ਸਰਕਾਰੀ TB ਹਸਪਤਾਲ ਦੀ 60 ਕਰੋੜ ਦੀ ਲਾਗਤ ਨਾਲ ਬਣੇਗੀ ਨਵੀਂ ਇਮਾਰਤ

Saturday, Jan 11, 2025 - 05:17 PM (IST)

ਸਰਕਾਰੀ TB ਹਸਪਤਾਲ ਦੀ 60 ਕਰੋੜ ਦੀ ਲਾਗਤ ਨਾਲ ਬਣੇਗੀ ਨਵੀਂ ਇਮਾਰਤ

ਅੰਮ੍ਰਿਤਸਰ (ਦਲਜੀਤ)-ਸਰਕਾਰੀ ਟੀ. ਬੀ. ਹਸਪਤਾਲ ਦੀ ਨਵੀਂ ਇਮਾਰਤ ਬਣਾਉਣ ਲਈ ਸਰਕਾਰੀ ਮੈਡੀਕਲ ਕਾਲਜ ਪ੍ਰਸ਼ਾਸਨ ਵੱਲੋਂ ਪੰਜਾਬ ਸਰਕਾਰ ਨੂੰ ਮੁੱਖ ਪਰਪੋਜਲ ਰਿਪੋਰਟ ਬਣਾ ਕੇ ਭੇਜ ਦਿੱਤੀ ਗਈ ਹੈ। ਕਾਲਜ ਪ੍ਰਸ਼ਾਸਨ ਵੱਲੋਂ ਭੇਜੀ ਗਈ ਪ੍ਰਪੋਜ਼ਲ ਅਨੁਸਾਰ ਤਕਰੀਬਨ ਨਵੀਂ ਇਮਾਰਤ ’ਤੇ 60 ਕਰੋੜ ਰੁਪਏ ਦਾ ਖਰਚਾ ਆਵੇਗਾ। ਇਸ ਤੋਂ ਪਹਿਲਾਂ ਟੀ. ਬੀ. ਹਸਪਤਾਲ ਵਿਚ ਮਰੀਜ਼ਾਂ ਦੀ ਸੁਵਿਧਾ ਲਈ ਤਕਰੀਬਨ 20 ਲੱਖ ਦੀ ਲਾਗਤ ਨਾਲ ਮੁਰੰਮਤ ਦੇ ਕਾਰਜ ਜਿੱਥੇ ਕਰਵਾਏ ਜਾ ਰਹੇ ਹਨ, ਉਥੇ ਹੀ ਤਕਰੀਬਨ ਇਕ ਕਰੋੜ ਦੀ ਲਾਗਤ ਨਾਲ ਹਸਪਤਾਲ ਵਿੱਚ ਨਵਾਂ ਸੀਵਰੇਜ ਪਲਾਂਟ ਲਗਾਉਣ ਦੀ ਪ੍ਰਕਿਰਿਆ ਆਰੰਭੀ ਗਈ ਹੈ।

ਇਹ ਵੀ ਪੜ੍ਹੋ-ਪੰਜਾਬ 'ਚ ਵੱਡੀ ਵਾਰਦਾਤ, ਪ੍ਰੇਮ ਸਬੰਧਾਂ ਦੇ ਚੱਕਰ 'ਚ ਦੋਸਤ ਨੇ ਹੀ ਦੋਸਤ ਦਾ ਕੀਤਾ ਕਤਲ

ਮੁੱਖ ਪ੍ਰਪੋਜਲ ਪਾਸ ਹੋਣ ਤੋਂ ਬਾਅਦ 100 ਬੈੱਡ ਦੇ ਕੇ ਇਸ ਹਸਪਤਾਲ ਵਿਚ ਮਰੀਜ਼ਾਂ ਨੂੰ ਹੋਰ ਅਤਿ-ਆਧੁਨਿਕ ਤਕਨੀਕਾਂ ਦਾ ਇਲਾਜ, ਜਿੱਥੇ ਮਿਲ ਸਕੇਗਾ, ਉਥੇ ਹੀ ਇਹ ਹਸਪਤਾਲ ਹੋਰ ਵਧੀਆ ਕਾਰਗੁਜ਼ਾਰੀ ਪੇਸ਼ ਕਰਦਿਆਂ ਹੋਇਆ ਪੰਜਾਬ ਭਰ ਵਿਚ ਆਪਣਾ ਨਾਮਣਾ ਖਟੇਗਾ। ਸਰਕਾਰੀ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਡਾਇਰੈਕਟਰ ਡਾ. ਰਾਜੀਵ ਦੇਵਗਨ ਨੇ ਦੱਸਿਆ ਕਿ ਹਸਪਤਾਲ ਦੀ ਨਵੀਂ ਇਮਾਰਤ ਦੇ ਲਈ ਮੁੱਖ ਪ੍ਰਪੋਜਲ ਬਣਾ ਕੇ ਭੇਜ ਦਿੱਤੀ ਗਈ ਹੈ। ਤਕਰੀਬਨ ਨਵੀਂ ਇਮਾਰਤ ’ਤੇ 60 ਕਰੋੜ ਦਾ ਖਰਚਾ ਆਵੇਗਾ। ਹਸਪਤਾਲ ਵਿੱਚ ਮਰੀਜ਼ਾਂ ਦੀ ਸੁਵਿਧਾ ਦੇ ਮੱਦੇਨਜ਼ਰ ਮੁਰੰਮਤ ਦੇ ਕਾਰਜ ਕਰਵਾਏ ਜਾ ਰਹੇ ਹਨ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਕਮੇਟੀ ਦੀ ਬੋਲੀ ਪਿੱਛੇ ਮਾਰ 'ਤਾ ਬੰਦਾ

ਦੂਸਰੇ ਪਾਸੇ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਗੁਨੀਤ ਨੇ ਦੱਸਿਆ ਕਿ ਮਰੀਜ਼ਾਂ ਨੂੰ ਵਧੀਆ ਸੇਵਾਵਾਂ ਮਿਲੇ। ਇਸ ਲਈ ਹਸਪਤਾਲ ਪ੍ਰਸ਼ਾਸਨ ਪੂਰੀ ਮੁਸਤੈਦੀ ਅਤੇ ਲਗਨ ਦੇ ਨਾਲ ਆਪਣੀ ਜ਼ਿੰਮੇਵਾਰੀ ਨਿਭਾ ਰਿਹਾ ਹੈ। ਹਸਪਤਾਲ ਕੰਪਲੈਕਸ ਵਿੱਚ ਰੰਗ-ਰੋਗਨ ਕੀਤਾ ਜਾ ਰਿਹਾ ਹੈ ਅਤੇ ਵਾਰਡਾਂ ਵਿਚ ਬਾਥਰੂਮ ਅਤੇ ਬੂਹੇ-ਬਾਰੀਆਂ ਦੀ ਮੁਰੰਮਤ ਕਰਵਾਈ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, 4 ਵਿਅਕਤੀਆਂ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਮਾਰੀਆਂ ਗੋਲੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News