ਸਰਕਾਰੀ ਅਧਿਆਪਕ ਨੇ ਨਹਿਰ ''ਚ ਮਾਰੀ ਛਾਲ, ਭਾਲ ਜਾਰੀ

Tuesday, Jul 07, 2026 - 11:38 AM (IST)

ਸਰਕਾਰੀ ਅਧਿਆਪਕ ਨੇ ਨਹਿਰ ''ਚ ਮਾਰੀ ਛਾਲ, ਭਾਲ ਜਾਰੀ

ਕਾਹਨੂੰਵਾਨ/ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ)- ਕਾਹਨੂੰਵਾਨ ਦੇ ਸਰਕਾਰੀ ਸਕੂਲ 'ਚ ਪੜ੍ਹਾਉਂਦੇ ਇਕ ਅਧਿਆਪਕ ਨੇ ਅੱਜ ਸਵੇਰੇ ਸਕੂਲ ਸਮੇਂ ਸਭਰਾਓਂ ਬਰਾਂਚ ਦੇ ਭੱਟੀਆਂ ਪੁਲ ਦੇ ਨੇੜੇ ਆਪਣੀ ਕਾਰ ਖੜੀ ਕਰਕੇ ਨਹਿਰ ਵਿੱਚ ਛਾਲ ਮਾਰ ਦਿੱਤੀ। ਜਾਣਕਾਰੀ ਅਨੁਸਾਰ ਅਧਿਆਪਕ ਗੁਰਪ੍ਰੀਤ ਸਿੰਘ ਵਾਸੀ ਸੱਲੋਪੁਰ ਵਜੋਂ ਹੋਈ ਹੈ, ਜੋ ਕਿ ਸਰਕਾਰੀ ਪ੍ਰਾਇਮਰੀ ਸਕੂਲ ਭੈਣੀ ਮੀਆਂ ਖਾਂ ਵਿਖੇ ਤਾਇਨਾਤ ਹੈ।

ਇਹ ਵੀ ਪੜ੍ਹੋ-ਪੰਜਾਬ ਪੁਲਸ ਦੇ ASI ਨੇ ਰੱਖਿਆ ਪ੍ਰਾਈਵੇਟ ਬਾਡੀਗਾਰਡ, ਹੱਥ 'ਚ ਫੜਾਈ ਸਰਕਾਰੀ AK47, SSP ਨੇ ਕਰ'ਤੀ ਕਾਰਵਾਈ

ਨਹਿਰ 'ਚ ਛਾਲ ਮਾਰਨ ਤੋਂ ਪਹਿਲਾਂ ਅਧਿਆਪਕ ਨੇ ਆਪਣੇ ਇਕ ਸਾਥੀ ਅਧਿਆਪਕ ਨੂੰ ਫੋਨ ਕਰਕੇ ਕਿਹਾ ਕਿ ਮੈਂ ਤੁਹਾਡੇ ਪਿੰਡ ਵਾਲੀ ਨਹਿਰ 'ਚ ਛਾਲ ਮਾਰ ਕੇ ਖੁਦਕੁਸ਼ੀ ਕਰਨ ਲੱਗਾ ਹਾਂ। ਇਹ ਖ਼ਬਰ ਮਿਲਦੇ ਹੀ ਵੱਡੀ ਗਿਣਤੀ ਵਿੱਚ ਇਲਾਕੇ ਦੇ ਲੋਕ ਘਟਨਾ ਸਥਾਨ 'ਤੇ ਪਹੁੰਚ ਗਏ। ਪਿੰਡ ਦੇ ਕੁਝ ਨੌਜਵਾਨਾਂ ਵੱਲੋਂ ਨਹਿਰ ਵਿੱਚ ਅਧਿਆਪਕ ਦੀ ਭਾਲ ਕੀਤੀ ਜਾ ਰਹੀ ਹੈ। ਉਧਰ ਪੁਲਸ ਪ੍ਰਸ਼ਾਸਨ ਵੀ ਮੌਕੇ 'ਤੇ ਪਹੁੰਚ ਕੇ ਸਾਰੀ ਘਟਨਾ ਦਾ ਜਾਇਜ਼ਾ ਲੈ ਰਿਹਾ ਹੈ। ਫਿਲਹਾਲ ਨਹਿਰ ਵਿੱਚ ਛਾਲ ਮਾਰਨ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਪੁਲਸ ਦੀ ਵੱਡੀ ਕਾਰਵਾਈ, ਕਾਰੋਬਾਰੀ ਦੀ ਦੁਕਾਨ 'ਤੇ ਫਾਇਰਿੰਗ ਕਰਨ ਵਾਲੇ ਦੋ ਸ਼ੂਟਰ ਗ੍ਰਿਫਤਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News