ਗੁੱਜਰਪੁਰਾ ਨਹਿਰ ਪੁਲ ਤੋਂ ਸ਼ੱਕੀ ਹਾਲਤ ’ਚ ਮਿਲੀ ਨੌਜਵਾਨ ਦੀ ਲਾਸ਼, ਫੈਲੀ ਸਨਸਨੀ

04/12/2022 12:26:33 PM

ਬਟਾਲਾ/ਜੈਂਤੀਪੁਰ (ਬੇਰੀ, ਬਲਜੀਤ) - ਨਜ਼ਦੀਕੀ ਪਿੰਡ ਗੁੱਜਰਪੁਰਾ ਨਹਿਰ ਪੁਲ ਉੱਪਰੋਂ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਵੀ ਮੌਕੇ ’ਤੇ ਪਹੁੰਚ ਗਈ, ਜਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।

ਪੜ੍ਹੋ ਇਹ ਵੀ ਖ਼ਬਰ - ਵੱਡੀ ਵਾਰਦਾਤ: ਸੜਕ ’ਤੇ ਕੇਕ ਕੱਟ ਰਹੇ ਸਨ ਨੌਜਵਾਨ, ਲੋਕਾਂ ਨੇ ਮਨ੍ਹਾ ਕੀਤਾ ਤਾਂ ਚਲਾਈਆਂ ਤਾਬੜਤੋੜ ਗੋਲੀਆਂ

ਇਸ ਸਬੰਧੀ ਏ. ਐੱਸ. ਆਈ. ਕੁਲਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਗੁੱਜਰਪੁਰਾ ਨਹਿਰ ਦੇ ਨਜ਼ਦੀਕ ਇਕ ਨੌਜਵਾਨ ਦੀ ਲਾਸ਼ ਪਈ ਹੋਈ ਹੈ। ਉਨ੍ਹਾਂ ਨੇ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈ ਲਿਆ ਹੈ। ਫਿਲਹਾਲ ਅਜੇ ਤੱਕ ਮ੍ਰਿਤਕ ਨੌਜਵਾਨ ਦੀ ਪਛਾਣ ਨਹੀਂ ਹੋ ਸਕੀ।

ਪੜ੍ਹੋ ਇਹ ਵੀ ਖ਼ਬਰ - ਗੜ੍ਹਦੀਵਾਲਾ: ਡੈਮ ’ਚ ਨਹਾਉਣ ਗਏ 4 ਨੌਜਵਾਨਾਂ ’ਚੋਂ 1 ਡੁੱਬਿਆ, ਪੁੱਤ ਦੀ ਲਾਸ਼ ਵੇਖ ਧਾਹਾਂ ਮਾਰ ਰੋਇਆ ਪਰਿਵਾਰ


rajwinder kaur

Content Editor

Related News