ਚਾਈਨਾ ਡੋਰ ਵੇਚਣ ਅਤੇ ਖਰੀਦਣ ਵਾਲਿਆਂ ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ ਕਰਨ ਦੀ ਮੰਗ

Tuesday, Dec 22, 2020 - 04:56 PM (IST)

ਚਾਈਨਾ ਡੋਰ ਵੇਚਣ ਅਤੇ ਖਰੀਦਣ ਵਾਲਿਆਂ ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ ਕਰਨ ਦੀ ਮੰਗ

ਗੁਰਦਾਸਪੁਰ (ਹਰਮਨ): ਅੱਜ ਸ਼ਿਵ ਸੈਨਾ ਸਮਾਜਵਾਦੀ ਪਾਰਟੀ ਦੇ ਅਹੁਦੇਦਾਰਾਂ ਦੀ ਮੀਟਿੰਗ ਰਾਸ਼ਟਰੀ ਪ੍ਰਧਾਨ ਕਮਲੇਸ਼ ਭਾਰਦਵਾਜ ਅਤੇ ਰਾਸ਼ਟਰੀ ਚੇਅਰਮੈਨ ਹਨੀ ਭਾਰਦਵਾਜ ਦੇ ਨਿਰਦੇਸ਼ਾਂ ਤਹਿਤ ਪੰਜਾਬ ਦੇ ਜਨਰਲ ਸਕੱਤਰ ਰਵਨੀਸ਼ ਮਹਿਰਾ ਦੀ ਦੇਖ-ਰੇਖ ਹੇਠ ਗੁਰੂ ਨਾਨਕ ਪਾਰਕ ਗੁਰਦਾਸਪੁਰ ਵਿਖੇ ਹੋਈ। ਇਸ ਮੌਕੇ ਗੁਜਰ ਭਾਈਚਾਰੇ ਦੇ ਚੇਅਰਮੈਨ ਸਾਦਿਕ ਅਲੀ ਅਤੇ ਉੱਤਰ ਭਾਰਤ ਦੇ ਪ੍ਰਧਾਨ ਕਸ਼ਮੀਰ ਬੱਬੂ ਵਿਸ਼ੇਸ਼ ਤੌਰ ’ਤੇ ਪਹੁੰਚੇ।

ਇਹ ਵੀ ਪੜ੍ਹੋ : ਕੋਰੋਨਾ ਦੀ ਦਹਿਸ਼ਤ ਦੌਰਾਨ ਲੰਡਨ ਤੋਂ ਅੰਮਿ੍ਰਤਸਰ ਪੁੱਜੀ ਉਡਾਣ, ਜਾਂਚ ਲਈ ਰੋਕੇ ਯਾਤਰੀ ਤਾਂ ਰਿਸ਼ਤੇਦਾਰਾਂ ਕੀਤਾ ਹੰਗਾਮਾ

ਇਸ ਮੌਕੇ ਰਿੰਕੂ ਨੂੰ ਪੰਜਾਬ ਯੂਥ ਵਾਈਸ ਪ੍ਰਧਾਨ ਨਿਯੁਕਤ ਕੀਤਾ ਗਿਆ, ਜਿਸ ’ਤੇ ਰਿੰਕੂ ਨੇ ਵਿਸ਼ਵਾਸ ਦਿਵਾਇਆ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਈਮਾਨਦਾਰੀ ਨਾਲ ਨਿਭਾਉਗੇ। ਇਸ ਮੌਕੇ ਅਹੁਦੇਦਾਰਾਂ ਨੇ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਚਾਈਨਾ ਡੋਰ ਦੇ ਖ਼ਤਰੇ ਨੂੰ ਦੇਖਦਿਆਂ ਇਸ ਦੀ ਵਿਕਰੀ ਅਤੇ ਵਰਤੋਂ ਨੂੰ ਸਖ਼ਤੀ ਨਾਲ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਡੋਰ ਕਾਰਣ ਕਈ ਲੋਕਾਂ ਦੀਆਂ ਮੌਤਾਂ ਹੋ ਚੁੱਕੀਆਂ ਹਨ। ਇਸ ਲਈ ਚਾਈਨਾ ਡੋਰ ਵੇਚਣ ਅਤੇ ਖ਼ਰੀਦਣ ਵਾਲਿਆਂ ’ਤੇ ਕਤਲ ਦਾ ਮੁਕਦੱਮਾ ਦਰਜ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪ੍ਰਸ਼ਾਸਨ ਨੇ ਇਸ ਸਬੰਧੀ ਸਖ਼ਤੀ ਨਾ ਵਰਤੀ ਤਾਂ ਉਹ ਧਰਨੇ ਦੇਣਗੇ। ਇਸ ਮੌਕੇ ਦੀਪਕ ਯੂਥ ਸਿਟੀ ਪ੍ਰਧਾਨ, ਰਵਿੰਦਰ ਮੁੰਨਾ ਅਤੇ ਹੈਪੀ ਸਮੇਤ ਹੋਰ ਆਗੂ ਮੌਜੂਦ ਸਨ।

ਇਹ ਵੀ ਪੜ੍ਹੋ :  ਕਾਰਪੋਰੇਟ ਘਰਾਣਿਆਂ ਖ਼ਿਲਾਫ਼ ਮੋਰਚੇ ਸ਼ੁਰੂ, ਇਸ ਪਿੰਡ ਦੇ ਨੌਜਵਾਨਾਂ ਨੇ ਕੱਟਿਆ ਜਿਓ ਟਾਵਰ ਦਾ ਕੁਨੈਕਸ਼ਨ


author

Baljeet Kaur

Content Editor

Related News