ਗੁਰਦਾਸਪੁਰ ਜ਼ਿਲ੍ਹੇ ''ਚ 6700 ਤੋਂ ਵੀ ਪਾਰ ਹੋਈ ਕੋਰੋਨਾ ਤੋਂ ਪੀੜਤਾਂ ਦੀ ਗਿਣਤੀ

10/20/2020 2:30:24 PM

ਗੁਰਦਾਸਪੁਰ (ਹਰਮਨ, ਜ. ਬ.): ਸੋਮਵਾਰ ਨੂੰ ਜ਼ਿਲ੍ਹਾ ਗੁਰਦਾਸਪੁਰ 'ਚ ਕੋਰੋਨਾ ਲਾਗ ਨੇ ਇਕ ਹੋਰ ਮਰੀਜ਼ ਦੀ ਜਾਨ ਲੈ ਲਈ ਹੈ ਜਦੋਂ ਕਿ 26 ਵਿਅਕਤੀ ਇਸ ਵਾਇਰਸ ਤੋਂ ਪੀੜਤ ਪਾਏ ਗਏ ਹਨ। ਸਿਵਲ ਸਰਜਨ ਡਾ. ਵਰਿੰਦਰ ਜਗਤ ਦੱਸਿਆ ਕਿ ਜ਼ਿਲ੍ਹੇ 'ਚ ਹੁਣ ਤੱਕ 1,47,327 ਸ਼ੱਕੀ ਮਰੀਜ਼ਾਂ ਦੀ ਸੈਂਪਲਿੰਗ ਕੀਤੀ ਜਾ ਚੁੱਕੀ ਹੈ, ਜਿਨ੍ਹਾਂ 'ਚੋਂ 1,40,463 ਨੈਗੇਟਿਵ ਪਾਏ ਗਏ ਹਨ ਜਦੋਂ ਕਿ ਕੁੱਲ 6721 ਮਰੀਜ਼ੇ ਪਾਜ਼ੇਟਿਵ ਪਾਏ ਗਏ ਹਨ।

ਇਹ ਵੀ ਪੜ੍ਹੋ: ਨਾਬਾਲਗ ਨੇ ਸਪੇਰਅ ਪੀ ਕੀਤੀ ਸੀ ਖ਼ੁਦਕੁਸ਼ੀ, 47 ਦਿਨਾਂ ਬਾਅਦ ਸਾਹਮਣੇ ਆਈ ਵੀਡੀਓ ਨੇ ਸਭ ਦੇ ਉਡਾਏ ਹੋਸ਼

ਉਨ੍ਹਾਂ ਦੱਸਿਆ ਕਿ 912 ਰਿਪੋਰਟਾਂ ਦੇ ਨਤੀਜੇ ਪੈਂਡਿੰਗ ਹਨ ਅਤੇ ਗੁਰਦਾਸਪੁਰ 'ਚ 8, ਬਟਾਲਾ 'ਚ 3, ਮਿਲਟੀ ਹਸਪਤਾਲ 'ਚ 7 ਦਾਖ਼ਲ ਹਨ ਜਦੋਂ ਕਿ 43 ਮਰੀਜ਼ ਬਾਹਰਲੇ ਜ਼ਿਲ੍ਹਿਆਂ 'ਚ ਹਨ। 
ਉਨ੍ਹਾਂ ਦੱਸਿਆ ਕਿ 194 ਪੀੜਤਾਂ ਨੂੰ ਲੱਛਣ ਨਾ ਹੋਣ ਕਾਰਣ ਘਰਾਂ 'ਚ ਇਕਾਂਤਵਾਸ ਕੀਤਾ ਗਿਆ ਹੈ। ਕੋਰੋਨਾ ਲਾਗ ਨਾਲ ਪੀੜਤ 6273 ਵਿਅਕਤੀਆਂ ਨੇ ਫ਼ਤਿਹ ਹਾਸਲ ਕਰ ਲਈ ਹੈ, ਇਨ੍ਹਾਂ 'ਚੋਂ 5981 ਪੀੜਤ ਠੀਕ ਹੋਏ ਹਨ ਅਤੇ 292 ਪੀੜਤਾਂ ਨੂੰ ਡਿਸਚਾਰਜ ਕਰ ਕੇ ਹੋਮ ਇਕਾਂਤਵਾਸ ਕੀਤਾ ਗਿਆ ਹੈ। ਇਸ ਮੌਕੇ ਜ਼ਿਲ੍ਹੇ 'ਚ ਐਕਟਿਵ ਕੇਸ 255 ਹਨ ਅਤੇ 193 ਮੌਤਾਂ ਹੋ ਚੁੱਕੀਆਂ ਹਨ।

ਇਹ ਵੀ ਪੜ੍ਹੋ: ਵਿਆਹੇ ਮਰਦ ਨਾਲ ਹੋਇਆ ਪਿਆਰ, ਘਰੋਂ ਭੱਜ ਕੇ ਕਰਾਇਆ ਵਿਆਹ ਨਾ ਆਇਆ ਰਾਸ, ਮਿਲੀ ਦਰਦਨਾਕ ਮੌਤ

ਪਠਾਨਕੋਟ 'ਚ 15 ਹੋਰ ਲੋਕਾਂ ਦੀ ਰਿਪੋਰਟ ਪਾਜ਼ੇਟਿਵ
ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦੱਸਿਆ ਕਿ ਪਠਾਨਕੋਟ 'ਚ ਸੋਮਵਾਰ ਨੂੰ 52 ਹੋਰ ਲੋਕਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਕੋਰੋਨਾ ਲੱਛਣ ਨਾ ਹੋਣ 'ਤੇ ਐਤਵਾਰ ਨੂੰ 52 ਲੋਕਾਂ ਨੂੰ ਘਰਾਂ ਲਈ ਰਵਾਨਾ ਕੀਤਾ ਗਿਆ। ਜ਼ਿਕਰਯੋਗ ਹੈ ਕਿ ਜ਼ਿਲਾ ਪਠਾਨਕੋਟ 'ਚ ਕੁੱਲ 4255 ਲੋਕ ਪਾਜ਼ੇਟਿਵ ਸਨ, ਜਿਨ੍ਹਾਂ 'ਚੋਂ 3972 ਲੋਕ ਠੀਕ ਹੋ ਕੇ ਅਪਣੇ ਘਰ੍ਹਾਂ ਨੂੰ ਜਾ ਚੁੱਕੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ 15 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ, ਇਸ ਤਰ੍ਹਾਂ ਜ਼ਿਲ੍ਹੇ 'ਚ ਇਸ ਸਮੇਂ ਐਕਟਿਵ ਲੋਕਾਂ ਦੀ ਸੰਖਿਆ 179 ਹੈ ਅਤੇ ਹੁਣ ਤੱਕ ਕੋਰੋਨਾ ਨਾਲ ਮਰਨ ਵਾਲਿਆਂ ਦੀ ਸੰਖਿਆ 104 ਹੋ ਗਈ ਹੈ।
ਇਹ ਵੀ ਪੜ੍ਹੋ: 


Baljeet Kaur

Content Editor

Related News