ਝੋਨੇ ਦੀ ਸਿੱਧੀ ਬਿਜਾਈ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਸਰਕਾਰ ਦੇਵੇਗੀ ਸਹਾਇਤਾ: ਮੁੱਖ ਖੇਤੀਬਾੜੀ ਅਫਸਰ
Tuesday, May 20, 2025 - 05:45 PM (IST)

ਅੰਮ੍ਰਿਤਸਰ(ਨੀਰਜ): ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਬਲਾਕ ਵੇਰਕਾ ਦੇ ਵੱਖ-ਵੱਖ ਪਿੰਡਾਂ ਦੇ ਵਿਚ ਝੋਨੇ ਦੀ ਸਿੱਧੀ ਬਿਜਾਈ ਕਰਵਾਈ ਗਈ। ਇਹ ਬਿਜਾਈ ਡਾ. ਬਲਜਿੰਦਰ ਸਿੰਘ ਭੁੱਲਰ ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ ਅਤੇ ਡਾ. ਹਰਪ੍ਰੀਤ ਸਿੰਘ ਖੇਤੀਬਾੜੀ ਅਫ਼ਸਰ, ਵੇਰਕਾ ਦੀ ਅਗਵਾਈ ਹੇਠ ਕਰਵਾਈ ਗਈ।
ਇਹ ਵੀ ਪੜ੍ਹੋ- ਪੰਜਾਬ: ਅੱਧੀ ਰਾਤ ਲਿਆਇਆ ਪ੍ਰੇਮਿਕਾ, ਸਵੇਰੇ ਛੱਡਣ ਗਏ ਨੂੰ ਕਰ 'ਤਾ ਕਤਲ
ਇਸ ਮੌਕੇ ਮਨਦੀਪ ਸਿੰਘ ਖੇਤੀਬਾੜੀ ਵਿਸਥਾਰ ਅਫ਼ਸਰ , ਸਰਕਲ ਮੂਧਲ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਸਮੇਂ ਦੀ ਲੋੜ ਹੈ। ਜ਼ਮੀਨ ਹੇਠਲੇ ਪਾਣੀ ਦੇ ਡਿਗਦੇ ਪੱਧਰ ਨੂੰ ਵੇਖਦੇ ਹੋਏ ਕਿਸਾਨ ਵੀਰਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਅਪਣਾਉਣ ਨੂੰ ਤਰਜੀਹ ਦੇਣੀ ਚਾਹੀਦੀ ਹੈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ 20-25 ਫੀਸਦੀ ਮਜ਼ਦੂਰੀ ਅਤੇ 15-20 ਫ਼ੀਸਦੀ ਪਾਣੀ ਦੀ ਬੱਚਤ ਹੁੰਦੀ ਹੈ । ਉਹਨਾਂ ਅੱਗੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਕਿਸਾਨਾਂ ਨੂੰ ਝੋਨੇ ਦੀ ਨਾੜ ਨੂੰ ਸਾਂਭਣ ਲਈ ਇੱਕ ਹਫਤੇ ਦਾ ਵੱਧ ਸਮਾਂ ਮਿਲ ਜਾਂਦਾ ਹੈ। ਝੋਨੇ ਦੀ ਬਿਜਾਈ ਇਸ ਢੰਗ ਨਾਲ ਕਰਨ ਨਾਲ ਬਿਮਾਰੀਆਂ ਦਾ ਹਮਲਾ ਵੀ ਘੱਟ ਹੁੰਦਾ ਹੈ। ਹਾੜੀ ਦੇ ਸੀਜ਼ਨ ਵਿੱਚ ਕਣਕ ਦਾ ਝਾੜ ਵੀ ਝੋਨੇ ਦੀ ਸਿੱਧੀ ਬਿਜਾਈ ਵਾਲੇ ਖੇਤਾਂ ਵਿੱਚ ਲਗਭਗ ਇੱਕ ਕੁਇੰਟਲ ਵੱਧ ਨਿਕਲਦਾ ਹੈ।
ਇਹ ਵੀ ਪੜ੍ਹੋ- ਜਿਸ ਥਾਣੇ 'ਚ ASI ਦੀ ਬੋਲਦੀ ਸੀ ਤੂਤੀ ਉਸੇ ਥਾਣੇ 'ਚ ਦਰਜ ਹੋਇਆ ਪਰਚਾ, ਹੈਰਾਨ ਕਰਨ ਵਾਲਾ ਹੈ ਮਾਮਲਾ
ਮੁੱਖ ਖੇਤੀਬਾੜੀ ਅਫਸਰ ਡਾ. ਬਲਜਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਅਪਣਾਉਣ ਵਾਲੇ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ 1500 ਰੁਪਏ ਪ੍ਰਤੀ ਏਕੜ ਦੀ ਸਹਾਇਤਾ ਵੀ ਦਿੱਤੀ ਜਾ ਰਹੀ ਹੈ ਤੇ ਇਹ ਸਹਾਇਤਾ ਪ੍ਰਾਪਤ ਕਰਨ ਲਈ ਕਿਸਾਨ ਪੋਰਟਲ 'ਤੇ ਜਾ ਕੇ ਆਪਣੇ ਆਪ ਨੂੰ ਰਜਿਸਟਰ ਕਰਨ ।
ਇਹ ਵੀ ਪੜ੍ਹੋ- ਅੰਮ੍ਰਿਤਸਰ ਤੋਂ ਬਾਅਦ ਹੁਣ ਪੰਜਾਬ ਦੇ ਇਸ ਇਲਾਕੇ 'ਚ ਵੀ 3 ਦਿਨ ਬਾਜ਼ਾਰ ਬੰਦ ਰੱਖਣ ਦਾ ਫੈਸਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8