ਕਿਸਾਨ ਜਥੇਬੰਦੀਆਂ ਵਲੋਂ ਅਕਾਲੀ-ਭਾਜਪਾ ਆਗੂਆਂ ਦੇ ਘਰਾਂ ਤੱਕ ਰੋਸ ਮਾਰਚ ਕਰਨ ਦਾ ਐਲਾਨ

07/13/2020 4:58:59 PM

ਗੁਰਦਾਸਪੁਰ (ਹਰਮਨ) : ਪੰਜਾਬ ਨਾਲ ਸਬੰਧਤ ਕਿਸਾਨ ਜਥੇਬੰਦੀਆਂ ਵਲੋਂ ਕਿਸਨਾਂ ਦੀਆਂ ਮੰਗਾਂ ਅਤੇ ਮੁਸ਼ਕਲਾਂ ਦੇ ਹੱਲ ਲਈ 20 ਤੋਂ 26 ਜੁਲਾਈ ਤੱਕ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਦੇ ਸਬੰਧ ਵਿਚ ਅੱਜ ਇਥੇ ਕਾਮਰੇਡ ਬਲਜੀਤ ਸਿੰਘ ਯਾਦਗਾਰੀ ਹਾਲ ਵਿਖੇ ਸਮੂਹ ਜਥੇਬੰਦੀਆਂ ਦੇ ਆਗੂਆਂ ਦੀ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਗੁਲਜਾਰ ਸਿੰਘ ਬਸੰਤਕੋਟ ਨੇ ਕੀਤੀ, ਜਿਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਡਾ. ਅਸ਼ੋਕ ਭਾਰਤੀ ਤੇ ਅਜੀਤ ਸਿੰਘ, ਕਿਰਤੀ ਕਿਸਾਨ ਯੂਨੀਅਨ ਦੇ ਸਤਬੀਰ ਸਿੰਘ, ਦਲਜੀਤ ਸਿੰਘ ਚਿਤੌੜਗੜ ਅਤੇ ਪੰਜਾਬ ਕਿਸਾਨ ਯੂਨੀਅਨ ਵੱਲੋਂ ਸੁਖਦੇਵ ਸਿੰਘ ਭਾਗੋਕਾਲਾਂ, ਬਲਦੇਵ ਸਿੰਘ ਉਚਾ ਧਕਾਲਾ, ਮਨਪ੍ਰੀਤ ਸਿੰਘ, ਸੰਦੀਪ ਸਿੰਘ ਤੇ ਬਲਬੀਰ ਸਿੰਘ ਰੰਧਾਵਾ ਮੌਜੂਦ ਸਨ।

ਇਹ ਵੀ ਪੜ੍ਹੋਂ:  ਤਰਨਤਾਰਨ ਵਿਖੇ ਸਿਹਤ ਮੰਤਰੀ ਨੇ ਕੀਤਾ ਜੱਚਾ ਬੱਚਾ ਵਾਰਡ ਦਾ ਉਦਘਾਟਨ

ਇਸ ਮੌਕੇ ਆਗੂਆਂ ਨੇ ਕਿਹਾ ਕਿ ਕੇਂਦਰ ਦੇ ਕਿਸਨ ਵਿਰੋਧੀ ਫੈਸਲਿਆਂ ਦੇ ਵਿਰੋਧ ਵਿਚ 26 ਜੁਲਾਈ ਤੱਕ ਪਿੰਡਾਂ ਅੰਦਰ ਮੀਟਿੰਗ ਤੇ ਰੈਲੀਆਂ ਕੀਤੀਆਂ ਜਾਣਗੀਆਂ, ਜਿਨਾਂ ਦੇ ਬਾਅਦ 27 ਜੁਲਾਈ ਨੂੰ ਅਕਾਲੀ ਤੇ ਭਾਜਪਾ ਆਗੂਆਂ ਦੇ ਘਰਾਂ ਦਫਤਰਾਂ ਸਾਹਮਣੇ ਰੈਲੀਆਂ ਕੀਤੀਆਂ ਜਾਣਗੀਆਂ। ਉਨਾਂ ਦੱਸਿਆ ਕਿ ਫਤਿਹਗੜ੍ਹ ਚੂੜੀਆਂ ਤੋਂ ਇਤਿਹਾਸਿਕ ਗੁਰਦੁਆਰਾ ਤੇਜਾ ਕਲਾਂ ਤੋਂ ਟਰੈਕਟਰ ਮਾਰਚ ਸ਼ੁਰੂ ਕਰਕੇ ਅਕਾਲੀ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਦੇ ਘਰ ਤੱਕ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਧਿਆਨਪੁਰ ਕੋਟਲੀ ਤੋਂ ਰੋਸ ਪ੍ਰਦਰਸ਼ਨ ਸ਼ੁਰੂ ਕਰਕੇ ਅਕਾਲੀ ਆਗੂ ਇੰਦਰਜੀਤ ਸਿੰਘ ਰੰਧਾਵਾ ਦੇ ਘਰ ਤੱਕ ਮਾਰਚ ਕੀਤਾ ਜਾਵੇਗਾ। ਦਮਦਮਾ ਸਾਹਿਬ ਸ੍ਰੀ ਹਰਗੋਬਿੰਦਪੁਰ ਤੋਂ ਮਾਰਚ ਸ਼ੁਰੂ ਕਰਕੇ ਕਾਦੀਆਂ ਵਿਖੇ ਖਤਮ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਦੀਨਾਨਗਰ ਦੇ ਪਿੰਡ ਕੱਤੋਵਾਲ ਤੋਂ ਸ਼ੁਰੂ ਹੋਣ ਵਾਲਾ ਰੋਸ ਮਾਰਚ ਗਾਹਲੜੀ ਰਾਹੀਂ ਹੁੰਦਾ ਹੋਇਆ ਦੀਨਾਨਗਰ ਵਿਖੇ ਸੰਪਨ ਹੋਵੇਗਾ।


Baljeet Kaur

Content Editor

Related News