ਕਿਸਾਨ ਮੇਲੇ ''ਚ ਕਿਸਾਨਾਂ ਨੇ ਕੱਢੀ ਸਰਕਾਰ ਖ਼ਿਲਾਫ਼ ਭੜਾਸ

09/18/2019 10:17:57 AM

ਗੁਰਦਾਸਪੁਰ (ਗੁਰਪ੍ਰੀਤ ਚਾਵਲਾ) - ਪੰਜਾਬ ਐਗਰੀਕਲਚਰ ਯੂਨੀਵਰਸਿਟੀ ਗੁਰਦਾਸਪੁਰ 'ਚ ਲੱਗੇ ਕਿਸਾਨ ਮੇਲੇ 'ਚ ਕਿਸਾਨਾਂ ਨੇ ਰੋਸ ਪ੍ਰਗਟ ਕਰਦੇ ਹੋਏ ਸਰਕਾਰ ਦੇ ਖਿਲਾਫ ਜੰਮ ਕੇ ਭੜਾਸ ਕੱਢੀ। ਵੱਡੀ ਗਿਣਤੀ 'ਚ ਇਕੱਠੇ ਹੋਏ ਕਿਸਾਨਾਂ ਨੇ ਮੇਲੇ 'ਚ ਸਰਕਾਰ ਨੂੰ ਕੌਂਸਦੇ ਹੋਏ ਕਿਹਾ ਕਿ ਕਿਸਾਨੀ ਦਾ ਗ੍ਰਾਫ ਹੇਠਾਂ ਡਿੱਗਦਾ ਜਾ ਰਿਹਾ ਹੈ। ਕਿਸਾਨਾਂ ਨੂੰ ਗੰਨੇ ਦੀ ਬਕਾਇਆ ਰਾਸ਼ੀ ਨਹੀਂ ਮਿਲ ਰਹੀ ਅਤੇ ਨਾ ਹੀ ਭਾਅ ਸਹੀ ਮਿਲ ਰਹੇ ਹਨ, ਜਿਸ ਕਾਰਨ ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਕਿਸਾਨਾਂ ਨਾਲ ਕੀਤੇ ਕਈ ਤਰ੍ਹਾਂ ਦੇ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ।


rajwinder kaur

Content Editor

Related News