ਕਰਿਆਨਾ ਯੂਨੀਅਨ ਝਬਾਲ ਵੱਲੋਂ ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ 30 ਦਸੰਬਰ ਨੂੰ ਮੁਕੰਮਲ ਬੰਦ ਕਰਨ ਦਾ ਐਲਾਨ
Thursday, Dec 26, 2024 - 11:56 AM (IST)
![ਕਰਿਆਨਾ ਯੂਨੀਅਨ ਝਬਾਲ ਵੱਲੋਂ ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ 30 ਦਸੰਬਰ ਨੂੰ ਮੁਕੰਮਲ ਬੰਦ ਕਰਨ ਦਾ ਐਲਾਨ](https://static.jagbani.com/multimedia/2024_12image_11_55_404307113untitled12.jpg)
ਝਬਾਲ (ਨਰਿੰਦਰ)- ਕਿਸਾਨ ਯੂਨੀਅਨ ਵੱਲੋਂ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ 30 ਦਸੰਬਰ ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਦੀ ਮੁਕੰਮਲ ਹਮਾਇਤ ਕਰਦਿਆਂ ਅੱਡਾ ਝਬਾਲ ਦੇ ਕਰਿਆਨਾ ਯੂਨੀਅਨ ਦੇ ਆਗੂਆਂ ਰਾਜੇਸ਼ ਕੁਮਾਰ ਰਾਜੂ ਝਬਾਲ, ਲੱਕੀ ਕਰਿਆਨਾ ਸਟੋਰ, ਨਾਮੇ ਸ਼ਾਹ, ਗਗਨ ਕਰਿਆਨਾ ਸਟੋਰ ਅਤੇ ਕਾਮਰੇਡ ਅਸ਼ੋਕ ਕੁਮਾਰ ਸੋਹਲ, ਵਿਜੈ ਕੁਮਾਰ, ਰਮੇਸ਼ ਕੁਮਾਰ ਆਦਿ ਨੇ ਕਿਹਾ ਕਿ ਅੱਡਾ ਝਬਾਲ ਦੇ ਸਮੂਹ ਕਰਿਆਨਾ ਯੂਨੀਅਨ ਵਾਲੇ 30 ਦਸੰਬਰ ਨੂੰ ਆਪਣਾ ਕਾਰੋਬਾਰ ਮੁਕੰਮਲ ਬੰਦ ਰੱਖਣਗੇ।
ਇਹ ਵੀ ਪੜ੍ਹੋ- ਪੰਜਾਬ 'ਚ ਸ਼ਰਮਨਾਕ ਘਟਨਾ, ਕੁੜੀ ਨਾਲ ਹੋਇਆ ਜਬਰ-ਜ਼ਿਨਾਹ
ਉਨ੍ਹਾਂ ਕਿਹਾ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਨੂੰ ਤੁਰੰਤ ਮੰਨਣਾ ਚਾਹੀਦਾ ਹੈ ਕਿਉਂਕਿ ਪੰਜਾਬ ਦਾ ਸਾਰਾ ਕਾਰੋਬਾਰ ਕਿਸਾਨੀ ’ਤੇ ਨਿਰਭਰ ਹੈ, ਜੇਕਰ ਪੰਜਾਬ ਦਾ ਕਿਸਾਨ ਖੁਸ਼ਹਾਲ ਹੋਵੇਗਾ ਤਾਂ ਸਾਰਾ ਪੰਜਾਬ ਖੁਸ਼ਹਾਲ ਹੋਵੇਗਾ।
ਇਹ ਵੀ ਪੜ੍ਹੋ- ਪੰਜਾਬ ਦੇ ਅਸਲਾ ਧਾਰਕਾਂ ਲਈ ਅਹਿਮ ਖ਼ਬਰ, ਜਲਦ ਤੋਂ ਜਲਦ ਕਰਵਾਓ ਇਹ ਕੰਮ, ਹਦਾਇਤਾਂ ਜਾਰੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8