ਪੰਜਾਬ ਦੇ ਸਾਰੇ ਕਾਲਜ 3 ਦਿਨ ਰਹਿਣਗੇ ‘ਤਾਲਾਬੰਦ’, ਸਾਂਝੀ ਐਕਸ਼ਨ ਕਮੇਟੀ ਨੇ ਦਿੱਤੀ ਇਹ ਚਿਤਾਵਨੀ

05/31/2023 11:27:34 AM

ਅੰਮ੍ਰਿਤਸਰ (ਜ.ਬ.)- ਏਡਿਡ ਅਤੇ ਅਨ-ਏਡਿਡ ਕਾਲਜ ਮੈਨੇਜਮੈਂਟਸ, ਤਿੰਨ ਰਾਜ ਯੂਨੀਵਰਸਿਟੀਆਂ ਦੇ ਪ੍ਰਿੰਸੀਪਲ ਐਸੋਸੀਏਸ਼ਨਾਂ, ਪੰਜਾਬ ਚੰਡੀਗੜ੍ਹ ਕਾਲਜਿਜ਼ ਟੀਚਰਜ਼ ਯੂਨੀਅਨ (ਪੀ. ਸੀ. ਸੀ. ਟੀ. ਯੂ.) ਦੀ ਸਾਂਝੀ ਐਕਸ਼ਨ ਕਮੇਟੀ (ਜੈਕ) ਨੇ ਬੀਤੇ ਦਿਨ ਆਪਣੀ ਆਨਲਾਈਨ ਮੀਟਿੰਗ ਉਪਰੰਤ ਫ਼ੈਸਲਾ ਲੈਂਦਿਆਂ ਸੂਬੇ ਦੇ ਸਮੂਹ ਕਾਲਜਾਂ ਦੀ 3 ਦਿਨ ‘ਤਾਲਾਬੰਦੀ’ ਕਰਨ ਦਾ ਐਲਾਨ ਕੀਤਾ ਹੈ। ਸਰਕਾਰ ਦੇ ਉਚ ਸਿੱਖਿਆ ਵਿਭਾਗ ਵੱਲੋਂ ਪ੍ਰਸਤਾਵਿਤ ਕੇਂਦਰੀਕ੍ਰਿਤ ਦਾਖ਼ਲਾ ਪੋਰਟਲ ਰੱਦ ਕਰਨ ਸਬੰਧੀ ਦਿੱਤੇ ਗਏ ਭਰੋਸੇ ਤੋਂ ਮੁਕਰਨ ਦਾ ਸਖ਼ਤ ਨੋਟਿਸ ਲੈਂਦਿਆਂ ਜਿੱਥੇ ਜੈਕ ਨੇ 31 ਮਈ, 1, 2 ਜੂਨ ਨੂੰ 3 ਦਿਨ ਸਮੂਹ ਵਿੱਦਿਅਕ ਅਦਾਰਿਆਂ ਨੂੰ ਮੁਕੰਮਲ ਤੌਰ ’ਤੇ ਤਾਲਬੰਦ ਕਰਨ ਦਾ ਫ਼ੈਸਲਾ ਲਿਆ, ਉਥੇ ਸੂਬਾ ਸਰਕਾਰ ਖ਼ਿਲਾਫ਼ 3 ਜੂਨ ਨੂੰ ਚੰਡੀਗੜ੍ਹ ਵਿਖੇ ਵਿਸ਼ਾਲ ਰੈਲੀ ਕੱਢ ਕੇ ਪਿੱਟ ਸਿਆਪਾ ਵੀ ਕੀਤਾ ਜਾਵੇਗਾ।

ਇਹ ਵੀ ਪੜ੍ਹੋ-  GNDU ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਯੂਨੀਵਰਸਿਟੀ ਨੇ ਤਬਦੀਲ ਕੀਤੇ ਪ੍ਰੀਖਿਆ ਕੇਂਦਰ

