ਭਾਰੀ ਮਾਤਰਾ ''ਚ ਨਾਜਾਇਜ਼ ਸ਼ਰਾਬ ਸਮੇਤ 3 ਵਿਅਕਤੀ ਗ੍ਰਿਫ਼ਤਾਰ

08/20/2020 3:19:36 PM

ਗੁਰਦਾਸਪੁਰ (ਹਰਮਨ, ਜ. ਬ.) : ਜ਼ਿਲ੍ਹਾ ਗੁਰਦਾਸਪੁਰ ਦੀ ਪੁਲਸ ਨੇ 1 ਲੱਖ 55 ਹਜ਼ਾਰ 250 ਐੱਮ. ਐੱਲ. ਨਾਜਾਇਜ਼ ਸ਼ਰਾਬ ਸਮੇਤ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਦੋਂ ਕਿ 2 ਵਿਅਕਤੀ ਫਰਾਰ ਹੋ ਗਏ। ਇਸ ਸਬੰਧੀ ਐੱਸ. ਐੱਸ. ਪੀ. ਰਜਿੰਦਰ ਸਿੰਘ ਸੋਹਲ ਨੇ ਦੱਸਿਆ ਕਿ ਥਾਣਾ ਸਿਟੀ ਗੁਰਦਾਸਪੁਰ ਦੀ ਪੁਲਸ ਨੇ ਪੁਨੀਤ ਸ਼ਰਮਾ ਪੁੱਤਰ ਚੰਦਰ ਸ਼ੇਖਰ ਵਾਸੀ ਗੀਤਾ ਭਵਨ ਰੋਡ ਗੁਰਦਾਸਪੁਰ ਨੂੰ 7500 ਐੱਮ. ਐੱਲ. ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕਰ ਕੇ ਜ਼ਮਾਨਤ 'ਤੇ ਰਿਹਾਅ ਕੀਤਾ ਹੈ। 

ਇਹ ਵੀ ਪੜ੍ਹੋਂ : ਵੱਡੀ ਵਾਰਦਾਤ : ਸੁੱਤੇ ਹੋਏ ਪਰਿਵਾਰ 'ਤੇ ਹਥਿਆਰਬੰਦਾਂ ਨੇ ਕੀਤਾ ਹਮਲਾ, 1 ਦੀ ਮੌਤ

ਥਾਣਾ ਦੋਰਾਂਗਲਾ ਦੀ ਪੁਲਸ ਨੇ ਪਿੰਡ ਤਾਜਪੁਰ ਵਿਖੇ ਨਾਕਾਬੰਦੀ ਦੌਰਾਨ ਮੋਟਰਸਾਈਕਲ 'ਤੇ ਆਏ ਰਜਤ ਕੁਮਾਰ ਪੁੱਤਰ ਜਸਪਾਲ ਉਰਫ ਪੱਪੂ ਵਾਸੀ ਗਾਹਲੜ੍ਹੀ ਨੂੰ 26 ਹਜ਼ਾਰ 250 ਐੱਮ. ਐੱਲ. ਨਾਜਾਇਜ਼ ਸ਼ਰਾਬ ਅਤੇ ਨੌਮਨੀ ਨਾਲਾ ਸ਼ਮਸ਼ੇਰਪੁਰ ਤੋਂ ਜੋਧ ਰਾਜ ਪੁੱਤਰ ਚਰਨ ਦਾਸ ਵਾਸੀ ਸ਼ਮਸ਼ੇਰਪੁਰ ਨੂੰ 75 ਹਜ਼ਾਰ ਐੱਮ. ਐੱਲ. ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਥਾਣਾ ਦੀਨਾਨਗਰ ਦੀ ਪੁਲਸ ਹਰਜਿੰਦਰ ਕੁਮਾਰ ਉਰਫ ਬੱਬੀ ਪੁੱਤਰ ਧਿਆਨ ਚੰਦ ਵਾਸੀ ਡੀਡਾ ਸਾਂਸੀਆਂ ਦੇ ਘਰ ਰੇਡ ਕੀਤੀ ਜੋ ਪੁਲਸ ਪਾਰਟੀ ਨੂੰ ਦੇਖ ਕੇ ਫਰਾਰ ਹੋ ਗਿਆ। ਮੌਕੇ 'ਤੇ ਪੁਲਸ ਨੇ 20 ਹਜ਼ਾਰ 250 ਐੱਮ. ਐੱਲ. ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਭੈਣੀ ਮੀਆਂ ਖਾਂ ਦੀ ਪੁਲਸ ਨੇ ਧੁੱਸੀ ਬੰਨ੍ਹ ਟੀ-ਪੁਆਇੰਟ ਮੂਲਾਂਵਾਲ ਵਿਖੇ ਮੌਜੂਦ ਸੀ, ਜਿਸ ਦੌਰਾਨ ਦੇਬਾ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਮੋਚਪੁਰ ਆਇਆ ਜੋ ਪੁਲਸ ਪਾਰਟੀ ਨੂੰ ਦੇਖ ਕੇ ਪਲਾਸਟਿਕ ਦਾ ਕੈਨ ਸੁੱਟ ਕੇ ਫਰਾਰ ਹੋ ਗਿਆ। ਪੁਲਸ ਨੇ 26 ਹਜ਼ਾਰ 250 ਐੱਮ. ਐੱਲ. ਨਾਜਾਇਜ਼ ਸ਼ਰਾਬ ਬਰਾਮਦ ਕੀਤੀ।

ਇਹ ਵੀ ਪੜ੍ਹੋਂ : ਇਕ ਵਾਰ ਫਿਰ ਖਾਕੀ ਹੋਈ ਦਾਗਦਾਰ, ਚਿੱਟਾ ਪੀਂਦੇ ASI ਦੀ ਕਥਿਤ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ


Baljeet Kaur

Content Editor

Related News