ਗੁਰਦਾਸਪੁਰ: ਹੈਰੋਇਨ ਤੇ ਡਰੱਗ ਮਨੀ ਸਮੇਤ ਕੰਪਿਊਟਰ ਕੰਡਾ ਬਰਾਮਦ
Monday, Jul 13, 2026 - 06:05 PM (IST)
ਗੁਰਦਾਸਪੁਰ (ਹਰਮਨ, ਵਿਨੋਦ)-ਬਹਿਰਾਮਪੁਰ ਰੋਡ ’ਤੇ ਸਥਿਤ ਅੰਬਾਂ ਦੇ ਬਾਗ ਨੇੜੇ ਗਸ਼ਤ ਦੌਰਾਨ ਗੁਰਦਾਸਪੁਰ ਪੁਲਸ ਨੇ ਸ਼ੱਕ ਦੇ ਆਧਾਰ ’ਤੇ 2 ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 8 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕੀਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਮੌਨਸੂਨ ਵਿਚਾਲੇ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
ਜਾਣਕਾਰੀ ਅਨੁਸਾਰ ਪੁਲਸ ਪਾਰਟੀ ਨੇ ਚੈਕਿੰਗ ਦੌਰਾਨ ਇਕ ਜੂਪੀਟਰ ਸਕੂਟਰੀ ’ਤੇ ਸਵਾਰ ਦੋ ਨੌਜਵਾਨਾਂ ਰਾਹੁਲ ਕੁਮਾਰ ਵਾਸੀ ਗੁਰਦਾਸਪੁਰ ਅਤੇ ਰਾਹੁਲ ਵਾਸੀ ਗੁਰਦਾਸਪੁਰ ਨੂੰ ਰੋਕਿਆ ਗਿਆ। ਸਕੂਟਰੀ ਦੀ ਡਿੱਗੀ ਦੀ ਤਲਾਸ਼ੀ ਲੈਣ ’ਤੇ ਉਸ ’ਚੋਂ ਇਕ ਮੋਮੀ ਲਿਫ਼ਾਫ਼ਾ ਬਰਾਮਦ ਹੋਇਆ, ਜਿਸ ’ਚੋਂ 8 ਗ੍ਰਾਮ ਹੈਰੋਇਨ, 900 ਰੁਪਏ ਡਰੱਗ ਮਨੀ ਅਤੇ ਇਕ ਕੰਪਿਊਟਰ ਕੰਡਾ ਬਰਾਮਦ ਹੋਇਆ। ਪੁਲਸ ਨੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ- ਪੰਜਾਬ: ਅੱਧੀ ਰਾਤ ਘਰ ਵੜ ਆਏ ਲੁਟੇਰੇ, ਔਰਤ ਦੇ ਮੂੰਹ 'ਚ ਪਿਸਤੌਲ ਰੱਖ ਲੁੱਟ ਲਿਆ ਸਾਰਾ ਘਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
