ਸਰਕਾਰਾਂ ਨੂੰ ਤੁਰੰਤ ਕਿਸਾਨੀ ਹੱਕ ਦੇਣ ਲਈ ਅਮਲੀ ਕਾਰਵਾਈ ਕਰਨੀ ਚਾਹੀਦੀ : ਜਥੇਦਾਰ ਰਘਬੀਰ ਸਿੰਘ
Friday, Dec 13, 2024 - 01:19 PM (IST)
ਅੰਮ੍ਰਿਤਸਰ (ਸਰਬਜੀਤ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਸਾਨੀ ਹੱਕਾਂ ਪ੍ਰਤੀ ਸਰਕਾਰਾਂ ਦੀ ਬੇਰੁਖੀ ਅਤੇ ਅੜੀਅਲ ਰਵੱਈਏ ਖ਼ਿਲਾਫ਼ ਮਰਨ ਵਰਤ ’ਤੇ ਬੈਠੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਗੰਭੀਰ ਹੋ ਰਹੀ ਸਿਹਤ ਸਥਿਤੀ ਨੂੰ ਬੇਹੱਦ ਚਿੰਤਾਜਨਕ ਕਰਾਰ ਦਿੱਤਾ ਹੈ।
ਇਹ ਵੀ ਪੜ੍ਹੋ-ਸਜ਼ਾ ਭੁਗਤਨ ਮਗਰੋਂ ਸੁਖਬੀਰ ਬਾਦਲ ਪਹੁੰਚੇ ਸ੍ਰੀ ਅਕਾਲ ਤਖਤ ਸਾਹਿਬ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਬੇਸ਼ੱਕ ਮਰਨ ਵਰਤ ਅਤੇ ਭੁੱਖ ਹੜਤਾਲ ਵਰਗਾ ਸਿੱਖ ਪਰੰਪਰਾ ’ਚ ਕੋਈ ਸੰਕਲਪ ਨਹੀਂ ਹੈ ਪਰ ਇਕ ਜਮਹੂਰੀਅਤ ਸਰਕਾਰ ਲਈ ਇਹ ਬੇਹੱਦ ਸ਼ਰਮਨਾਕ ਹੈ ਕਿ ਕਿਸੇ ਲੋਕਤੰਤਰ ਵਿਚ ਅੰਨਦਾਤਾ ਨੂੰ ਆਪਣੇ ਹੱਕ ਲੈਣ ਲਈ ਅੰਨ ਛੱਡਣ ਲਈ ਮਜ਼ਬੂਰ ਹੋਣਾ ਪਵੇ। ਉਨ੍ਹਾਂ ਕਿਹਾ ਕਿ ਸਾਲ 2020 ਵਿਚ ਕਿਸਾਨੀ ਮਾਰੂ ਤਿੰਨ ਖੇਤੀ ਬਿੱਲ ਰੱਦ ਕਰਵਾਉਣ ਲਈ ਦੇਸ਼ ਵਿਆਪੀ ਕਿਸਾਨੀ ਸੰਘਰਸ਼ ਨੂੰ ਸਮਾਪਤ ਕਰਵਾਉਣ ਵੇਲੇ ਕੇਂਦਰ ਸਰਕਾਰ ਨੇ ਦੇਸ਼ ਦੇ ਕਿਸਾਨਾਂ ਨੂੰ ਉਨ੍ਹਾਂ ਦੇ ਹੱਕ ਦੇਣ ਦੇ ਵਾਅਦੇ ਕੀਤੇ ਸਨ ਪਰ ਅਫਸੋਸ ਹੈ ਕਿ ਚਾਰ ਸਾਲ ਬੀਤ ਜਾਣ ’ਤੇ ਵੀ ਸਰਕਾਰ ਨੇ ਕਿਸਾਨਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਨਹੀਂ ਦਿੱਤੇ, ਸਗੋਂ ਬੜੀ ਢੀਠਤਾ ਨਾਲ ਦੇਸ਼ ਦੇ ਅੰਨਦਾਤਾ ਨੂੰ ਜ਼ਲੀਲ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਸਾਰਿਆਂ ਲਈ ਫਰੀ ਹੋਈਆਂ ਇਹ ਬੱਸਾਂ, ਹੋ ਗਿਆ ਵੱਡਾ ਐਲਾਨ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸਾਰੀਆਂ ਫਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ ਸਮੇਤ ਬਾਕੀ ਕਿਸਾਨੀ ਮੰਗਾਂ ਨੂੰ ਜਾਇਜ਼ ਕਰਾਰ ਦਿੰਦਿਆਂ ਆਖਿਆ ਕਿ ਪੰਜਾਬ ਦੀਆਂ ਰਾਜਨੀਤਕ ਧਿਰਾਂ ਨੂੰ ਡਟ ਕੇ ਕਿਸਾਨਾਂ ਦੀ ਪਿੱਠ ’ਤੇ ਖੜ੍ਹੇ ਹੋਣਾ ਚਾਹੀਦਾ ਹੈ ਕਿਉਂਕਿ ਕਿਸਾਨੀ ਪੰਜਾਬ ਦੀ ਰੀੜ੍ਹ ਦੀ ਹੱਡੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਅਤੇ ਸ. ਜਗਜੀਤ ਸਿੰਘ ਡੱਲੇਵਾਲ ਨੂੰ ਵੀ ਚਾਹੀਦਾ ਹੈ ਕਿ ਉਹ ਮਰਨ ਵਰਤ ਜਾਂ ਭੁੱਖ ਹੜਤਾਲ ਵਾਲੇ ਰਾਹ ਤੋਂ ਇਲਾਵਾ ਸੰਘਰਸ਼ ਦੇ ਹੋਰ ਰਾਹ ਅਖਤਿਆਰ ਕਰਨ।
ਇਹ ਵੀ ਪੜ੍ਹੋ- ਦਸੰਬਰ 'ਚ ਛੁੱਟੀਆਂ ਹੀ ਛੁੱਟੀਆਂ, ਇੰਨੇ ਦਿਨ ਪੰਜਾਬ 'ਚ ਸਕੂਲ ਰਹਿਣਗੇ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8