ਬਿੱਲਾਂ ਦੀ ਅਦਾਇਗੀ ਨਾ ਹੋਣ ’ਤੇ ਵਿਭਾਗ ਨੇ ਕੱਟੇ ਸਰਕਾਰੀ ਅਦਾਰਿਆਂ ਦੇ ਕੁਨੈਕਸ਼ਨ

Tuesday, Dec 24, 2019 - 05:34 PM (IST)

ਬਿੱਲਾਂ ਦੀ ਅਦਾਇਗੀ ਨਾ ਹੋਣ ’ਤੇ ਵਿਭਾਗ ਨੇ ਕੱਟੇ ਸਰਕਾਰੀ ਅਦਾਰਿਆਂ ਦੇ ਕੁਨੈਕਸ਼ਨ

ਗੁਰਦਾਸਪੁਰ (ਗੁਰਪ੍ਰੀਤ) - ਬਿਜਲੀ ਵਿਭਾਗ ਨੇ ਸਖਤੀ ਦਿਖਾਉਂਦੇ ਹੋਏ ਬਿੱਲਾਂ ਦੀ ਅਦਾਇਗੀ ਨਾ ਕਰਨ ’ਤੇ ਸਰਕਾਰੀ ਅਦਾਰਿਆਂ ਦਾ ਕੁਨੈਕਸ਼ਨ ਕੱਟਣੇ ਸ਼ੁਰੂ ਕਰ ਦਿੱਤੇ ਹਨ। ਸਰਕਾਰੀ ਸਪੋਰਟਸ ਕਲੱਬ ਗੁਰਦਾਸਪੁਰ ਵਲੋਂ ਬਿਜਲੀ ਦੇ ਬਿੱਲ ਦੀ ਅਦਾਇਗੀ ਨਾ ਕਰਨ ਕਾਰਨ ਬਿਜਲੀ ਵਿਭਾਗ ਨੇ ਕੁਨੈਕਸ਼ਨ ਕੱਟ ਦਿੱਤਾ ਹੈ। ਇਸ ਤੋਂ ਬਾਅਦ ਵਿਭਾਗ ਨੇ ਬਾਕੀ ਦੇ ਅਦਾਰਿਆਂ ਨੂੰ ਨੋਟਿਸ ਜਾਰੀ ਕਰ ਦਿੱਤਾ। ਜਾਣਕਾਰੀ ਅਨੁਸਾਰ ਗੁਰਦਾਸਪੁਰ ਸਰਕਲ ’ਚ ਬਿਜਲੀ ਵਿਭਾਗ ਨੇ ਖਪਤਕਾਰਾਂ ਤੋਂ 394 ਕਰੋੜ ਰੁਪਏ ਦੇ ਬਿੱਲ ਦਾ ਬਕਾਇਆ ਲੈਣਾ ਹੈ, ਜਿਸ ਦੇ ਲਈ ਉਨ੍ਹਾਂ ਨੇ ਰਿਕਵਰੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਪੱਤਰਕਾਰ ਨੂੰ ਜਾਣਕਾਰੀ ਦਿੰਦੇ ਹੋਏ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਸਰਕਾਰੀ ਅਦਾਰਿਆਂ ਦਾ ਕਰੋੜਾਂ ਰੁਪਏ ਦਾ ਬਿੱਲ ਬਕਾਇਆ ਹੈ, ਜਿਸ ਦਾ ਭੁਗਤਾਨ ਉਨ੍ਹਾਂ ਵਲੋਂ ਨਹੀਂ ਕੀਤਾ ਜਾ ਰਿਹਾ। ਇਸੇ ਕਾਰਨ ਉਨ੍ਹਾਂ ਨੇ ਸਰਕਾਰੀ ਅਦਾਰਿਆਂ ਦੇ ਕੁਨੈਕਸ਼ਨ ਕੱਟਣੇ ਸ਼ੁਰੂ ਕਰ ਦਿੱਤੇ ਹਨ। 


author

rajwinder kaur

Content Editor

Related News