ਅੰਮ੍ਰਿਤਸਰ ਪ੍ਰਸ਼ਾਸਨ ਵੱਲੋਂ ਤਿਉਹਾਰਾਂ ਦੇ ਮੱਦੇਨਜ਼ਰ ਸਖ਼ਤ ਦਿਸ਼ਾ ਨਿਰਦੇਸ਼ ਜਾਰੀ

Friday, Oct 27, 2023 - 02:40 PM (IST)

ਅੰਮ੍ਰਿਤਸਰ ਪ੍ਰਸ਼ਾਸਨ ਵੱਲੋਂ ਤਿਉਹਾਰਾਂ ਦੇ ਮੱਦੇਨਜ਼ਰ ਸਖ਼ਤ ਦਿਸ਼ਾ ਨਿਰਦੇਸ਼ ਜਾਰੀ

ਅੰਮ੍ਰਿਤਸਰ (ਨੀਰਜ)- ਜ਼ਿਲ੍ਹਾ ਮੈਜਿਸਟ੍ਰੇਟ ਅਤੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਮਾਣਯੋਗ ਸੁਪਰੀਮ ਕੋਰਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਸ ਤਹਿਤ ਦੀਵਾਲੀ ਅਤੇ ਹੋਰ ਤਿਉਹਾਰਾਂ ਮੌਕੇ ਸਿਰਫ਼ ਗਰੀਨ ਪਟਾਕੇ ਹੀ ਵੇਚੇ ਅਤੇ ਚਲਾਏ ਜਾ ਸਕਦੇ ਹਨ, ਜਦਕਿ ਹੋਰ ਕਿਸਮ ਦੇ ਪਟਾਕਿਆਂ ’ਤੇ ਸਖ਼ਤ ਪਾਬੰਦੀ ਹੈ। ਡੀ. ਸੀ. ਨੇ ਦੱਸਿਆ ਕਿ ਦੀਵਾਲੀ ਮੌਕੇ ਪਟਾਕੇ ਚਲਾਉਣ ਦਾ ਸਮਾਂ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਨਿਰਧਾਰਿਤ ਕੀਤਾ ਗਿਆ ਹੈ, ਜੇਕਰ ਇਸ ਸਮੇਂ ਤੋਂ ਬਾਅਦ ਕੋਈ ਵੀ ਵਿਅਕਤੀ ਪਟਾਕੇ ਚਲਾਏਗਾ ਤਾਂ ਇਹ ਗੈਰ-ਕਾਨੂੰਨੀ ਹੋਵੇਗਾ।

ਡੀ. ਸੀ. ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਟਾਕਿਆਂ ਦੀ ਵਿਕਰੀ ਲਈ ਆਰਜ਼ੀ ਲਾਇਸੈਂਸ ਜਾਰੀ ਕੀਤੇ ਜਾ ਰਹੇ ਹਨ ਅਤੇ ਖੋਖਿਆਂ ਦੀ ਅਲਾਟਮੈਂਟ ਡਰਾਅ ਰਾਹੀਂ ਨਿਰਧਾਰਤ ਥਾਂ ’ਤੇ ਕੀਤੀ ਜਾਵੇਗੀ, ਜਿੱਥੇ ਸਵੇਰੇ 10 ਵਜੇ ਤੋਂ ਸ਼ਾਮ 7:30 ਵਜੇ ਤੱਕ ਪਟਾਕੇ ਵੇਚਣ ਦੀ ਇਜਾਜ਼ਤ ਦਿੱਤੀ ਜਾ ਸਕੇਗੀ। ਇਸ ਤੋਂ ਇਲਾਵਾ ਕਿਸੇ ਹੋਰ ਥਾਂ ’ਤੇ ਪਟਾਕਿਆਂ ਦੀ ਵਿਕਰੀ ਦੀ ਇਜਾਜ਼ਤ ਨਹੀਂ ਹੋਵੇਗੀ। ਸਿਰਫ਼ ਹਰੇ ਪਟਾਕੇ ਹੀ ਵੇਚੇ ਜਾ ਸਕਦੇ ਹਨ ਜੋ ਲਿਥੀਅਮ, ਪਾਰਾ, ਆਰਸੈਨਿਕ, ਸਿੱਕਾ ਅਤੇ ਬੇਰੀਅਮ ਸਾਲਟ ਤੋਂ ਮੁਕਤ ਹਨ।

