ਬਿਜਲੀ ਮੁਲਾਜ਼ਮਾਂ ਨੇ ਸਬ-ਡਵੀਜ਼ਨਾਂ ਤੇ ਪਾਵਰਕਾਮ ਮੈਨੇਜਮੈਂਟ ਦੇ ਸਾੜੇ ਪੁਤਲੇ

06/09/2020 4:35:52 PM

ਗੁਰਦਾਸਪੁਰ (ਹਰਮਨ, ਵਿਨੋਦ) : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਵਲੋਂ ਜੁਆਇੰਟ ਫੋਰਮ ਪੰਜਾਬ ਨਾਲ ਮੀਟਿੰਗ ਕਰ ਕੇ ਮੰਨੀਆਂ ਹੋਈਆਂ ਮੰਗਾਂ ਲਾਗੂ ਨਾ ਕਰਨ ਦੇ ਰੋਸ ਵਜੋਂ ਬਿਜਲੀ ਬੋਰਡ ਦੇ ਵੱਖ-ਵੱਖ ਸੰਗਠਨਾਂ ਵਲੋਂ ਅੱਜ ਪਾਵਰਕਾਮ ਦੀ ਮੈਨੇਜਮੈਂਟ ਦੇ ਪੁਤਲੇ ਸਾੜੇ। ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਸਬ-ਡਵੀਜ਼ਨ ਪੁਰਾਣਾ ਸ਼ਾਲਾ ਕਰਮਚਾਰੀਆਂ ਦੇ ਰੋਸ ਪ੍ਰਦਰਸ਼ਨ ਦੌਰਾਨ ਪ੍ਰਧਾਨ ਲਖਵਿੰਦਰ ਸਿੰਘ ਸੈਣੀ, ਸਕੱਤਰ ਰਣਜੀਤ ਸਿੰਘ ਟੋਨਾ ਤੇ ਗੁਰਦਿਆਲ ਸਿੰਘ ਗੁਰਿਆ ਨੇ ਕਿਹਾ ਕਿ ਪਾਵਰਕਾਮ ਦੀ ਮੈਨੇਜਮੈਂਟ ਨੇ 3 ਸਤੰਬਰ 2019 ਨੂੰ ਜੁਆਇੰਟ ਫਾਰਮ ਦੇ ਪੰਜਾਬ ਨਾਲ ਮੀਟਿੰਗ ਕਰ ਕੇ ਬਿਜਲੀ ਮੁਲਾਜ਼ਮਾਂ ਨੂੰ ਪੇ-ਬੈਂਡ 1-12-11 ਤੋਂ ਦੇਣ, ਹਰੇਕ ਸੇਵਾ-ਮੁਕਤ ਤੇ ਰੈਗੂਲਰ ਮੁਲਾਜ਼ਮ ਨੂੰ ਬਿਨ੍ਹਾਂ ਸ਼ਰਤ 23 ਸਾਲ ਤੋਂ ਪ੍ਰਮੋਸ਼ਨ ਇਨਕਰੀਮੈਂਟ ਦੇਣ, ਠੇਕੇ 'ਤੇ ਕੰਮ ਕਰਦੇ ਕਰਮਚਾਰੀਆਂ ਨੂੰ ਬਿਜਲੀ ਦੀ ਰਿਆਇਤ ਦੇਣ ਆਦਿ ਮੰਗਾਂ ਮੰਨੀਆਂ ਸਨ। ਪਰ ਲੰਮਾ ਸਮਾਂ ਬੀਤਣ ਦੇ ਬਾਵਜੂਦ ਵੀ ਇਹ ਮੰਨੀਆਂ ਹੋਈਆਂ ਮੰਗਾਂ ਲਾਗੂ ਨਹੀਂ ਕੀਤੀਆਂ ਗਈਆਂ, ਜਿਸ ਕਾਰਣ ਬਿਜਲੀ ਮੁਲਾਜ਼ਮਾਂ ਨੂੰ ਸੰਘਰਸ਼ ਦਾ ਰਸਤਾ ਅਖਤਿਆਰ ਕਰਨਾ ਪਿਆ। ਉਕਤ ਆਗੂਆਂ ਨੇ ਕਿਹਾ ਕਿ ਜੇਕਰ ਇਹ ਮੰਨੀਆਂ ਹੋਈਆਂ ਮੰਗਾਂ ਨੂੰ ਜਲਦ ਲਾਗੂ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਚੇਅਰਮੈਨ ਪਾਵਰਕਾਮ ਦੀ ਹੋਵੇਗੀ। ਇਸ ਮੌਕੇ ਇੰਜੀਨੀਅਰ ਮਲਕੀਤ ਸਿੰਘ, ਕੁਲਜੀਤ ਪਾਲ, ਕਿਸ਼ੋਰ ਲਾਲ, ਮੋਹਨ ਲਾਲ, ਇੰਜੀਨੀਅਰ ਪਰਮਜੀਤ ਸਿੰਘ ਜੇ. ਈ., ਈਰਾ ਦੇਵੀ, ਵਿਜੇ ਕੁਮਾਰੀ ਆਦਿ ਹਾਜ਼ਰ ਸਨ।

