ਪੁਲਸ ਨੇ ਹੈਰੋਇਨ ਸਮੇਤ ਇਕ ਔਰਤ ਨੂੰ ਕੀਤਾ ਕਾਬੂ

06/23/2019 3:12:23 PM

ਗੁਰਦਾਸਪੁਰ (ਹਰਮਨਪ੍ਰੀਤ) : ਥਾਣਾ ਦੀਨਾਨਗਰ ਦੀ ਪੁਲਸ ਨੇ 10 ਗ੍ਰਾਮ ਹੈਰੋਇਨ ਸਮੇਤ ਇਕ ਔਰਤ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਸੁਰਜੀਤ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ ਲਖਵਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਬਾਈਪਾਸ ਡੀਡਾ ਸਾਸੀਆਂ ਤੋਂ ਇਕ ਔਰਤ ਨੂੰ ਹੈਰੋਇਨ ਸਮੇਤ ਕਾਬੂ ਕੀਤਾ। ਪੁੱਛਗਿੱਛ ਦੌਰਾਨ ਉਕਤ ਔਰਤ ਦੀ ਪਛਾਣ ਨਰਿੰਦਰ ਕੌਰ ਪਤਨੀ ਹਰਬੰਸ ਸਿੰਘ ਰੰਗੜ ਪਿੰਡੀ ਦੇ ਰੂਪ 'ਚ ਹੋਈ ਹੈ। ਪੁਲਸ ਨੇ ਉਕਤ ਔਰਤ ਨੂੰ ਗ੍ਰਿਫਤਾਰ ਕਰਕੇ ਉਸ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Baljeet Kaur

Content Editor

Related News