ਇਹ ਵੀ ਪੜ੍ਹੋ- ਗਾਹਕ ਨੂੰ ਜ਼ਿੰਦਾ ਸੁੰਡੀਆਂ ਵਾਲਾ ਪਿੱਜ਼ਾ ਪਰੋਸਣ ਵਾਲੇ ਰੈਸਟੋਰੈਂਟ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਤਿਉਹਾਰਾਂ ਅਤੇ ਗੁਰਪੁਰਬਾਂ ਲਈ ਨਿਸ਼ਚਿਤ ਕੀਤਾ ਗਿਆ ਸਮਾਂ 

ਡੀ. ਸੀ. ਅਨੁਸਾਰ ਦੀਵਾਲੀ ਵਾਲੇ ਦਿਨ ਰਾਤ 8 ਤੋਂ 10 ਵਜੇ ਤੱਕ, ਗੁਰੂਪੁਰਬ ਵਾਲੇ ਦਿਨ ਸਵੇਰੇ 4 ਤੋਂ 5 ਵਜੇ ਤੱਕ, ਰਾਤ 9 ਤੋਂ 10 ਵਜੇ ਤੱਕ, ਕ੍ਰਿਸਮਸ ਵਾਲੇ ਦਿਨ ਰਾਤ 11.55 ਵਜੇ ਤੱਕ ਅਤੇ ਅਗਲੀ ਸਵੇਰ 12.30 ਵਜੇ ਤੱਕ, ਨਵੇਂ ਸਾਲ ਦੀ ਰਾਤ 11.55 ਵਜੇ ਤੋਂ ਬਾਅਦ 12.30 ਵਜੇ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਵਿਆਹ 'ਚ ਜ਼ਬਰਦਸਤ ਹੰਗਾਮਾ, 400 ਪਲੇਟਾਂ ਦੀ ਕਰਵਾਈ ਸੀ ਬੁਕਿੰਗ ਪਰ ਭੁੱਖੇ ਮੁੜੇ ਬਰਾਤੀ,ਜਾਣੋ ਪੂਰਾ ਮਾਮਲਾ

ਵੈੱਬਸਾਈਟ ਅਤੇ ਆਨਲਾਈਨ ਪਟਾਕਿਆਂ ਦੀ ਵਿਕਰੀ ’ਤੇ ਪਾਬੰਦੀ

 ਡੀ. ਸੀ. ਨੇ ਸਪੱਸ਼ਟ ਕੀਤਾ ਹੈ ਕਿ ਵੈੱਬਸਾਈਟਾਂ ਅਤੇ ਆਨਲਾਈਨ ਰਾਹੀਂ ਪਟਾਕਿਆਂ ਦੀ ਵਿਕਰੀ ’ਤੇ ਪਾਬੰਦੀ ਲਗਾਈ ਗਈ ਹੈ। ਦੀਵਾਲੀ ਦੇ ਸਮੇਂ ਕੁਝ ਵੈੱਬਸਾਈਟਾਂ ’ਤੇ ਆਨਲਾਈਨ ਪਟਾਕਿਆਂ ਦੀ ਵਿਕਰੀ ਹੁੰਦੀ ਹੈ ਜੋ ਕਿ ਗੈਰ-ਕਾਨੂੰਨੀ ਹੈ। ਵਿਆਹ ਸ਼ਾਦੀਆਂ ਅਤੇ ਹੋਰ ਸਮਾਗਮਾਂ ਦੌਰਾਨ ਮੈਰਿਜ ਪੈਲੇਸ ਵਿਚ ਪਟਾਕੇ ਚਲਾਉਣ ਲਈ ਲਾਇਸੈਂਸ ਲੈਣਾ ਲਾਜ਼ਮੀ ਹੈ। ਸ਼ੋਭਾ ਯਾਤਰਾ, ਨਗਰ ਕੀਰਤਨ, ਪ੍ਰਭਾਤ ਫੇਰੀ ਅਤੇ ਹੋਰ ਸਮਾਗਮਾਂ ਵਿਚ ਪਟਾਕੇ ਚਲਾਉਣ ਲਈ ਲਾਇਸੈਂਸ ਲੈਣਾ ਵੀ ਜ਼ਰੂਰੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News