ਗੁਰਦਾਸਪੁਰ ’ਚ 75ਵੇਂ ਆਜ਼ਾਦੀ ਦਿਹਾੜੇ ਮੌਕੇ ਮੰਤਰੀ ਕੁਲਦੀਪ ਧਾਲੀਵਾਲ ਨੇ ਲਹਿਰਾਇਆ ਤਿਰੰਗਾ
Monday, Aug 15, 2022 - 11:58 AM (IST)
ਗੁਰਦਾਸਪੁਰ (ਗੁਰਪ੍ਰੀਤ) - ਗੁਰਦਾਸਪੁਰ ਦੇ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਖੇਡ ਸਟਡੀਅਮ ਵਿੱਚ ਅੱਜ 75ਵਾਂ ਆਜ਼ਾਦੀ ਦਿਹਾੜੇ ਦੇ ਸਬੰਧ ਵਿੱਚ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕੈਬਿਨੇਟ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਧਾਲੀਵਾਲ ਨੇ ਦੇਸ਼ ਦੇ ਸ਼ਹੀਦਾਂ ਨੂੰ ਨਮਨ ਕਰਦੇ ਹੋਏ ਕਿਹਾ ਕਿ ਸ਼ਹੀਦ ਸਾਡੀ ਕੌਮ ਦਾ ਸਰਮਾਇਆ ਹਨ, ਜਿਨ੍ਹਾਂ ਕਰਕੇ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ। ਆਮ ਆਦਮੀ ਪਾਰਟੀ ਲੋਕਾਂ ਨੂੰ ਸੁੱਖ ਸਹੂਲਤ ਦੇਣ ਲਈ ਵਚਨਬੱਧ ਹੈ, ਜਿਸ ਦੇ ਤਹਿਤ ਅੱਜ ਪੂਰੇ ਪੰਜਾਬ ਵਿਚ ਮੁਹੱਲਾ ਕਲੀਨਿਕ ਦੀ ਸ਼ੁਰੂਆਤ ਕੀਤੀ ਗਈ ਹੈ।
ਪੜ੍ਹੋ ਇਹ ਵੀ ਖ਼ਬਰ: ਮਾਮਲਾ ਕੰਪਲੈਕਸ ’ਚ ਮ੍ਰਿਤਕ ਮਿਲੀ ਬੱਚੀ ਦਾ, ਪੋਸਟਮਾਰਟਮ ਤੋਂ ਬਾਅਦ ਪਿਤਾ ਨੂੰ ਸੌਂਪੀ ਢਾਈ ਸਾਲਾ ਦੀਪਜੋਤ ਦੀ ਲਾਸ਼
ਸੰਬੋਧਨ ਦੌਰਾਨ ਕੈਬਿਨੇਟ ਮੰਤਰੀ ਧਾਲੀਵਾਲ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਵਚਬੱਧ ਹੈ। ਪੰਜਾਬ ਦੇ ਕਿਸਾਨਾਂ ਦੀ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਸਰਕਾਰ ਨੇ ਅਨੇਕਾਂ ਨਜਾਇਜ਼ ਕਬਜ਼ੇ ਛੁਡਵਾਏ ਹਨ। ਗੈਂਗਸਟਰਾਂ ਨੂੰ ਠਲ੍ਹ ਪਾਉਣ ਲਈ ਐਂਟੀ ਗੁੰਡਾ ਟਾਸਕ ਫੋਰਸ ਦਾ ਗਠਨ ਕੀਤਾ ਹੈ, ਜਿਸ ਨਾਲ ਕਈ ਗੈਂਗਸਟਰਾਂ ਨੂੰ ਜੇਲ੍ਹਾਂ ਅੰਦਰ ਬੰਦ ਕੀਤਾ ਗਿਆ ਹੈ। ਇਸ ਦੇ ਨਾਲ ਹੀ ਲੋਕਾਂ ਦੀਆਂ ਸਿਹਤ ਸਹੂਲਤਾਂ ਨੂੰ ਦੇਖਦੇ ਹੋਏ ਪੰਜਾਬ ਵਿੱਚ ਮੁਹੱਲਾ ਕਲੀਨਿਕ ਸਮਾਪਤ ਕੀਤੇ ਗਏ ਹਨ, ਜਿਨ੍ਹਾਂ ਦੀ ਸ਼ੁਰੂਆਤ ਅੱਜ ਤੋਂ ਕਰ ਦਿੱਤੀ ਗਈ ਹੈ।
ਪੜ੍ਹੋ ਇਹ ਵੀ ਖ਼ਬਰ: ਸਰਹੱਦ ਪਾਰ: ਸਹੁਰੇ ਦੇ ਕਤਲ 'ਚ ਗਿਆ ਸੀ ਜੇਲ੍ਹ, ਜ਼ਮਾਨਤ 'ਤੇ ਆਉਣ ਮਗਰੋਂ ਪਤਨੀ ਤੇ ਸੱਸ ਨੂੰ ਦਿੱਤੀ ਭਿਆਨਕ ਮੌਤ
ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਪਧੱਰ ਨੂੰ ਉੱਚਾ ਚੁੱਕਣ ਲਈ ਕੰਮ ਕੀਤਾ ਜਾ ਰਿਹਾ ਤਾਂ ਜੋ ਪੰਜਾਬ ਦੇ ਬੱਚਿਆ ਦਾ ਭਵਿੱਖ ਉੱਜਵਲ ਹੋ ਸਕੇ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਧਾਲੀਵਾਲ ਨੇ ਕਿਹਾ ਕਿ ਸ਼ਹੀਦਾਂ ਦੇ ਸੁਫ਼ਨਿਆਂ ਨੂੰ ਸਾਕਾਰ ਕਰਨ ਲਈ ਪੰਜਾਬ ਸਰਕਾਰ ਕੰਮ ਕਰ ਰਹੀ ਹੈ। ਪੰਜਾਬ ਨੂੰ ਕਿਸ ਤਰ੍ਹਾਂ ਖੁਸ਼ਹਾਲ ਬਣਾਉਣਾ ਹੈ, ਇਸ ਦੇ ਉੱਪਰ ਵੀ ਕੰਮ ਕੀਤਾ ਜਾ ਰਿਹਾ ਹੈ। ਇਸ ਵਾਰ ਪੰਜਾਬ ’ਚ 75 ਮੁਹੱਲਾ ਕਲੀਨਿਕ ਸਮਾਪਤ ਕੀਤੇ ਗਏ ਹਨ। ਆਉਣ ਵਾਲੇ ਸਮੇਂ ’ਚ ਮਕੌੜਾ ਪਤਨ ਰਾਵੀ ਦਰਿਆ ਤੋਂ ਪਾਰ ਵੱਸਦੇ ਲੋਕਾਂ ਲਈ ਵੀ ਮੁਹੱਲਾ ਕਲੀਨਿਕ ਸਮਾਪਤ ਕਿਤੇ ਜਾਣਗੇ। ਇਸ ਮੌਕੇ ਪ੍ਰਸਾਸ਼ਨ ਵਲੋਂ ਕੀਤੇ ਗਏ ਵੀ.ਆਈ.ਪੀ. ਪ੍ਰਬੰਧਾਂ ’ਤੇ ਕਿਹਾ ਕਿ ਇਹ ਵੀ.ਆਈ.ਪੀ. ਕਲਚਰ ਨਹੀਂ ਸਗੋਂ ਸੁਰਖਿਆ ਦੇ ਪ੍ਰਬੰਧ ਹਨ।
ਪੜ੍ਹੋ ਇਹ ਵੀ ਖ਼ਬਰ: ਮਮਦੋਟ ’ਚ ਸ਼ਰਮਸਾਰ ਹੋਈ ਮਾਂ ਦੀ ਮਮਤਾ, ਕੂੜੇ ਦੇ ਢੇਰ ’ਚੋਂ ਮਿਲਿਆ ਬਿਨਾਂ ਸਿਰ ਤੋਂ ਬੱਚੇ ਦਾ ਭਰੂਣ