ਗੁਰਦਾਸਪੁਰ : ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਸੈਰ ਕਰਨ ਵਾਲਿਆਂ ਦੀ ਸਹੂਲਤ ਤੇ ਸੁਰੱਖਿਆ ਲਈ ਨਵੇਂ ਹੁਕਮ ਜਾਰੀ

07/27/2021 9:57:50 PM

ਗੁਰਦਾਸਪੁਰ (ਹਰਮਨ)-ਗੁਰਦਾਸਪੁਰ ਸ਼ਹਿਰ ਅੰਦਰ ਬੀ. ਐੱਸ. ਐੱਨ. ਐੱਲ. ਚੌਕ ਤੋਂ ਗੁਰੂ ਰਵਿਦਾਸ ਚੌਕ ਤੱਕ ਵਾਇਆ ਖੇਤੀਬਾੜੀ ਯੂਨੀਵਰਸਿਟੀ ਦੇ ਕੈਂਪਸ ਵਾਲੇ ਇਲਾਕੇ ’ਚ ਰੋਜ਼ਾਨਾ ਸਵੇਰੇ ਤੇ ਸ਼ਾਮ ਸੈਰ ਕਰਨ ਲਈ ਆਉਣ ਵਾਲੇ ਲੋਕਾਂ ਦੀ ਸਹੂਲਤ ਅਤੇ ਸੁਰੱਖਿਆ ਲਈ ਜ਼ਿਲ੍ਹਾ ਮੈਜਿਸਟ੍ਰੇਟ ਮੁਹੰਮਦ ਇਸ਼ਫਾਕ ਨੇ ਨਵੇਂ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਤਹਿਤ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਹੈ ਕਿ ਗੁਰਦਾਸਪੁਰ ਸ਼ਹਿਰ ਦੇ ਬੀ.ਐੱਸ.ਐੱਨ.ਐੱਲ. ਚੌਕ ਤੋਂ ਵਾਇਆ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਰੀਜਨਲ ਕੈਂਪਸ ਰਾਹੀਂ ਗੁਰੂ ਰਵਿਦਾਸ ਚੌਕ ਤੱਕ ਸਵੇਰੇ 4 ਵਜੇ ਤੋਂ ਸਵੇਰੇ 7 ਵਜੇ ਤੱਕ ਅਤੇ ਸ਼ਾਮ 6 ਵਜੇ ਤੋਂ 7.30 ਵਜੇ ਤੱਕ ਕੋਈ ਵੀ ਵ੍ਹੀਕਲ ਨਹੀਂ ਚਲਾਇਆ ਜਾਵੇਗਾ।

ਇਹ ਵੀ ਪੜ੍ਹੋ : ਤਲਵੰਡੀ ਸਾਬੋ : ਟਰੱਕ ਡਰਾਈਵਰ ਦੀ ਭੇਤਭਰੀ ਹਾਲਤ ’ਚ ਮਿਲੀ ਲਾਸ਼, ਫੈਲੀ ਸਨਸਨੀ

ਉਨ੍ਹਾਂ ਕਿਹਾ ਕਿ ਇਸ ਸਮੇਂ ਦੌਰਾਨ ਸਿਰ ਸੈਰ ਕਰਨ ਵਾਲੇ, ਦੌੜ ਲਗਾਉਣ ਵਾਲੇ ਅਤੇ ਬਾਈਸਾਈਕਲ ਚਲਾਉਣ ਵਾਲੇ ਵਿਅਕਤੀ ਹੀ ਆ-ਜਾ ਸਕਣਗੇ ਅਤੇ ਐਮਰਜੈਂਸੀ ਵ੍ਹੀਕਲ ਹੀ ਇਸ ਸੜਕ ਦੀ ਵਰਤੋਂ ਕਰ ਸਕਣਗੇ। ਉਨ੍ਹਾਂ ਕਿਹਾ ਕਿ ਇਹ ਹੁਕਮ 26 ਸਤੰਬਰ ਤੱਕ ਲਾਗੂ ਰਹਿਣਗੇ।

Manoj

This news is Content Editor Manoj