ਪੰਜਾਬ ਨੂੰ ਦਹਿਲਾਉਣ ਦੀ ਸਾਜ਼ਿਸ਼ ਨਾਕਾਮ! ਇਸ ਇਲਾਕੇ ''ਚੋਂ ਮਿਲੇ ਗ੍ਰਨੇਡ
Tuesday, Aug 19, 2025 - 03:14 PM (IST)

ਤਰਨਤਾਰਨ (ਰਮਨ): ਤਰਨਤਾਰਨ ਜ਼ਿਲ੍ਹੇ ਦੇ ਪਿੰਡ ਠਰੂ 'ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇੱਕ ਬੰਦ ਮਿੱਲ 'ਚੋਂ ਸ਼ੱਕੀ ਵਿਸਫੋਟਕ ਸਮੱਗਰੀ ਮਿਲੀ। ਦੱਸਿਆ ਜਾ ਰਿਹਾ ਹੈ ਕਿ ਇਹ ਮਿੱਲ ਲਗਭਗ 10 ਸਾਲਾਂ ਤੋਂ ਬੰਦ ਸੀ। ਜਾਣਕਾਰੀ ਅਨੁਸਾਰ ਨੇੜੇ ਸਥਿਤ ਆਟਾ ਮਿੱਲ ਦੇ ਕਰਮਚਾਰੀਆਂ ਨੇ ਫੈਕਟਰੀ ਦੇ ਅੰਦਰ ਪੈਕੇਟ ਵਰਗੀਆਂ ਚੀਜ਼ਾਂ ਦੇਖੀਆਂ। ਸ਼ੱਕ ਹੋਣ 'ਤੇ ਉਨ੍ਹਾਂ ਤੁਰੰਤ ਪੁਲਸ ਨੂੰ ਸੂਚਿਤ ਕੀਤਾ। ਪੁਲਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਦੌਰਾਨ ਉੱਥੋਂ ਗ੍ਰਨੇਡ ਬਰਾਮਦ ਕੀਤੇ।
ਇਹ ਵੀ ਪੜ੍ਹੋ- ਪੰਜਾਬ 'ਚ ਪਵੇਗਾ ਭਾਰੀ ਮੀਂਹ, ਪੜ੍ਹੋ ਮੌਸਮ ਵਿਭਾਗ ਦੀ latest update
ਘਟਨਾ ਦੀ ਸੂਚਨਾ ਮਿਲਦੇ ਹੀ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਫੈਲ ਗਿਆ। ਪੁਲਸ ਨੇ ਤੁਰੰਤ ਇਲਾਕੇ ਨੂੰ ਸੀਲ ਕਰ ਦਿੱਤਾ ਅਤੇ ਬੰਬ ਸਕੁਐਡ ਨੂੰ ਮੌਕੇ 'ਤੇ ਬੁਲਾਇਆ ਗਿਆ। ਫਿਲਹਾਲ ਪੁਲਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ ਕਿ ਇਹ ਗ੍ਰਨੇਡ ਉੱਥੇ ਕਿਵੇਂ ਪਹੁੰਚਿਆ ਅਤੇ ਕਿਸ ਮਕਸਦ ਨਾਲ ਲੁਕਾਇਆ ਗਿਆ ਸੀ। ਪਿੰਡ ਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਅਫਵਾਹਾਂ ਵੱਲ ਧਿਆਨ ਨਾ ਦੇਣ ਅਤੇ ਕਿਸੇ ਵੀ ਸ਼ੱਕੀ ਵਸਤੂ ਬਾਰੇ ਤੁਰੰਤ ਪੁਲਸ ਨੂੰ ਸੂਚਿਤ ਕਰਨ।
ਇਹ ਵੀ ਪੜ੍ਹੋ- ਪੰਜਾਬ ਦੀਆਂ ਔਰਤਾਂ ਲਈ ਖ਼ੁਸ਼ਖ਼ਬਰੀ! 20, 21 ਤੇ 22 ਅਗਸਤ ਨੂੰ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8