ਭਾਰੀ ਮਾਤਰਾ ''ਚ ਨਾਜਾਇਜ਼ ਸ਼ਰਾਬ ਅਤੇ ਲਾਹਣ ਸਮੇਤ 6 ਗ੍ਰਿਫ਼ਤਾਰ

10/18/2020 4:18:02 PM

ਗੁਰਦਾਸਪੁਰ/ਧਾਰੀਵਾਲ/ਦੋਰਾਂਗਲਾ (ਜਗ ਬਾਣੀ ਟੀਮ) - ਜ਼ਿਲਾ ਗੁਰਦਾਸਪੁਰ ਦੀ ਪੁਲਸ ਨੇ 97,500 ਐੱਮ. ਐੱਲ. ਨਾਜਾਇਜ਼ ਸ਼ਰਾਬ ਅਤੇ 25 ਕਿਲੋ ਲਾਹਣ ਬਰਾਮਦ ਕਰ ਕੇ ਔਰਤ ਸਮੇਤ 6 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। 

ਇਹ ਵੀ ਪੜ੍ਹੋ : ਬਲਵਿੰਦਰ ਸਿੰਘ ਦੇ ਕਤਲ ਤੋਂ ਬਾਅਦ ਅੱਤਵਾਦੀਆਂ ਨਾਲ ਮੁਕਾਬਲਾ ਕਰਨ ਵਾਲਿਆਂ ਦੀ ਸੁਰੱਖਿਆ ਲਈ ਯੋਜਨਾ ਬਣਾਏਗੀ ਸਰਕਾਰ

ਐੱਸ. ਐੱਸ. ਪੀ. ਗੁਰਦਾਸਪੁਰ ਡਾ. ਰਜਿੰਦਰ ਸਿੰਘ ਸੋਹਲ ਨੇ ਦੱਸਿਆ ਕਿ ਥਾਣਾ ਤਿੱਬੜ ਦੀ ਪੁਲਸ ਨੇ ਸਾਜਨ ਮਸੀਹ ਪੁੱਤਰ ਗੁਲਾਮ ਮਸੀਹ ਵਾਸੀ ਬੱਬੇਹਾਲੀ ਨੂੰ 25 ਕਿਲੋ ਲਾਹਣ, ਥਾਣਾ ਦੋਰਾਂਗਲਾ ਦੀ ਪੁਲਸ ਨੇ ਅਜੇ ਕੁਮਾਰ ਪੁੱਤਰ ਬਲਬੀਰ ਚੰਦ ਵਾਸੀ ਮੁਗਲਾਨੀ ਚੱਕ ਨੂੰ 52,500 ਐੱਮ. ਐੱਲ. ਨਾਜਾਇਜ਼ ਸ਼ਰਾਬ, ਥਾਣਾ ਸਦਰ ਗੁਰਦਾਸਪੁਰ ਦੀ ਪੁਲਸ ਨੇ ਜਲਾਲ ਮਸੀਹ ਪੁੱਤਰ ਬਾਊ ਮਸੀਹ ਵਾਸੀ ਹਯਾਤਨਗਰ ਨੂੰ 7500 ਐੱਮ. ਐੱਲ. ਨਾਜਾਇਜ਼ ਸ਼ਰਾਬ, ਥਾਣਾ ਧਾਰੀਵਾਲ ਦੀ ਪੁਲਸ ਨੇ ਈਸੂ ਪਤਨੀ ਰਾਕੇਸ਼ ਲਾਲ ਵਾਸੀ ਸੋਹਲ ਕਾਲੋਨੀ ਨੂੰ 15 ਹਜ਼ਾਰ ਐੱਮ. ਐੱਲ. ਨਾਜਾਇਜ਼ ਸ਼ਰਾਬ ਅਤੇ ਥਾਣਾ ਭੈਣੀ ਮੀਆਂ ਖਾਂ ਦੀ ਪੁਲਸ ਨੇ ਗੁਲਜਾਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਭਿੱਟੇਵੱਡ ਅਤੇ ਦਿਲਬਾਗ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਭਿੱਟੇਵੱਡ ਨੂੰ ਮੋਟਰਸਾਈਕਲ ਸਮੇਤ ਕਾਬੂ ਕਰ ਕੇ 22,500 ਐੱਮ. ਐੱਲ. ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਹੈ। ਐੱਸ. ਐੱਸ. ਪੀ. ਨੇ ਦੱਸਿਆ ਕਿ ਜਲਾਲ ਮਸੀਹ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਹੈ ਅਤੇ ਉਕਤ ਮੁਲਜ਼ਮਾਂ ਖਿਲਾਫ ਮਾਮਲੇ ਦਰਜ ਕਰ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ :  ਦਰਦਨਾਕ ਹਾਦਸਾ : ਕ੍ਰੈਸ਼ਰ ਨਾਲ ਲੱਦੇ ਟਰਾਲੇ ਨੇ 6 ਲੋਕਾਂ ਨੂੰ ਕੁਚਲਿਆ, ਕਹੀ ਨਾਲ ਇਕੱਠੀਆਂ ਕੀਤੀਆਂ ਲਾਸ਼ਾਂ


Baljeet Kaur

Content Editor Baljeet Kaur