ਘਰ ’ਚ ਦਾਖ਼ਲ ਹੋ ਕੇ ਪਿਓ-ਪੁੱਤਰ ਨੂੰ ਕੀਤਾ ਜ਼ਖ਼ਮੀ, 5 ਨਾਮਜ਼ਦ

01/02/2021 3:03:30 PM

ਗੁਰਦਾਸਪੁਰ (ਹਰਮਨ): ਥਾਣਾ ਸਦਰ ਦੀ ਪੁਲਸ ਨੇ ਪਿਓ-ਪੁੱਤ ਨੂੰ ਜ਼ਖ਼ਮੀ ਕਰਨ ਦੇ ਦੋਸ਼ਾਂ ਹੇਠ 5 ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀ ਨੇ ਦੱਸਿਆ ਕਿ ਮਲਕੀਤ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਸਿਧਵਾਂ ਜਮੀਤਾ ਨੇ ਦੱਸਿਆ ਸੀ ਕਿ 23 ਦਸੰਬਰ ਨੂੰ ਉਹ ਆਪਣੇ ਪਰਿਵਾਰ ਸਮੇਤ ਘਰ ’ਚ ਮੌਜੂਦ ਸੀ। ਰਾਤ 9.15 ਵਜੇ ਦੇ ਕਰੀਬ ਜੋਬਨਪ੍ਰੀਤ ਸਿੰਘ, ਹਰਮਨਪ੍ਰੀਤ ਸਿੰਘ, ਦਿਲਪ੍ਰੀਤ ਸਿੰਘ ਵਾਸੀ ਸਿਧਵਾਂ ਜਮੀਤਾ ਅਤੇ ਦੋ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ਦੇ ਘਰ ਦਾ ਗੇਟ ਖੜਕਾਉਣਾ ਸ਼ੁਰੂ ਕਰ ਦਿੱਤਾ ਅਤੇ ਨਾਲ ਹੀ ਗਾਲੀ ਗਲੋਚ ਵੀ ਕੀਤਾ। ਇਸੇ ਦੌਰਾਨ ਦੋਸ਼ੀਆਂ ਨੇ ਕੰਧ ਟੱਪ ਕੇ ਗੇਟ ਖੋਲ੍ਹ ਦਿੱਤਾ ਅਤੇ ਘਰ ਦਾਖ਼ਲ ਹੋ ਕੇ ਹਮਲਾ ਕਰ ਦਿੱਤਾ, ਜਿਸ ਉਹ ਅਤੇ ਉਸ ਦਾ ਪਿਤਾ ਜ਼ਖ਼ਮੀ ਹੋ ਗਏ। ਇਸ ਸ਼ਿਕਾਇਤ ਦੇ ਅਧਾਰ ’ਤੇ ਪੁਲਸ ਨੇ ਉਕਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ : ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ


Baljeet Kaur

Content Editor

Related News