ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਕੇਂਦਰ ਸਰਕਾਰ ਦੀ ਫ਼ੂਕੀ ਅਰਥੀ
Saturday, Dec 05, 2020 - 01:44 PM (IST)

ਗੁਰਦਾਸਪੁਰ (ਗੁਰਪ੍ਰੀਤ) : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਕਾਦੀਆਂ 'ਚ ਕੇਂਦਰ ਸਰਕਾਰ ਦੇ ਵਿਰੁੱਧ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਦੇ ਮੈਂਬਰਾਂ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਵਲੋਂ ਆਰਡੀਨੈਂਸ ਬਿੱਲਾਂ 'ਤੇ ਬਣਾਏ ਗਏ ਕਾਲੇ ਕਾਨੂੰਨ ਨੂੰ ਰੱਦ ਕਰਵਾਉਣ ਦੇ ਲਈ ਜਿੱਥੇ ਕੇਂਦਰ ਵਿਰੁੱਧ ਕਿਸਾਨ ਜੱਥੇਬੰਦੀਆਂ ਦੇ ਵਲੋਂ ਦਿੱਲੀ 'ਚ ਸੰਘਰਸ਼ ਕੀਤਾ ਜਾ ਰਿਹਾ ਉੱਥੇ ਹੀ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ 'ਚ ਜ਼ਿਲ੍ਹਾ ਗੁਰਦਾਸਪੁਰ ਦੇ ਅੰਦਰ ਵੱਖ ਵੱਖ ਥਾਵਾਂ ਤੇ ਪੁਤਲੇ ਸਾੜ ਕੇ ਅਰਥੀ ਫੂਕ ਮੁਜ਼ਾਹਰੇ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ : ਮੌਤ ਤੋਂ ਪਹਿਲਾਂ ਲਈ ਜ਼ਿੰਦਗੀ ਦੀ ਆਖ਼ਰੀ ਸੈਲਫ਼ੀ, ਡਿਲਿਵਰੀ ਵਾਲੇ ਦਿਨ ਹੋਇਆ ਪੋਸਟਮਾਰਟਮ
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਇਸ ਤੋਂ ਬਾਅਦ ਵੀ ਕੇਂਦਰ ਸਰਕਾਰ ਨੇ ਖੇਤੀ ਬਿੱਲਾਂ ਤੇ ਬਣਾਏ ਕਾਲੇ ਕਾਨੂੰਨ ਰੱਦ ਨਾ ਕੀਤੇ ਤਾਂ ਆਉਣ ਵਾਲੇ ਸਮੇਂ 'ਚ ਵੱਡੇ ਪੱਧਰ 'ਤੇ ਸੰਘਰਸ਼ ਉਲੀਕੇ ਜਾਣਗੇ, ਜਿਸ ਦੀ ਜ਼ਿੰਮੇਵਾਰੀ ਕੇਂਦਰ ਸਰਕਾਰ ਦੀ ਹੋਵੇਗੀ। ਉਹਨਾਂ ਕਿਹਾ ਕਿ ਅੱਜ ਦੀ ਕਿਸਾਨਾਂ ਅਤੇ ਕੇਂਦਰ ਸਰਕਾਰ ਦੀ ਹੋਣ ਵਾਲੀ ਮੀਟਿੰਗ ਤੋਂ ਬਾਅਦ ਜੋ ਉਨ੍ਹਾਂ ਦੀਆ ਜਥੇਬੰਦੀਆਂ ਐਲਾਨ ਕਰਾਂਗੇ ਉਸ ਤਰ੍ਹਾਂ ਨਾਲ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।
ਇਹ ਵੀ ਪੜ੍ਹੋ :ਘਰ ਦੇ ਭੇਤੀ ਨੇ ਬਣਾਈ ਸੀ ਸੇਲਜ਼ਮੈਨ ਤੋਂ ਲੱਖਾਂ ਰੁਪਏ ਲੁੱਟਣ ਦੀ ਯੋਜਨਾ, ਇੰਝ ਖੁਲ੍ਹਿਆ ਭੇਤ