ਗੁੱਜਰਾਂ ਦੀ ਕੁਲ ਨੂੰ ਲੱਗੀ ਅਚਾਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ

04/12/2022 5:29:31 PM

ਬਟਾਲਾ (ਮਠਾਰੂ) - ਪਿੰਡ ਔਲਖ ਖੁਰਦ ਵਿਚ ਅਚਾਨਕ ਗੁਜ਼ਰਾਂ ਦੀ ਕੁਲ ਨੂੰ ਅੱਗ ਲੱਗ ਜਾਣ ਕਾਰਨ ਲੱਖਾਂ ਦਾ ਨੁਕਸਾਨ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰਫ਼ੀ ਪੁੱਤਰ ਹੁਸੈਨ ਨੇ ਦੱਸਿਆ ਕਿ ਸ਼ਾਮ ਨੂੰ ਅਚਾਨਕ ਉਸ ਦੀ ਕੁਲ ਨੂੰ ਅੱਗ ਲੱਗ ਗਈ, ਜਿਸ ’ਚ ਉਸ ਦੇ ਪਸ਼ੂ ਵੀ ਬੰਨ੍ਹੇ ਹੋਏ ਸਨ। ਪਿੰਡ ਵਾਲਿਆਂ ਦੀ ਮਦਦ ਨਾਲ ਪਸ਼ੂਆਂ ਨੂੰ ਬਚਾ ਲਿਆ ਗਿਆ। ਆਲੇ-ਦੁਆਲੇ ਦੇ ਲੋਕਾਂ ਨੇ ਇਕੱਤਰ ਹੋ ਕੇ ਅੱਗ ’ਤੇ ਕਾਬੂ ਪਾ ਲਿਆ।

ਪੜ੍ਹੋ ਇਹ ਵੀ ਖ਼ਬਰ - ਵੱਡੀ ਵਾਰਦਾਤ: ਸੜਕ ’ਤੇ ਕੇਕ ਕੱਟ ਰਹੇ ਸਨ ਨੌਜਵਾਨ, ਲੋਕਾਂ ਨੇ ਮਨ੍ਹਾ ਕੀਤਾ ਤਾਂ ਚਲਾਈਆਂ ਤਾਬੜਤੋੜ ਗੋਲੀਆਂ

ਉਸ ਨੇ ਦੱਸਿਆ ਕਿ ਅੱਗ ਕਾਰਨ ਘਰ ਦਾ ਸਾਰਾ ਸਮਾਨ, ਲਕੜਾਂ, ਕਣਕ ਅਤੇ ਖਾਣ ਪੀਣ ਵਾਲਾ ਸਾਮਾਨ ਸੜ ਕੇ ਸਵਾਹ ਹੋ ਗਿਆ, ਜਿਸ ਨਾਲ ਕਰੀਬ ਢਾਈ ਤਿੰਨ ਲੱਖ ਦਾ ਨੁਕਸਾਨ ਹੋ ਗਿਆ ਹੈ। ਇਸ ਮੌਕੇ ਸਰਪੰਚ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਡੀ.ਸੀ. ਗੁਰਦਾਸਪੁਰ ਤੋਂ ਪਰਿਵਾਰ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਗੁਹਾਰ ਲਗਾਈ ਹੈ। ਪੀੜਤ ਗੁੱਜਰ ਪਰਿਵਾਰ ਨੇ ਦੱਸਿਆ ਕਿ ਅੱਗ ਲੱਗਣ ਦੇ ਨਾਲ ਜਿੱਥੇ ਉਨ੍ਹਾਂ ਦਾ ਮਾਲੀ ਨੁਕਸਾਨ ਹੋਇਆ ਹੈ, ਉੱਥੇ ਨਾਲ ਹੀ ਉਨ੍ਹਾਂ ਦੇ ਉੱਪਰ ਦੁੱਖਾਂ ਦਾ ਪਹਾੜ ਵੀ ਟੁੱਟ ਗਿਆ। ਸਰਕਾਰ ਉਨ੍ਹਾਂ ਨੂੰ ਬਣਦਾ ਮੁਆਵਜ਼ਾ ਦੇਵੇ ।

