨ ਪਸ਼ੂ ਪਾਲਕਾ ਉੱਪਰ ਮੁਸੀਬਤਾਂ ਦਾ ਭਾਰ ਟੁੱਟਦਾ ਨਜ਼ਰ ਆ ਰਿਹਾ ਹੈ।

ਪੜ੍ਹੋ ਇਹ ਵੀ ਖ਼ਬਰ: ਮਾਮਲਾ ਕੰਪਲੈਕਸ ’ਚ ਮ੍ਰਿਤਕ ਮਿਲੀ ਬੱਚੀ ਦਾ, ਪੋਸਟਮਾਰਟਮ ਤੋਂ ਬਾਅਦ ਪਿਤਾ ਨੂੰ ਸੌਂਪੀ ਢਾਈ ਸਾਲਾ ਦੀਪਜੋਤ ਦੀ ਲਾਸ਼

ਜਾਣਕਾਰੀ ਅਨੁਸਾਰ ਲੰਪੀ ਨਾਮਕ ਚਮੜੀ ਰੋਗ, ਜੋ ਪਹਿਲਾਂ ਦੇਸ਼ ਦੇ ਦੂਸਰੇ ਰਾਜਾਂ ਵਿਚ ਫੈਲਦੀ ਹੋਈ ਹੁਣ ਪੰਜਾਬ ਅੰਦਰ ਬੁਰੀ ਤਰ੍ਹਾਂ ਦਾਖ਼ਲ ਹੋ ਚੁੱਕੀ ਹੈ, ਨੇ ਪਸ਼ੂ ਪਾਲਕਾਂ ਦੀ ਨੀਂਦ ਉਡਾ ਕੇ ਰੱਖ ਦਿੱਤੀ ਹੈ। ਇਸ ਕਾਰਨ ਜ਼ਿਆਦਾਤਰ ਪਸ਼ੂ ਪਾਲਕਾਂ ਦੇ ਪਸ਼ੂਆਂ ਦੀ ਵੱਡੀ ਗਿਣਤੀ ਵਿਚ ਮੌਤ ਹੋ ਚੁੱਕੀ ਹੈ। ਇਸ ਬੀਮਾਰੀ ਦਾ ਸ਼ਿਕਾਰ ਹੋਣ ਵਾਲੇ ਗਊਆਂ ਅਤੇ ਮੱਝਾਂ ਦੀ ਚਮੜੀ ਉੱਪਰ ਧੱਫੜ ਪੈਣੇ ਸ਼ੁਰੂ ਹੋ ਜਾਂਦੇ ਹਨ, ਜੋ ਬਾਅਦ ਵਿਚ ਰੇਸ਼ੇ ਕਾਰਨ ਇਨਫੈਕਸ਼ਨ ਦਾ ਰੂਪ ਧਾਰਨ ਕਰ ਲੈਂਦੇ ਹਨ। ਏਨਾ ਹੀ ਨਹੀਂ ਇਸ ਬੀਮਾਰੀ ਦਾ ਸ਼ਿਕਾਰ ਹੋਣ ਵਾਲੇ ਪਸ਼ੂ ਨੂੰ ਬੁਖ਼ਾਰ ਅਤੇ ਸੋਜ਼ ਪੈਣੀ ਸ਼ੁਰੂ ਹੋ ਜਾਂਦੀ ਹੈ, ਜਿਸ ਤੋਂ ਬਾਅਦ ਦੁਧਾਰੂ ਪਸ਼ੂ ਦਾ 50 ਫ਼ੀਸਦੀ ਤੋਂ ਵੱਧ ਦੁੱਧ ਸੁੱਕਣਾ ਸ਼ੁਰੂ ਹੋ ਜਾਂਦਾ ਹੈ। ਇਸ ਬੀਮਾਰੀ ਦੌਰਾਨ ਆਮ ਵੇਖਣ ਨੂੰ ਮਿਲ ਰਿਹਾ ਹੈ ਕਿ ਲੋਕ ਬੀਮਾਰੀ ਦੇ ਸ਼ਿਕਾਰ ਹੋਣ ਤੋਂ ਬਾਅਦ ਮਰਨ ਵਾਲੇ ਪਸ਼ੂਆਂ ਨੂੰ ਸੜਕਾਂ ਦੇ ਆਲੇ-ਦੁਆਲੇ ਸੁੱਟ ਰਹੇ ਹਨ, ਜਿਸ ਨਾਲ ਹੋਰ ਕਈ ਤਰ੍ਹਾਂ ਦੀਆਂ ਬੀਮਾਰੀਆਂ ਫੈਲਣ ਦਾ ਖਦਸ਼ਾ ਪੈਦਾ ਹੋ ਰਿਹਾ ਹੈ।

ਪੜ੍ਹੋ ਇਹ ਵੀ ਖ਼ਬਰ: ਸਰਹੱਦ ਪਾਰ: ਸਹੁਰੇ ਦੇ ਕਤਲ 'ਚ ਗਿਆ ਸੀ ਜੇਲ੍ਹ, ਜ਼ਮਾਨਤ 'ਤੇ ਆਉਣ ਮਗਰੋਂ ਪਤਨੀ ਤੇ ਸੱਸ ਨੂੰ ਦਿੱਤੀ ਭਿਆਨਕ ਮੌਤ

