ਗਵਰਨਰ ਗੁਲਾਬ ਚੰਦ ਕਟਾਰੀਆ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
Tuesday, Apr 08, 2025 - 10:29 PM (IST)

ਅੰਮ੍ਰਿਤਸਰ (ਸਰਬਜੀਤ) : ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਡੇਰਾ ਬਾਬਾ ਨਾਨਕ ਦੀ ਪਵਿੱਤਰ ਧਰਤੀ ਤੋਂ ਸ਼ੁਰੂ ਕੀਤਾ ਗਿਆ ਪੈਦਲ ਮਾਰਚ ਅੱਜ ਛੇਵੇਂ ਦਿਨ ਵਿੱਚ ਦਾਖਲ ਹੋਇਆ। ਇਸ ਯਾਤਰਾ ਦੇ ਆਖਰੀ ਦਿਨ ਦੀ ਸ਼ੁਰੂਆਤ ਰਾਜਪਾਲ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕ ਕੇ ਕੀਤੀ। ਇਸ ਮੌਕੇ ਸੂਚਨਾ ਕੇਂਦਰ ਵਿਖੇ ਮੈਨੇਜਰ ਜਸਪਾਲ ਸਿੰਘ, ਸਤਿਨਾਮ ਸਿੰਘ ਗਾਈਡ ਨੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਅੱਜ ਵਾਹਿਗੁਰੂ ਦੇ ਚਰਨਾਂ ਵਿੱਚ 'ਪੰਜਾਬ ਦੇ ਨਸ਼ਾ ਮੁਕਤ ਹੋਣ ਅਤੇ ਰੰਗਲਾ ਪੰਜਾਬ ਬਣਨ ਲਈ ਅਰਦਾਸ ਕੀਤੀ ਹੈ'। ਉਨ੍ਹਾਂ ਕਿਹਾ ਕਿ ਭਾਵੇਂ ਉਹ ਕਈ ਵਾਰ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕ ਚੁੱਕੇ ਹਨ ਪਰ ਅੱਜ 'ਉਹ ਆਪਣੇ ਆਪ ਨੂੰ ਬਹੁਤ ਹੀ ਭਾਗਾਵਾਲਾ ਸਮਝਦੇ ਹਨ ਕਿ ਇਸ ਪਵਿੱਤਰ ਸਥਾਨ 'ਤੇ ਆਕੇ ਨਤਮਸਕ ਹੋਏ ਹਨ।' ਉਨ੍ਹਾਂ ਕਿਹਾ ਕਿ ਪਾਲਕੀ ਸਾਹਿਬ (ਜਿਸ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਸੁਸ਼ੋਭਿਤ ਹਨ) ਦੀ ਸੇਵਾ ਨਿਭਾ ਕੇ ਮਨ ਨੂੰ ਇੱਕ ਵੱਖਰਾ ਹੀ ਅਨੁਭਵ ਪ੍ਰਾਪਤ ਹੋਇਆ ਹੈ ਅਤੇ ਪਰਮਾਤਮਾ ਦੇ ਚਰਨਾਂ ਚ ਅਰਦਾਸ ਕੀਤੀ ਹੈ ਕਿ ਉਨ੍ਹਾਂ ਵੱਲੋਂ ਬਖਸ਼ੀ ਇਸ ਸੇਵਾ ਨੂੰ ਅਗਾਹਾਂ ਵੀ ਪੂਰੇ ਤਨ ਮਨ ਇਮਾਨਦਾਰੀ ਨਾਲ ਕਰਦਾ ਰਹਾਂ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8