ਇਸੇ ਤਰ੍ਹਾਂ ਗ੍ਰਾਂਮੀਣ ਉਪ ਮੰਡਲ ਗੁਰਦਾਸਪੁਰ 'ਚ ਪਾਵਰਕਾਮ ਮੈਨੇਜਮੈਂਟ ਦਾ ਅਰਥੀ ਫੂਕ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਸਾਬਕਾ ਸਰਕਲ ਗੁਰਮੀਤ ਸਿੰਘ ਪਾਹੜਾ, ਫਿਰੋਜ਼ ਮਸੀਹ, ਰਾਕੇਸ਼ ਕੁਮਾਰ, ਸਕਰਲ ਪ੍ਰਧਾਨ ਕਰਮਚਾਰੀ ਦਲ ਦਰਬਾਰਾ ਸਿੰਘ ਛੀਨਾ, ਜਗਦੇਵ ਸਿੰਘ, ਬਲਜਿੰਦਰ ਸਿੰਘ ਇੰਪਲਾਈਜ਼ ਫੈਡਰੇਸ਼ਨ ਤੇ ਬਸੰਤ ਕੁਮਾਰ ਫੈਡਰੇਸ਼ਨ ਏਟਕ ਨੇ ਸੰਬੋਧਨ ਕੀਤਾ। ਆਗੂਆਂ ਨੇ ਸਰਕਾਰ ਦੀ ਕਰਮਚਾਰੀ ਵਿਰੋਧੀ ਨੀਤੀਆਂ ਦੀ ਨਿੰਦਾ ਕਰਦੇ ਹੋਏ ਸਮੂਹ ਬਿਜਲੀ ਕਰਮਚਾਰੀਆਂ ਨੂੰ ਇੱਕਜੁੱਟ ਹੋ ਕੇ ਸੰਘਰਸ਼ ਕਰਨ ਦਾ ਸੱਦਾ ਦਿੱਤਾ। ਨੇਤਾਵਾਂ ਨੇ ਕਿਹਾ ਕਿ ਸੰਗਠਨਾਂ ਵਲੋਂ 10 ਤੋਂ 30 ਜੂਨ ਤੱਕ ਵਰਕ ਰੂਲ ਲਾਗੂ ਕੀਤਾ ਜਾਵੇਗਾ, ਜਿਸ 'ਚ 8 ਘੰਟੇ ਤੋਂ ਵੱਧ ਡਿਊਟੀ ਨਹੀਂ ਦਿੱਤੀ ਜਾਵੇਗੀ ਅਤੇ ਮੈਨੇਜਮੈਂਟ ਦਾ ਫੀਲਡ 'ਚ ਆਉਣ 'ਤੇ ਘਿਰਾਓ ਕੀਤਾ ਜਾਵੇਗਾ।

ਇਸੇ ਤਰ੍ਹਾਂ ਸ਼ਹਿਰੀ ਸਬ-ਡਵੀਜ਼ਨ ਗੁਰਦਾਸਪੁਰ ਵਲੋਂ ਨਹਿਰੂ ਪਾਰਕ 'ਚ ਬਲਕਾਰ ਸਿੰਘ ਤੇ ਜਨਕ ਰਾਜ ਦੀ ਅਗਵਾਈ ਹੇਠ ਅਰਥੀ ਫੂਕ ਪ੍ਰਦਰਸ਼ਨ ਕੀਤਾ ਗਿਆ। ਰੈਲੀ 'ਚ ਸੀਨੀਅਰ ਉਪ ਪ੍ਰਧਾਨ ਕਰਮਚਾਰੀ ਦਲ ਬਾਰਡਰ ਜ਼ੋਨ ਅੰਮ੍ਰਿਤਸਰ ਬਲਵੰਤ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ। ਇਸ ਮੌਕੇ ਮੁਕੇਸ਼ ਕੁਮਾਰ, ਰਾਜ ਕੁਮਾਰ ਘੁਰਾਲਾ, ਪ੍ਰਕਾਸ਼ ਚੰਦ ਘੁੱਲਾ, ਬਲਜੀਤ ਸਿੰਘ ਰੰਧਾਵਾ, ਜਗਦੀਸ਼ ਸਿੰਘ, ਰਾਜ ਕੁਮਾਰ ਰਾਜੂ, ਹਰਵਿੰਦਰ ਕੁਮਾਰ, ਪਵਨ ਸਨੋਤਰਾ, ਚਰਨਜੀਤ ਸਿੰਘ ਬਲਕਾਰ ਸਿੰਘ ਆਦਿ ਹਾਜ਼ਰ ਸਨ।


Baljeet Kaur

Content Editor

Related News