ਪੜ੍ਹੋ ਇਹ ਵੀ ਖ਼ਬਰ - ਗੜ੍ਹਦੀਵਾਲਾ: ਡੈਮ ’ਚ ਨਹਾਉਣ ਗਏ 4 ਨੌਜਵਾਨਾਂ ’ਚੋਂ 1 ਡੁੱਬਿਆ, ਪੁੱਤ ਦੀ ਲਾਸ਼ ਵੇਖ ਧਾਹਾਂ ਮਾਰ ਰੋਇਆ ਪਰਿਵਾਰ

ਜ਼ਿਕਰਯੋਗ ਹੈ ਕਿ ਸ੍ਰੀ ਹਰਗੋਬਿੰਦਪੁਰ, ਹਰਚੋਵਾਲ, ਕਾਦੀਆਂ, ਘੁੰਮਾਣ ਦੇ ਨੇੜੇ-ਤੇੜੇ ਕੋਈ ਫਾਇਰ ਬ੍ਰਿਗੇਡ ਦੀ ਗੱਡੀ ਨਾ ਹੋਣ ਕਾਰਨ ਇਸ ਤਰ੍ਹਾਂ ਦੇ ਹਾਦਸੇ ਆਏ ਦਿਨ ਵਾਪਰਦੇ ਰਹਿੰਦੇ ਹਨ। ਹਾਦਸੇ ਦੌਰਾਨ ਦੂਰ-ਦੁਰਾਡੇ ਤੋਂ ਫਾਇਰ ਬ੍ਰਿਗੇਡ ਦੀ ਗੱਡੀ ਮੰਗਵਾਉਣੀ ਪੈਂਦੀ ਹੈ, ਜਿਸ ਕਾਰਨ ਕਾਫੀ ਨੁਕਸਾਨ ਹੋ ਜਾਂਦਾ ਹੈ। ਇਲਾਕੇ ਦੇ ਲੋਕਾਂ ਨੇ ਦੱਸਿਆ ਕਿ ਜਦੋਂ ਸ੍ਰੀ ਹਰਗੋਬਿੰਦਪੁਰ, ਕਾਦੀਆਂ ਘੁੰਮਾਣ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਅਜਿਹੀ ਅੱਗ ਲੱਗਣ ਦੀ ਨੌਬਤ ਆਉਂਦੀ ਅਤੇ ਲੋਕਾਂ ਨੂੰ ਗੁਰਦਾਸਪੁਰ ਜਾਂ ਬਟਾਲਾ ਤੋਂ ਫਾਇਰ ਬ੍ਰਿਗੇਡ ਮੰਗਾਉਣੀ ਪੈਂਦੀ ਹੈ। 

ਪੜ੍ਹੋ ਇਹ ਵੀ ਖ਼ਬਰ -ਵੱਡੀ ਖ਼ਬਰ: ਸੰਯੁਕਤ ਸਮਾਜ ਮੋਰਚੇ ’ਚ ਸ਼ਾਮਲ 16 ਕਿਸਾਨ ਜਥੇਬੰਦੀਆਂ ਵਲੋਂ ਵੱਖ ਹੋਣ ਦਾ ਐਲਾਨ

ਇਲਾਕੇ ਦੇ ਮੋਹਤਬਰ ਵਿਅਕਤੀਆਂ ਨੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਇਕ ਫਾਇਰ ਬ੍ਰਿਗੇਡ ਦੀ ਗੱਡੀ ਸ੍ਰੀ ਹਰਗੋਬਿੰਦਪੁਰ ਅਤੇ ਇਕ ਕਾਦੀਆਂ ਵਿਖੇ ਦਿੱਤੀ ਜਾਵੇ, ਤਾਂ ਜੋ ਭਵਿੱਖ ਵਿਚ ਅਜਿਹੀ ਘਟਨਾ ਵਾਪਰੇ ਤਾਂ ਤੁਰੰਤ ਫਾਇਰ ਬ੍ਰਿਗੇਡ ਦੀ ਗੱਡੀ ਮੌਕੇ ’ਤੇ ਪਹੁੰਚ ਸਕੇ ਅਤੇ ਨੁਕਸਾਨ ਹੋਣ ਤੋਂ ਬਚਾਇਆ ਜਾ ਸਕੇ ।
 
 


rajwinder kaur

Content Editor

Related News