ਅੰਮ੍ਰਿਤਸਰ ''ਚ ਪੁਰਾਣੀ ਰੰਜਿਸ਼ ਕਾਰਨ ਗੋਲੀਆਂ ਚੱਲੀਆਂ, ਦੋ ਧਿਰਾਂ ਵਿਚਾਲੇ ਵਧਿਆ ਤਣਾਅ

Saturday, Jul 19, 2025 - 02:03 PM (IST)

ਅੰਮ੍ਰਿਤਸਰ ''ਚ ਪੁਰਾਣੀ ਰੰਜਿਸ਼ ਕਾਰਨ ਗੋਲੀਆਂ ਚੱਲੀਆਂ, ਦੋ ਧਿਰਾਂ ਵਿਚਾਲੇ ਵਧਿਆ ਤਣਾਅ

ਅੰਮ੍ਰਿਤਸਰ: ਸ਼ਹਿਰ ਦੇ ਗੁਰੂ ਕੀ ਵਡਾਲੀ ਇਲਾਕੇ 'ਚ ਪੁਰਾਣੀ ਰੰਜਿਸ਼ ਦੇ ਮਾਮਲੇ ਨੇ ਗੰਭੀਰ ਰੂਪ ਧਾਰ ਲਿਆ ਜਦੋਂ ਮਾਨ ਆਟਾ ਮਿਲ ਵਿਖੇ ਇੱਕ ਨੌਜਵਾਨ ਵੱਲੋਂ ਗੋਲੀਆਂ ਚਲਾਈਆਂ ਗਈਆਂ। ਇਹ ਘਟਨਾ ਸਵੇਰੇ ਕਰੀਬ 5 ਵਜੇ ਵਾਪਰੀ, ਜਦੋਂ ਪੀੜਤ ਲਖਵਿੰਦਰ ਸਿੰਘ ਦੀ ਦੁਕਾਨ ’ਤੇ ਆ ਕੇ ਇਕ ਗੱਡੀ ਸਵਾਰ ਨੇ ਦੋ ਗੋਲੀਆਂ ਚਲਾਈਆਂ 'ਤੇ ਮੌਕੇ ਤੋਂ ਫਰਾਰ ਹੋ ਗਿਆ। ਇਹ ਪੂਰੀ ਘਟਨਾ ਸੀਸੀਟੀਵੀ ਕੈਮਰੇ ’ਚ ਕੈਦ ਹੋ ਗਈ ਹੈ।

ਇਹ ਵੀ ਪੜ੍ਹੋਪੰਜਾਬ 'ਚ ਆ ਗਈ ਇਕ ਹੋਰ ਸਰਕਾਰੀ ਛੁੱਟੀ, ਸਕੂਲ ਤੇ ਦਫ਼ਤਰ ਰਹਿਣਗੇ ਬੰਦ

ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮੰਨਿਆ ਜਾ ਰਿਹਾ ਹੈ ਕਿ ਹਮਲਾਵਰ ਨਸ਼ਾ ਤਸਕਰ ਸੁਖਜੀਤ ਸਿੰਘ ਮਿੰਟੂ ਹੀ ਸੀ, ਜੋ ਪਹਿਲਾਂ ਵੀ ਤਿੰਨ ਵਾਰ ਹਮਲਾ ਕਰ ਚੁੱਕਾ ਹੈ। ਮੌਕੇ ਤੋਂ ਗੋਲੀਆਂ ਦੇ ਛੇ ਖੋਲ ਬਰਾਮਦ ਹੋਏ ਹਨ। ਪੁਲਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਛਾਪੇਮਾਰੀ ਕਰਕੇ ਹਮਲਾਵਰ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਚੱਲ ਰਹੀ ਹੈ। ਪੀੜਤ ਲਖਵਿੰਦਰ ਸਿੰਘ ਨੇ ਦੱਸਿਆ ਕਿ ਮਿੰਟੂ ਨਾਲ ਪਿਛਲੇ ਕੁਝ ਸਮਿਆਂ ਤੋਂ ਰੰਜਿਸ਼ ਚੱਲ ਰਹੀ ਸੀ, ਜਿਸ ਦੇ ਤਹਿਤ ਅੱਜ ਹਮਲਾ ਕੀਤਾ ਗਿਆ। ਉਸਨੇ ਪੁਲਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋਪੰਜਾਬ ਦੇ ਇਨ੍ਹਾਂ ਮੁੁਲਾਜ਼ਮਾਂ ਦੀ ਛੁੱਟੀ ਹੋਈ ਰੱਦ, ਹੁਣ Holiday ਵਾਲੇ ਦਿਨ ਵੀ ਕਰਨਾ ਪਵੇਗਾ ਕੰਮ