ਇਸ ਮੌਕੇ ਕਮੇਟੀ ਨੇ ਪੋਰਟਲ ਦਾ ਸਮੂਹਿਕ ਤੌਰ ’ਤੇ ਮੁਕੰਮਲ ਬਾਈਕਾਟ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਮੁਹਿੰਮ ਦੌਰਾਨ ਇਹ ਯਕੀਨ ਦਿਵਾਇਆ ਸੀ ਕਿ ਪ੍ਰਸਤਾਵਿਤ ਕੇਂਦਰੀਕ੍ਰਿਤ ਪੋਰਟਲ ਨੂੰ ਵਾਪਸ ਲੈ ਲਿਆ ਜਾਵੇਗਾ ਅਤੇ ਉਨ੍ਹਾਂ ਦੁਆਰਾ ਦਿੱਤੇ ਭਰੋਸੇ ਉਪਰੰਤ ਉਲੀਕੀ ਗਈਆਂ ਰਣਨੀਤੀਆਂ ਨੂੰ ਮੁਲਤਵੀਂ ਕਰ ਦਿੱਤਾ ਗਿਆ ਸੀ ਪਰ ਹੁਣ ਸਰਕਾਰ ਆਪਣੇ ਕੀਤੇ ਵਾਅਦੇ ਤੋਂ ਭੱਜ ਰਹੇ ਹਨ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਬਰਫ਼ ਵਾਲਾ ਸੂਆ ਮਾਰ ਵਿਅਕਤੀ ਦਾ ਕਤਲ

ਜੇ. ਏ. ਸੀ. ਦੇ ਮੁਖੀ ਰਜਿੰਦਰ ਮੋਹਨ ਸਿੰਘ ਛੀਨਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਆਪਣੇ ਕੀਤੇ ਵਾਅਦੇ ਤੋਂ ਮੁਕਰਨ ਕਾਰਨ ਮਜ਼ਬੂਨ ਹੁਣ ਉਪਰੋਕਤ ਮੁੱਦਿਆਂ ’ਤੇ ਸਾਂਝੇ ਤੌਰ ’ਤੇ ਅੰਦੋਲਨ ਨੂੰ ਹੋਰ ਤਿੱਖਾ ਕਰਨ ਦਾ ਕਮੇਟੀ ਵੱਲੋਂ ਫ਼ੈਸਲਾ ਲਿਆ ਗਿਆ ਹੈ, ਕਿਉਂਕਿ ਇਹ ਕਾਲਜਾਂ ਦੀ ਹੋਂਦ ਨੂੰ ਬਚਾਉਣ ਦਾ ਸਵਾਲ ਹੈ। ਜਿਸ ਸਬੰਧੀ ਸੂਬੇ ਦੇ ਸਮੂਹ ਕਾਲਜ 31 ਮਈ ਤੋਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ (ਜੀ. ਐੱਨ. ਡੀ. ਯੂ.), ਅੰਮ੍ਰਿਤਸਰ ਸਮੇਤ ਤਿੰਨ ਰਾਜ ਦੀਆਂ ਯੂਨੀਵਰਸਿਟੀਆਂ ਦੀਆਂ ਸਾਰੀਆਂ ਪ੍ਰੀਖਿਆਵਾਂ ਦਾ ਬਾਈਕਾਟ ਕਰ ਦੇ ਹੋਏ ਪੂਰਨ ਤੌਰ ’ਤੇ ਤਾਲਾਬੰਦ ਰਹਿਣਗੇ ਅਤੇ ਇਸ ਦੌਰਾਨ ਵਿਦਿਆਰਥੀਆਂ ਦੇ ਹੋਣ ਵਾਲੇ ਨੁਕਸਾਨ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

ਇਹ ਵੀ ਪੜ੍ਹੋ- ਜਜ਼ਬੇ ਅੱਗੇ ਮੁਸ਼ਕਲਾਂ ਨੇ ਟੇਕੇ ਗੋਡੇ, ਪੜ੍ਹਾਈ 'ਚ ਹੱਥ ਬਣੇ ਰੁਕਾਵਟ ਤਾਂ ਪੈਰਾਂ ਸਹਾਰੇ ਹਾਸਲ ਕੀਤੀ ਕਾਮਯਾਬੀ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


Shivani Bassan

Content Editor

Related News