ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

Thursday, Apr 30, 2026 - 04:48 PM (IST)

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

ਅੰਮ੍ਰਿਤਸਰ (ਜ.ਬ.)- ਅੰਮ੍ਰਿਤਸਰ ਦੇ ਪਿੰਡ ਪੰਡੋਰੀ ਵੜੈਚ 'ਚ ਤਾਬੜਤੋੜ ਫਾਇਰਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਕਿ ਅਣਪਛਾਤੇ ਹਮਲਾਵਰਾਂ ਨੇ ਘਰ ਦੇ ਬਾਹਰ ਫਾਇਰਿੰਗ ਕਰਕੇ ਦਹਿਸ਼ਤ ਫੈਲਾ ਦਿੱਤੀ। ਜਾਣਕਾਰੀ ਮੁਤਾਬਕ ਇਹ ਘਟਨਾ ਸ਼ਮਸ਼ੇਰ ਸਿੰਘ ਦੇ ਘਰ ਦੇ ਬਾਹਰ ਵਾਪਰੀ, ਜਿਸ ਦੀਆਂ ਤਸਵੀਰਾਂ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਈਆਂ ਹਨ। 

ਇਹ ਵੀ ਪੜ੍ਹੋ- ਪੰਜਾਬ : ਸਵਾਰੀਆਂ ਨਾਲ ਭਰੀ ਬੱਸ ਵੱਡੇ ਹਾਦਸੇ ਦਾ ਹੋਈ ਸ਼ਿਕਾਰ, ਕਈ ਫੱਟੜ

ਸੂਤਰਾਂ ਮੁਤਾਬਕ ਪੀੜਤ ਸ਼ਮਸ਼ੇਰ ਸਿੰਘ ਕੋਲੋਂ ਕੁਝ ਸਮਾਂ ਪਹਿਲਾਂ ਅਣਪਛਾਤੇ ਲੋਕਾਂ ਵੱਲੋਂ ਫੋਨ ਕਰਕੇ ਫਰੌਤੀ ਦੀ ਮੰਗ ਕੀਤੀ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀਆਂ ਨੇ ਆਪਣੇ ਆਪ ਨੂੰ ਗੈਂਗਸਟਰ ਡੋਨੀ ਬਾਲ ਨਾਲ ਜੋੜਦੇ ਹੋਏ ਕਰੀਬ 25 ਤੋਂ 30 ਲੱਖ ਰੁਪਏ ਦੀ ਮੰਗ ਕੀਤੀ। ਉਨ੍ਹਾਂ ਵੱਲੋਂ ਧਮਕੀ ਦਿੱਤੀ ਗਈ ਕਿ ਜੇਕਰ ਫਰੌਤੀ ਨਾ ਦਿੱਤੀ ਗਈ ਤਾਂ ਪੂਰੇ ਪਰਿਵਾਰ ਨੂੰ ਜਾਨੋਂ ਮਾਰ ਦਿੱਤਾ ਜਾਵੇਗਾ। ਫਰੌਤੀ ਨਾ ਦੇਣ ‘ਤੇ ਹਮਲਾਵਰਾਂ ਨੇ ਰਾਤ ਦੇ ਸਮੇਂ ਘਰ ਦੇ ਬਾਹਰ ਗੋਲੀਆਂ ਚਲਾਈਆਂ। 

ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਦਿਨਾਂ ਲਈ ਕੱਪੜੇ ਦੀਆਂ ਮਾਰਕੀਟਾਂ ਬੰਦ

ਪੀੜਤ ਪਰਿਵਾਰ ਨੇ ਇਨਸਾਫ ਦੀ ਮੰਗ ਕਰਦਿਆਂ ਕਿਹਾ ਹੈ ਕਿ ਪੁਲਸ ਚੌਕੀ ਵਿੱਚ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਦੋਸ਼ੀਆਂ ਦੀ ਪਹਿਚਾਣ ਕਰਨ ਦੀ ਕੋਸ਼ਿਸ਼ ਜਾਰੀ ਹੈ ਅਤੇ ਜਲਦੀ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ- ਪੰਜਾਬ ਭਰ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ ਵੱਡੀ ਮੁਸੀਬਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News