ਅਸ਼ਵਨੀ ਸ਼ਰਮਾ ''ਤੇ ਹੋਏ ਹਮਲਾ ਦੇ ਵਿਰੋਧ ''ਚ ਭਾਜਪਾ ਆਗੂ ਨੇ ਕੀਤਾ ਰੋਸ ਪ੍ਰਦਰਸ਼ਨ
Thursday, Oct 15, 2020 - 03:52 PM (IST)

ਗੁਰਦਾਸਪੁਰ (ਗੁਰਪ੍ਰੀਤ) : ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਉਪਰ ਹੋਏ ਜਾਨਲੇਵਾ ਹਮਲੇ ਦੇ ਵਿਰੋਧ 'ਚ ਭਾਜਪਾ ਪਾਰਟੀ ਵਲੋਂ ਲਗਾਤਾਰ ਪ੍ਰਦਰਸ਼ਨ ਜਾਰੀ ਹੈ। ਇਸ ਤਹਿਤ ਬਟਾਲਾ 'ਚ ਪ੍ਰਦਰਸ਼ਨ ਕਰ ਰਹੇ ਭਾਜਪਾ ਯੁਵਾ ਮੋਰਚਾ ਦੇ ਯੁਵਾ ਆਗੂ ਵਲੋਂ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਧਰਨਾ ਪ੍ਰਦਰਸ਼ਨ ਕਰ ਰਹੇ ਭਾਜਪਾ ਯੁਵਾ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਉਪਰ ਹਮਲਾ ਕਾਂਗਰਸ ਨੇ ਕਰਵਾਇਆ ਹੈ ਅਤੇ ਬਦਨਾਮ ਕਿਸਾਨਾਂ ਨੂੰ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਵੱਡੀ ਵਾਰਦਾਤ: ਬੀੜ ਬਾਬਾ ਬੁੱਢਾ ਸਾਹਿਬ ਨੇੜੇ ਗੰਡਾਸੀਆਂ ਨਾਲ ਵੱਢਿਆ ਨਿਹੰਗ ਸਿੰਘ
ਉਨ੍ਹਾ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੇ ਮਾਹੌਲ ਨੂੰ ਖ਼ਰਾਬ ਕਰਨਾ ਚਾਹੁੰਦੀ ਹੈ। ਇਸ ਹਮਲੇ ਪਿੱਛੇ ਵੀ ਕਾਂਗਰਸ ਦਾ ਹੱਥ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਚਾਹੁੰਦੀ ਹੈ ਕਿ ਭਾਜਪਾ ਆਗੂ ਡਰ ਜਾਣ ਪਰ ਭਾਜਪਾ ਆਗੂ ਡਰਨ ਵਾਲੇ ਨਹੀਂ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅੱਜ ਪੰਜਾਬ ਭਰ 'ਚ ਭਾਜਪਾ ਯੁਵਾ ਮੋਰਚਾ ਵਲੋਂ ਰੋਸ ਧਰਨੇ ਦਿੱਤੇ ਜਾ ਰਹੇ ਹਨ ਅਤੇ ਬਟਾਲਾ 'ਚ ਵੀ ਉਨ੍ਹਾਂ ਵਲੋਂ ਜੋ ਧਰਨਾ ਪ੍ਰਦਰਸ਼ਨ ਕੀਤਾ ਗਿਆ ਹੈ ਉਸ ਨੂੰ ਪੁਲਸ ਪ੍ਰਸ਼ਾਸ਼ਨ ਵਲੋਂ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਉਹਨਾਂ ਕਿਹਾ ਜੋ ਪੁਤਲਾ ਪੰਜਾਬ ਸਰਕਾਰ ਦਾ ਉਨ੍ਹਾਂ ਨੇ ਰੋਸ ਵਜੋਂ ਫੂਕਣ ਲਈ ਤਿਆਰ ਕੀਤਾ ਸੀ ਉਸ ਨੂੰ ਵੀ ਪੁਲਸ ਨੇ ਆਪਣੇ ਕਬਜ਼ੇ 'ਚ ਲੈ ਲਿਆ।
ਇਹ ਵੀ ਪੜ੍ਹੋ : ਕੈਪਟਨ ਸਰਕਾਰ ਦਾ ਵੱਡਾ ਫ਼ੈਸਲਾ, ਪੰਜਾਬ 'ਚ ਅਜੇ ਨਹੀਂ ਖੋਲ੍ਹੇ ਜਾਣਗੇ ਸਿਨੇਮਾ ਹਾਲ