ਖ਼ਾਲਸਾ ਸਾਜਨਾ ਦਿਵਸ ਮੌਕੇ ਬੰਦੀ ਸਿੰਘਾਂ ਨੂੰ ਰਿਹਾਅ ਕਰੇ ਭਾਰਤ ਸਰਕਾਰ : ਐਡਵੋਕੇਟ ਧਾਮੀ

04/06/2022 1:27:32 AM

ਅੰਮ੍ਰਿਤਸਰ (ਦੀਪਕ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ ਤਿੰਨ ਦਹਾਕਿਆਂ ਤੋਂ ਦੇਸ਼ ਦੀਆਂ ਵੱਖ-ਵੱਖ ਜੇਲਾਂ ਵਿਚ ਕੈਦ ਸਿੰਘਾਂ ਨੂੰ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਰਿਹਾਅ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ ਦਿਹਾੜੇ ਮੌਕੇ ਭਾਰਤ ਸਰਕਾਰ ਵੱਲੋਂ ਸਿੱਖ ਬੰਦੀਆਂ ਦੀ ਰਿਹਾਈ ਦਾ ਐਲਾਨ ਕੀਤਾ ਸੀ, ਜੋ ਅਜੇ ਤੱਕ ਅਮਲ ਵਿਚ ਨਹੀਂ ਆਇਆ।

ਇਹ ਵੀ ਪੜ੍ਹੋ : ਜੈਸ਼ੰਕਰ ਨੇ ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਨਾਲ ਯੂਕ੍ਰੇਨ ਦੇ ਮੁੱਦੇ 'ਤੇ ਕੀਤੀ ਚਰਚਾ

ਉਨ੍ਹਾਂ ਕਿਹਾ ਕਿ ਸਿੱਖ ਕੌਮ ਵੱਲੋਂ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਦਾ ਦਿਹਾੜਾ 14 ਅਪ੍ਰੈਲ ਨੂੰ ਮਨਾਇਆ ਜਾ ਰਿਹਾ ਹੈ, ਇਸ ਮੌਕੇ ਭਾਰਤ ਸਰਕਾਰ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੀ ਪਹਿਲ ਕਦਮੀ ਕਰਨੀ ਚਾਹੀਦੀ ਹੈ। ਉਨ੍ਹਾਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਵਿਚ ਅੜਿੱਕਾ ਬਣੀ ਦਿੱਲੀ ਦੀ ਕੇਜਰੀਵਾਲ ਸਰਕਾਰ ਨੂੰ ਵੀ ਸਵਾਲਾਂ ਦੇ ਘੇਰੇ ਵਿਚ ਲੈਂਦਿਆਂ ਕਿਹਾ ਕਿ ਕੇਜਰੀਵਾਲ ਸਿੱਖਾਂ ਨੂੰ ਕਦੇ ਵੀ ਇਨਸਾਫ ਨਹੀਂ ਦੇ ਸਕਦਾ। ਉਨ੍ਹਾਂ ਕਿਹਾ ਕਿ ਕੇਜਰੀਵਾਲ ਜੇਕਰ ਸਿੱਖ ਹਮਾਇਤੀ ਹੁੰਦਾ ਤਾਂ ਉਹ ਪ੍ਰੋ. ਭੁੱਲਰ ਦੀ ਰਿਹਾਈ ਵਿਚ ਹਾਂ ਪੱਖੀ ਫੈਸਲਾ ਲੈਂਦਾ।

ਇਹ ਵੀ ਪੜ੍ਹੋ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਸ਼ਾਹਕੋਟ ਥਾਣੇ ਅੱਗੇ ਲਗਾਇਆ ਧਰਨਾ

ਐਡਵੋਕੇਟ ਧਾਮੀ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਖੁਦ ਬੰਦੀ ਸਿੱਖਾਂ ਦੀ ਰਿਹਾਈ ਲਈ ਅੱਗੇ ਆਉਣਾ ਚਾਹੀਦਾ ਹੈ ਅਤੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ, ਬਲਵੰਤ ਸਿੰਘ ਰਾਜੋਆਣਾ ਅਤੇ ਜਗਤਾਰ ਸਿੰਘ ਹਵਾਰਾ ਸਮੇਤ ਹੋਰ ਸਿੱਖ ਕੈਦੀ ਜੋ ਲਗਭਗ 30-30 ਸਾਲ ਦੇ ਵੱਧ ਸਮੇਂ ਤੋਂ ਜੇਲਾਂ ਵਿਚ ਬੰਦ ਹਨ ਨੂੰ ਤੁਰੰਤ ਰਿਹਾਅ ਕਰਨਾ ਚਾਹੀਦਾ ਹੈ। ਦਸਣਯੋਗ ਹੈ ਕਿ ਲੰਘੀ 30 ਮਾਰਚ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਵੀ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਦਾ ਮਤਾ ਪਾਸ ਕਰਕੇ ਸਰਕਾਰ ਨੂੰ ਭੇਜਿਆ ਗਿਆ ਸੀ।

ਇਹ ਵੀ ਪੜ੍ਹੋ : ਜ਼ੇਲੇਂਸਕੀ ਨੇ UNSC 'ਚ ਰੂਸੀ ਫੌਜ 'ਤੇ ਜੰਗੀ ਅਪਰਾਧਾਂ ਦਾ ਲਾਇਆ ਦੋਸ਼

ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Karan Kumar

Content Editor

Related News