ਗੁਰਦਾਸਪੁਰ ਜ਼ਿਲ੍ਹੇ ''ਚ 16 ਵਿਅਕਤੀ ਨਿਕਲੇ ਕੋਰੋਨਾ ਪਾਜ਼ੇਟਿਵ

10/25/2020 2:27:46 AM

ਬਟਾਲਾ,(ਬੇਰੀ)-ਜ਼ਿਲ੍ਹਾ ਗੁਰਦਾਸਪੁਰ 'ਚ 16 ਵਿਅਕਤੀ ਕੋਰੋਨਾ ਵਾਇਰਸ ਤੋਂ ਪੀੜਤ ਪਾਏ ਗਏ ਹਨ। ਸਿਵਲ ਸਰਜਨ ਡਾ. ਵਰਿੰਦਰ ਜਗਤ ਦੱਸਿਆ ਕਿ ਜ਼ਿਲੇ ਅੰਦਰ ਹੁਣ ਤੱਕ 1,56,197 ਸ਼ੱਕੀ ਮਰੀਜ਼ਾਂ ਦੀ ਸੈਂਪਲਿੰਗ ਕੀਤੀ ਜਾ ਚੁੱਕੀ ਹੈ, ਜਿਨ੍ਹਾਂ 'ਚੋਂ 1,48,857 ਨੈਗੇਟਿਵ ਪਾਏ ਗਏ ਹਨ ਜਦੋਂ ਕਿ ਕੁੱਲ 6802 ਮਰੀਜ਼ ਪਾਜ਼ੇਟਿਵ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ 1335 ਰਿਪੋਰਟਾਂ ਦੇ ਨਤੀਜੇ ਪੈਂਡਿੰਗ ਹਨ। ਉਨ੍ਹਾਂ ਦੱਸਿਆ ਕਿ ਗੁਰਦਾਸਪੁਰ 'ਚ 2, ਬਟਾਲਾ 'ਚ 1, ਮਿਲਟਰੀ ਹਸਪਤਾਲ 'ਚ 4, ਸੈਂਟਰ ਜੇਲ 'ਚ 1 ਮਰੀਜ਼ ਦਾਖਲ ਹੈ ਜਦੋਂ ਕਿ 44 ਮਰੀਜ਼ ਬਾਹਰਲੇ ਜ਼ਿਲਿਆਂ 'ਚ ਹਨ। ਉਨ੍ਹਾਂ ਦੱਸਿਆ ਕਿ 126 ਪੀੜਤਾਂ ਨੂੰ ਲੱਛਣ ਨਾ ਹੋਣ ਕਾਰਣ ਘਰਾਂ 'ਚ ਇਕਾਂਤਵਾਸ ਕੀਤਾ ਗਿਆ ਹੈ। ਕੋਰੋਨਾ ਵਾਇਰਸ ਨਾਲ ਪੀੜਤ 6428 ਵਿਅਕਤੀਆਂ ਨੇ ਫਤਿਹ ਹਾਸਲ ਕਰ ਲਈ ਹੈ, ਇਨ੍ਹਾਂ 'ਚੋਂ 6202 ਪੀੜਤ ਠੀਕ ਹੋਏ ਹਨ ਅਤੇ 226 ਪੀੜਤਾਂ ਨੂੰ ਡਿਸਚਾਰਜ ਕਰ ਕੇ ਹੋਮ ਇਕਾਂਤਵਾਸ ਕੀਤਾ ਗਿਆ ਹੈ। ਇਸ ਮੌਕੇ ਜ਼ਿਲੇ 'ਚ ਐਕਟਿਵ ਕੇਸ 178 ਹਨ ਅਤੇ 196 ਮੌਤਾਂ ਹੋ ਚੁੱਕੀਆਂ ਹਨ।
 


Deepak Kumar

Content Editor Deepak Kumar