ਭਾਰੀ ਮਾਤਰਾ ’ਚ ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਰਫ਼ਤਾਰ

Wednesday, Jan 06, 2021 - 01:18 PM (IST)

ਭਾਰੀ ਮਾਤਰਾ ’ਚ ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਰਫ਼ਤਾਰ

ਗੁਰਦਾਸਪੁਰ (ਹਰਮਨ): ਥਾਣਾ ਤਿੱਬੜ ਦੀ ਪੁਲਸ ਵਲੋਂ 7500 ਮਿਲੀਲੀਟਰ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਰਫ਼ਤਾਰ ਕੀਤੇ ਜਾਣ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਤਿੱਬੜ ਨਾਲ ਸਬੰਧਤ ਪੁਲਸ ਅਧਿਕਾਰੀ ਨੇ ਦੱਸਿਆ ਕਿ ਏ.ਐੱਸ.ਆਈ. ਹਰਭੇਜ ਸਿੰਘ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਫ਼ੌਜਾ ਸਿੰਘ ਪੁੱਤਰ ਰਣਧੀਰ ਸਿੰਘ ਵਾਸੀ ਪਿੰਡ ਭੁੱਲੇਚੱਕ ਦੇ ਘਰ ਰੇਡ ਕੀਤੀ। ਇਸ ਦੌਰਾਨ ਉਨ੍ਹਾਂ ਨੇ ਉਥੋਂ 7500 ਮਿਲੀਲੀਟਰ ਨਾਜਾਇਜ਼ ਸ਼ਰਾਬ ਸਮੇਤ ਉਕਤ ਵਿਅਕਤੀ ਨੂੰ ਗਿ੍ਰਫ਼ਤਾਰ ਕੀਤਾ। ਪੁਲਸ ਨੇ ਉਕਤ ਵਿਅਕਤੀ ਨੂੰ ਗਿ੍ਰਫ਼ਤਾਰ ਕਰ ਲਿਆ, ਜਿਸ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋਂ  : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੂੰ ਦਿੱਤੀ ਜਨਮ ਦਿਨ ਦੀ ਵਧਾਈ

 


author

Baljeet Kaur

Content Editor

Related News