ਕਾਰ ਅਤੇ ਐਕਟਿਵਾ ਵਿਚਕਾਰ ਹੋਈ ਟੱਕਰ, ਨੌਜਵਾਨ ਦੀ ਮੌਤ
Thursday, Nov 26, 2020 - 04:51 PM (IST)

ਗੁਰਦਾਸਪੁਰ (ਹਰਮਨ, ਸਰਬਜੀਤ): ਗੁਰਦਾਸਪੁਰ 'ਚ ਕਾਰ ਤੇ ਐਕਟਿਵ ਵਿਚਕਾਰ ਹੋਈ ਭਿਆਨਕ ਟੱਕਰ 'ਚ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਸਦਰ ਥਾਣਾ ਦੀ ਪੁਲਸ ਨੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਕਿਸਾਨਾਂ 'ਤੇ ਹੋਏ ਤਸ਼ੱਦਦ 'ਤੇ ਭੜਕੀ ਹਰਸਿਮਰਤ ਬਾਦਲ, ਦਿੱਤਾ ਵੱਡਾ ਬਿਆਨ
ਪੁਲਸ ਨੂੰ ਦਿੱਤੇ ਬਿਆਨਾਂ 'ਚ ਰਮੇਸ਼ ਸਿੰਘ ਪੁੱਤਰ ਅਤਰ ਸਿੰਘ ਵਾਸੀ ਪ੍ਰੀਤ ਐਵੀਨਿਊ ਨਬੀਪੁਰ ਨੇ ਦੱਸਿਆ ਕਿ ਉਸ ਦਾ ਮੁੰਡਾ ਅਕਾਸ਼ਦੀਪ ਸਿੰਘ ਐਕਟਿਵਾ 'ਤੇ ਸਵਾਰ ਹੋ ਕੇ ਜਾ ਰਿਹਾ ਸੀ। ਇਸੇ ਦੌਰਾਨ ਜਦੋਂ ਉਹ ਨਬੀਪੁਰ ਕਾਲੋਨੀ ਸਾਹਮਣੇ ਪਹੁੰਚਾ ਤਾਂ ਸੁਰਮੇ ਰੰਗ ਦੀ ਬਰੀਜਾ ਕਾਰ ਦੇ ਚਾਲਕ ਨੇ ਉਸ ਨੂੰ ਓਵਰਟੇਕ ਕਰਦੇ ਸਮੇਂ ਉਸ ਨੂੰ ਸਾਈਡ ਮਾਰ ਦਿੱਤੀ, ਜਿਸ ਕਾਰਣ ਅਕਾਸ਼ਦੀਪ ਡਿੱਗ ਪਿਆ। ਇਸ ਦੌਰਾਨ ਉਸ ਨੂੰ ਇਕ ਪ੍ਰਾਈਵੇਟ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਪਰ ਸਿਰ 'ਚ ਸੱਟ ਲੱਗਣ ਕਾਰਣ ਉਸ ਦੀ ਮੌਤ ਹੋ ਗਈ। ਪੁਲਸ ਨੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ : ਨਵ-ਵਿਆਹੁਤਾ ਨੇ ਥਾਣਾ ਮੁਖੀ 'ਤੇ ਲਾਏ ਜਬਰ-ਜ਼ਿਨਾਹ ਦੇ ਦੋਸ਼, ਅੱਗਿਓਂ ਥਾਣਾ ਮੁਖੀ ਨੇ ਕੀਤੇ ਹੈਰਾਨੀਜਨਕ ਖ਼ੁਲਾਸੇ