ਗੁਰਦਾਸਪੁਰ ’ਚ ਹੋਈ ਤੇਜ਼ ਬਾਰਿਸ਼ ਕਾਰਨ ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ, ਮੌਸਮ ਹੋਇਆ ਸੁਹਾਵਣਾ

06/18/2022 7:42:23 PM

ਗੁਰਦਾਸਪੁਰ (ਜ.ਬ) - ਸਥਾਨਕ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ’ਚ ਹੋਈ ਤੇਜ਼ ਬਾਰਿਸ਼ ਕਾਰਨ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਤੋਂ ਲੋਕਾਂ ਨੇ ਵੱਡੀ ਰਾਹਤ ਮਹਿਸੂਸ ਕੀਤੀ ਹੈ। ਮੀਂਹ ਕਾਰਨ ਸੁਹਾਵਣੇ ਹੋਏ ਇਸ ਮੌਸਮ ਕਾਰਨ ਅੱਜ ਕਿਸਾਨਾਂ ਦੇ ਚਿਹਰਿਆਂ ਉੱਪਰ ਭਾਰੀ ਰੌਣਕ ਵੇਖਣ ਨੂੰ ਮਿਲੀ ਹੈ। ਝੋਨੇ ਦਾ ਸੀਜ਼ਨ ਸ਼ੁਰੂ ਹੋਣ ਕਾਰਨ ਕਿਸਾਨਾਂ ਨੂੰ ਪਾਣੀ ਦੀ ਕਾਫੀ ਜ਼ਰੂਰਤ ਹੁੰਦੀ ਹੈ, ਜਿਸ ਨੂੰ ਇੰਦਰ ਦੇਵਤਾ ਨੇ ਪੂਰੀ ਕਰ ਕੇ ਰੱਖ ਦਿੱਤਾ ਹੈ।

ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਪਬਜੀ ਗੇਮ ’ਚੋਂ ਹਾਰਨ ’ਤੇ 17 ਸਾਲਾ ਮੁੰਡੇ ਨੇ ਕੀਤੀ ਖ਼ੁਦਕੁਸ਼ੀ, ਮਾਪਿਆਂ ਦਾ ਸੀ ਇਕਲੌਤਾ ਪੁੱਤਰ

ਜੇਕਰ ਵੇਖਿਆ ਜਾਵੇ ਤਾਂ ਕਾਫੀ ਸਮੇਂ ਤੋਂ ਬਾਰਿਸ਼ ਨਾ ਹੋਣ ਕਾਰਨ ਲੋਕਾਂ ਨੂੰ ਅੱਤ ਦੀ ਗਰਮੀ ਕਾਰਨ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗਰਮੀ ਕਾਰਨ ਲੋਕਾਂ ਦਾ ਬਾਹਰ ਨਿਕਲਣਾ ਮੁਸ਼ਕਲ ਹੋਇਆ ਪਿਆ ਸੀ ਪਰ ਕੁਝ ਦਿਨਾਂ ਤੋਂ ਰੁਕ-ਰੁਕ ਕੇ ਪੈ ਰਹੀ ਬਾਰਿਸ਼ ਨਾਲ ਲੋਕਾਂ ਨੂੰ ਗਰਮੀ ਤੋਂ ਕਾਫੀ ਰਾਹਤ ਮਿਲੀ ਹੈ। ਦੂਜੇ ਪਾਸੇ ਇਸ ਬਾਰਿਸ਼ ਕਾਰਨ ਸੜਕਾਂ ’ਤੇ ਪਾਣੀ ਖੜ੍ਹਾ ਹੋਣ ਨਾਲ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਸ ਬਾਰਿਸ਼ ਕਾਰਨ ਤਿੱਬੜੀ ਰੋਡ, ਕਬੂਤਰੀ ਗੇਟ, ਹਨੂਮਾਨ ਚੌਕ, ਗੀਤ ਭਵਨ ਰੋਡ ਸਮੇਤ ਹੇਠਲੇ ਇਲਾਕਿਆਂ ’ਚ ਪਾਣੀ ਖੜ੍ਹਾ ਹੋਣ ਕਾਰਨ ਲੋਕ ਕਾਫੀ ਪ੍ਰੇਸ਼ਾਨ ਹੋਏ।

ਪੜ੍ਹੋ ਇਹ ਵੀ ਖ਼ਬਰ: ਵੱਡੀ ਖ਼ਬਰ: ਨਾਜਾਇਜ਼ ਮਾਈਨਿੰਗ ਦੇ ਮਾਮਲੇ ’ਚ ਕਾਂਗਰਸ ਦਾ ਸਾਬਕਾ ਵਿਧਾਇਕ ਜੋਗਿੰਦਰ ਭੋਆ ਗ੍ਰਿਫ਼ਤਾਰ

ਮੀਂਹ ਦੇ ਕਾਰਨ ਕਿਸਾਨਾਂ ਦੇ ਚਿਹਰੇ ਖਿੜੇ
ਝੋਨੇ ਦੀ ਫ਼ਸਲ ਦੀ ਲੁਵਾਈ ਦਾ ਸੀਜਨ ਸ਼ੁਰੂ ਹੋ ਗਿਆ ਹੈ ਅਤੇ ਇਸ ਬਾਰਿਸ਼ ਨਾਲ ਹੁਣ ਖੇਤਾਂ ’ਚ ਝੋਨਾ ਲਾਉਣ ਵਾਲੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਕਾਫੀ ਆਸਾਨੀ ਹੋਵੇਗੀ। ਜੇਕਰ ਅਗਲੇ ਦਿਨਾਂ ’ਚ ਵੀ ਇੰਦਰ ਦੇਵਤਾ ਇਸੇ ਤਰ੍ਹਾਂ ਖੁਸ਼ ਰਹਿੰਦੇ ਹਨ ਤਾਂ ਬਾਰਿਸ਼ ਦੇ ਲਗਾਤਾਰ ਜਾਰੀ ਰਹਿਣ ਨਾਲ ਜਿੱਥੇ ਝੋਨੇ ਦੀ ਫ਼ਸਲ ਦਾ ਝਾੜ ਵੱਧ ਨਿਕਲੇਗਾ, ਉੱਥੇ ਧਰਤੀ ਹੇਠਲੇ ਪਾਣੀ ਦੀ ਘੱਟ ਵਰਤੋਂ ਹੋਣ ਨਾਲ ਪਾਣੀ ਦੀ ਬਚਤ ਤੇ ਲੋਕਾਂ ਨੂੰ ਘਰੇਲੂ ਬਿਜਲੀ ਦੇ ਕੱਟਾਂ ਤੋਂ ਨਿਜ਼ਾਤ ਮਿਲੇਗੀ। ਇਸ ਤੋਂ ਇਲਾਵਾ ਮੌਸਮ ਠੰਡਾ ਹੋਣ ਕਾਰਨ ਬਾਜ਼ਾਰਾਂ ’ਚ ਰੌਣਕ ਦਿਖਾਈ ਦੇਵੇਗੀ, ਕਿਉਂਕਿ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਗਰਮੀ ਕਾਰਨ ਬਾਜ਼ਾਰਾਂ ’ਚ ਦੁਕਾਨਦਾਰਾਂ ਦਾ ਕੰਮ ਵੀ ਪ੍ਰਭਾਵਿਤ ਹੋ ਕੇ ਰਹਿ ਗਿਆ ਸੀ।


rajwinder kaur

Content Editor

Related News