ਕਿਸ ਤਰ੍ਹਾਂ ਬੀਮਾਰੀ ਨੂੰ ਫੈਲਣ ਤੋਂ ਰੋਕਿਆ ਜਾਵੇ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀਨੀਅਰ ਵੈਟਰਨਰੀ ਅਫ਼ਸਰ ਡਾ. ਬਲਜੀਤ ਸਿੰਘ ਨੇ ਦੱਸਿਆ ਕਿ ਇਸ ਬੀਮਾਰੀ ਨੂੰ ਅੱਗੇ ਫੈਲਣ ਤੋਂ ਰੋਕਣ ਲਈ ਪਸ਼ੂ ਪਾਲਕ ਬੀਮਾਰੀ ਦੇ ਸ਼ਿਕਾਰ ਪਸ਼ੂ ਨੂੰ ਵੱਖਰਾ ਰੱਖਦੇ ਹੋਏ ਉਸ ਦੀ ਸਾਫ਼-ਸਫ਼ਾਈ ਰੱਖਣ, ਬੀਮਾਰ ਪਸ਼ੂਆਂ ਦੇ ਆਲੇ-ਦੁਆਲੇ ਕੀਟਾਣੂਨਾਸ਼ਕ ਦਵਾਈ ਦਾ ਛਿਡ਼ੜਕਾਅ ਕੀਤਾ ਜਾਵੇ। ਇਸ ਬੀਮਾਰੀ ਦੀ ਜਾਂਚ ਸਬੰਧੀ ਸਰਕਾਰੀ ਹਸਪਤਾਲ ਨਾਲ ਸੰਪਰਕ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਇਸ ਬੀਮਾਰੀ ਦੇ ਸ਼ਿਕਾਰ ਪਸ਼ੂ ਦਾ ਦੁੱਧ ਉਬਾਲ ਕੇ ਪੀਣ ਨਾਲ ਸਿਹਤ ਵਿਚ ਕੋਈ ਖ਼ਰਾਬੀ ਨਹੀਂ ਹੁੰਦੀ ਹੈ।

ਪੜ੍ਹੋ ਇਹ ਵੀ ਖ਼ਬਰ: ਮਮਦੋਟ ’ਚ ਸ਼ਰਮਸਾਰ ਹੋਈ ਮਾਂ ਦੀ ਮਮਤਾ, ਕੂੜੇ ਦੇ ਢੇਰ ’ਚੋਂ ਮਿਲਿਆ ਬਿਨਾਂ ਸਿਰ ਤੋਂ ਬੱਚੇ ਦਾ ਭਰੂਣ

ਲੋਕਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ
ਜ਼ਿਲ੍ਹੇ ਦੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਰਜਿੰਦਰਪਾਲ ਨੇ ਦੱਸਿਆ ਕੀ ਧਫਡ਼ੀ ਰੋਗ ਨਾਲ ਹੁਣ ਤੱਕ ਜ਼ਿਲ੍ਹੇ ਵਿਚ 2018 ਕੇਸ ਪਾਏ ਗਏ ਹਨ, ਜਦਕਿ 106 ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ 4500 ਡੋਜ਼ ਗਾਟ ਪਾਕਸ ਵੈਕਸੀਨ ਦੀ ਲਗਾਈ ਜਾ ਚੁੱਕੀ ਹੈ ਅਤੇ ਸਰਕਾਰੀ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਜੇ ਕੋਈ ਪਸ਼ੂ ਇਸ ਬੀਮਾਰੀ ਕਾਰਨ ਮੌਤ ਦਾ ਸ਼ਿਕਾਰ ਹੋ ਜਾਂਦਾ ਹੈ ਤਾਂ ਉਸ ਨੂੰ ਸੜਕਾਂ ’ਤੇ ਸੁੱਟਣ ਦੀ ਬਜਾਏ ਜ਼ਮੀਨ ਵਿਚ ਦਫ਼ਨਾ ਦਿੱਤਾ ਜਾਵੇ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਦੇ ਹੁਕਮਾਂ ਅਨੁਸਾਰ ਜ਼ਿਲ੍ਹੇ ਭਰ ਵਿਚ ਪਸ਼ੂਆਂ ਦੀ ਆਵਾਜਾਈ, ਇਕੱਠ ਅਤੇ ਮੰਡੀਆਂ ਲਗਾਉਣ ਉੱਪਰ ਰੋਕ ਲਗਾ ਦਿੱਤੀ ਗਈ ਹੈ।

ਪੜ੍ਹੋ ਇਹ ਵੀ ਖ਼ਬਰ: ਕੈਨੇਡਾ ’ਚ ਟਰੱਕ ਨੂੰ ਅੱਗ ਲੱਗਣ ਕਾਰਨ ਜ਼ਿੰਦਾ ਸੜਿਆ ਤਰਨਤਾਰਨ ਦਾ ਨੌਜਵਾਨ, ਜਨਵਰੀ ’ਚ ਸੀ ਵਿਆਹ


rajwinder kaur

Content Editor

Related News