ਦੀਨਾਨਗਰ ''ਚ ਨਸ਼ਿਆਂ ਦੇ ਵੱਧ ਰਹੇ ਰੁਝਾਨ ਨੂੰ ਰੋਕਣ ਲਈ ਗ੍ਰਾਮ ਪੰਚਾਇਤ ਨੇ ASP ਨੂੰ ਸੌਂਪਿਆ ਮੰਗ ਪੱਤਰ

Saturday, Dec 28, 2024 - 02:53 PM (IST)

ਦੀਨਾਨਗਰ ''ਚ ਨਸ਼ਿਆਂ ਦੇ ਵੱਧ ਰਹੇ ਰੁਝਾਨ ਨੂੰ ਰੋਕਣ ਲਈ ਗ੍ਰਾਮ ਪੰਚਾਇਤ ਨੇ ASP ਨੂੰ ਸੌਂਪਿਆ ਮੰਗ ਪੱਤਰ

ਦੀਨਾਨਗਰ (ਗੌਰਾਇਆ)- ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਅੱਧੀ ਦਰਜਨ ਪਿੰਡਾਂ ਵਿੱਚ ਨਸ਼ੇ ਦਾ ਕਾਰੋਬਾਰ ਹੱਦ ਤੋਂ ਵੱਧ ਹੁੰਦਾ ਨਜ਼ਰ ਆ ਰਿਹਾ ਹੈ, ਜਿਸ ਨੂੰ ਲੈ ਕੇ ਇਲਾਕੇ ਦੇ ਲੋਕਾਂ ਵਿੱਚ ਚਿੰਤਾ ਦਾ ਵਿਸ਼ਾ ਬਣਿਆ ਪਿਆ ਹੈ। ਇਸੇ ਤਹਿਤ ਹੀ ਇੱਕ ਦੀਨਾਨਗਰ ਦੇ ਨੇੜਲੇ ਪਿੰਡ ਅਵਾਂਖਾ ਦੀ ਸਮੂਹ ਗ੍ਰਾਮ ਪੰਚਾਇਤ ਵੱਲੋਂ ਸਰਪੰਚ ਪੂਰਨ ਚੰਦ ਅਤੇ ਸਮਾਜ ਸੇਵੀ ਠਾਕੁਰ ਪ੍ਰਦੀਪ ਸਿੰਘ ਦੀ ਅਗਵਾਈ ਹੇਠ ਇੱਕ ਵਫ਼ਦ ਨੇ ਏ.ਐਸ.ਪੀ ਦੀਨਾਨਗਰ ਦਿਲਪੀਤ ਸਿੰਘ ਨੂੰ ਪਿੰਡ ਵਿੱਚ ਨਸ਼ਿਆਂ ਦੇ ਵੱਧ ਰਹੇ ਰੁਝਾਨ ਨੂੰ ਰੋਕਣ ਅਤੇ ਨਸ਼ੇ ਦੇ ਸੌਦਾਗਰਾਂ ’ਤੇ ਸ਼ਿਕੰਜਾ ਕੱਸਣ ਲਈ ਮੰਗ ਪੱਤਰ ਸੌਂਪਿਆ। ਦੱਸ ਦੇਈਏ ਕਿ ਪੁਲਸ ਪ੍ਰਸ਼ਾਸਨ ਦੇ ਢਿੱਲੇ ਰਵੱਈਏ ਕਾਰਨ ਪਿੰਡ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਕਈ ਨੌਜਵਾਨਾਂ ਦੀ ਮੌਤ ਹੋ ਚੁੱਕੀ ਹੈ। 

ਇਹ ਵੀ ਪੜ੍ਹੋ- ਪੰਜਾਬ 'ਚ ਸਾਲ 2025 ਦੀਆਂ ਛੁੱਟੀਆਂ ਦੀ ਦੇਖ ਲਓ ਲਿਸਟ, ਕਈ ਸਰਕਾਰੀ ਛੁੱਟੀਆਂ ਨੂੰ ਖਾ ਜਾਵੇਗਾ ਐਤਵਾਰ

ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸਰਪੰਚ ਪੂਰਨ ਚੰਦ ਅਤੇ ਪਿੰਡ ਅਵਾਂਖਾ ਦੇ ਠਾਕੁਰ ਪ੍ਰਦੀਪ ਸਿੰਘ ਨੇ ਦੱਸਿਆ ਕਿ ਪਿੰਡ ਅਵਾਂਖਾ ਅਤੇ ਆਸ-ਪਾਸ ਦੇ ਹੋਰ ਪਿੰਡਾਂ ਵਿੱਚ ਹੈਰੋਇਨ (ਚਿੱਟਾ) ਦੇ ਨਸ਼ੇ ਦਾ ਧੰਦਾ ਬਿਨਾਂ ਕਿਸੇ ਰੋਕ ਤੋਂ ਅੰਨ੍ਹੇਵਾਹ ਚੱਲ ਰਿਹਾ ਹੈ, ਜਿਸ ਕਾਰਨ ਉਸ ਦੇ ਪਿੰਡ ਅਤੇ ਇਲਾਕੇ ਦੇ ਕਈ ਨੌਜਵਾਨ ਨਸ਼ੇ ਦੇ ਆਦੀ ਹੋ ਗਏ ਹਨ। ਨਸ਼ਿਆਂ ਕਾਰਨ ਇਲਾਕੇ ਵਿੱਚ ਗੁੰਡਾਗਰਦੀ ਵਧ ਗਈ ਹੈ। ਉਨ੍ਹਾਂ ਕਿਹਾ ਕਿ ਪਿੰਡ ਅਤੇ ਇਲਾਕੇ ਦੇ ਕਈ ਨੌਜਵਾਨ ਚਿੱਟੇ ਦੇ ਨਸ਼ੇ ਕਾਰਨ ਆਪਣੀਆਂ ਕੀਮਤੀ ਜਾਨਾਂ ਗੁਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪਿੰਡ ਅਵਾਂਖਾ ਨਸ਼ੇ ਦੇ ਸੌਦਾਗਰਾਂ ਦਾ ਗੜ੍ਹ ਬਣ ਚੁੱਕਾ ਹੈ। ਜਿਸ ਕਾਰਨ ਦੂਰ-ਦੁਰਾਡੇ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਨਸ਼ੇ ਦਾ ਸੇਵਨ ਕਰਨ ਲਈ ਪਿੰਡ ਆਉਂਦੇ ਹਨ। 

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਡਾਕਾ, ਦੇਰ ਰਾਤ 8 ਲੁਟੇਰਿਆਂ ਨੇ ਪਰਿਵਾਰ ਨੂੰ ਬੰਧਕ ਬਣਾ ਲੁੱਟ ਲਿਆ ਸਾਰਾ ਘਰ

ਸਰਪੰਚ ਨੇ ਕਿਹਾ ਕਿ ਪਿੰਡ ਵਿੱਚ ਇਸ ਦੀ ਜਿਉਂਦੀ ਜਾਗਦੀ ਮਿਸਾਲ ਹੈ ਕਿ ਪਿਛਲੇ 24 ਘੰਟਿਆਂ ਵਿੱਚ ਦੋ ਨੌਜਵਾਨ ਨਸ਼ੇ ਦੀ ਓਵਰਡੋਜ਼ ਕਾਰਨ ਆਪਣੀ ਜਾਨ ਗੁਆ ​​ਚੁੱਕੇ ਹਨ। ਉਨ੍ਹਾਂ ਕਿਹਾ ਕਿ ਨਸ਼ੇ ਨੂੰ ਰੋਕਣ ਅਤੇ ਭੋਲੇ ਭਾਲੇ ਨੌਜਵਾਨਾਂ ਦੀਆਂ ਜਾਨਾਂ ਬਚਾਉਣ ਲਈ ਗ੍ਰਾਮ ਪੰਚਾਇਤ ਸਮੇਤ ਸਮਾਜ ਸੇਵੀ ਅਤੇ ਪਿੰਡ ਦੇ ਹੋਰ ਲੋਕਾਂ ਨੇ ਏਐਸਪੀ ਦੀਨਾਨਗਰ ਨੂੰ ਮੰਗ ਪੱਤਰ ਸੌਂਪ ਕੇ ਨਸ਼ਿਆਂ ਦੇ ਕਾਰੋਬਾਰ ਨੂੰ ਸਖ਼ਤੀ ਨਾਲ ਰੋਕਣ ਲਈ ਵੱਡੇ ਪੱਧਰ ’ਤੇ ਮੁਹਿੰਮ ਚਲਾਉਣ ਦੀ ਮੰਗ ਕੀਤੀ ਹੈ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Shivani Bassan

Content Editor

Related News