ਦੂਜੇ ਪਾਸੇ ਮਿੰਟੂ ਦੀ ਪਤਨੀ ਰਾਜਬੀਰ ਕੌਰ ਨੇ ਦਾਅਵਾ ਕੀਤਾ ਹੈ ਕਿ ਇਹ ਸਾਰੀ ਘਟਨਾ ਝੂਠ 'ਤੇ ਅਧਾਰਤ ਹੈ। ਉਸ ਨੇ ਕਿਹਾ ਕਿ ਲਖਵਿੰਦਰ ਸਿੰਘ ਨੇ ਉਸਦੇ ਪਤੀ ਨੂੰ ਫਸਾਉਣ ਲਈ ਇਹ ਸਾਜ਼ਿਸ਼ ਰਚੀ ਹੈ। ਉਸ ਦਾਅਵੇ ਅਨੁਸਾਰ, ਮਿੰਟੂ ਪਿਛਲੇ ਕੁਝ ਦਿਨਾਂ ਤੋਂ ਸ਼ਹਿਰ ਤੋਂ ਬਾਹਰ ਹੈ ਅਤੇ ਉਨ੍ਹਾਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਗੋਲੀਬਾਰੀ ਨਹੀਂ ਕੀਤੀ ਗਈ।

ਇਹ ਵੀ ਪੜ੍ਹੋਪੰਜਾਬ 'ਚ ਜ਼ਮੀਨ ਦੀ ਰਜਿਸਟਰੀ ਕਰਵਾਉਣ ਵਾਲਿਆਂ ਲਈ ਰਾਹਤ ਭਰੀ ਖ਼ਬਰ

ਥਾਣਾ ਇੰਚਾਰਜ ਵਿਨੋਦ ਕੁਮਾਰ ਨੇ ਦੱਸਿਆ ਕਿ ਦੋਹਾਂ ਧਿਰਾਂ ਵਿਚਕਾਰ ਪਹਿਲਾਂ ਵੀ ਹਿੰਸਕ ਝਗੜਾ ਹੋ ਚੁੱਕਾ ਹੈ। ਮਿੰਟੂ ਵੱਲੋਂ ਦੋ ਦਿਨ ਪਹਿਲਾਂ ਵੀ ਲਖਵਿੰਦਰ 'ਤੇ ਹਮਲਾ ਕੀਤਾ ਗਿਆ ਸੀ। ਹੁਣ ਨਵਾਂ ਸ਼ਿਕਾਇਤਪੱਤਰ ਮਿਲਣ 'ਤੇ ਜਾਂਚ ਤੇਜ਼ ਕਰ ਦਿੱਤੀ ਗਈ ਹੈ। ਸੀਸੀਟੀਵੀ ਦੇ ਆਧਾਰ 'ਤੇ ਸੱਚਾਈ ਦਾ ਪਤਾ ਲਾਇਆ ਜਾਵੇਗਾ। ਇਲਾਕੇ 'ਚ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ ਤੇ ਪੁਲਸ ਵੱਲੋਂ ਸਥਿਤੀ 'ਤੇ ਨਜ਼ਰ ਰੱਖੀ ਜਾ ਰਹੀ ਹੈ। ਦੋਵੇਂ ਪੱਖਾਂ ਵੱਲੋਂ ਇਕ-ਦੂਜੇ 'ਤੇ ਗੰਭੀਰ ਆਰੋਪ ਲਗਾਏ ਜਾ ਰਹੇ ਹਨ। ਮਾਮਲੇ ਦੀ ਜਾਂਚ ਜਾਰੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News