ਗੁਰਦਾਸਪੁਰ ਦੇ ਭਰੇ ਬਾਜ਼ਾਰ ''ਚ ਮਹਿਲਾ ਕੋਲੋਂ ਪਰਸ ਖੋਹ ਕੇ ਫ਼ਰਾਰ ਹੋਏ ਲੁਟੇਰੇ

Wednesday, Jun 29, 2022 - 03:14 PM (IST)

ਗੁਰਦਾਸਪੁਰ ਦੇ ਭਰੇ ਬਾਜ਼ਾਰ ''ਚ ਮਹਿਲਾ ਕੋਲੋਂ ਪਰਸ ਖੋਹ ਕੇ ਫ਼ਰਾਰ ਹੋਏ ਲੁਟੇਰੇ

ਗੁਰਦਾਸਪੁਰ (ਜੀਤ ਮਠਾਰੂ) - ਗੁਰਦਾਸਪੁਰ ਦੇ ਹਨੂੰਮਾਨ ਰੋਡ ਬਾਜ਼ਾਰ ਵਿਚ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਵੱਲੋਂ ਇਕ ਮਹਿਲਾ ਕੋਲੋਂ ਪਰਸ ਖੋਹ ਕੇ ਫ਼ਰਾਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦਿਆਂ ਪੀੜਤ ਮਹਿਲਾ ਸੋਨੀਆ ਨੇ ਦੱਸਿਆ ਕਿ ਉਹ ਨਵਾਂ ਸ਼ਾਲਾ ਦੀ ਰਹਿਣ ਵਾਲੀ ਹੈ ਅਤੇ ਉਹ ਆਪਣੀ ਭੈਣ ਨੀਤੂ ਦੇ ਨਾਲ ਬਾਜ਼ਾਰ ਵਿੱਚ ਸਾਮਾਨ ਲੈਣ ਲਈ ਆਈ ਹੋਈ ਸੀ। 

ਪੜ੍ਹੋ ਇਹ ਵੀ ਖ਼ਬਰ: ਵੱਡੀ ਖ਼ਬਰ: ਸਿਮਰਨਜੀਤ ਸਿੰਘ ਮਾਨ ਕੋਰੋਨਾ ਪਾਜ਼ੇਟਿਵ, ਟਵੀਟ ਕਰ ਕਹੀ ਇਹ ਗੱਲ

ਉਸ ਨੇ ਦੱਸਿਆ ਕਿ ਜਦੋਂ ਉਹ ਬਾਜ਼ਾਰ ਵਿੱਚ ਪਹੁੰਚੇ ਤਾਂ ਇਕ ਸਪਲੈਂਡਰ ਮੋਟਰਸਾਈਕਲ 'ਤੇ ਆਏ ਦੋ ਨੌਜਵਾਨਾਂ ਨੇ ਉਨ੍ਹਾਂ ਕੋਲੋਂ ਕਾਲੇ ਰੰਗ ਦਾ ਪਰਸ ਝਪਟ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਪਰਸ ਵਿਚ 4500 ਰੁਪਏ ਅਤੇ ਇੱਕ ਸੰਸਥਾ ਦਾ ਆਈ ਕਾਰਡ ਸੀ। ਉਨ੍ਹਾਂ ਮੰਗ ਕੀਤੀ ਹੈ ਕਿ ਇਨ੍ਹਾਂ ਝਪਟਮਾਰਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ ।

ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਪਬਜੀ ਗੇਮ ’ਚੋਂ ਹਾਰਨ ’ਤੇ 17 ਸਾਲਾ ਮੁੰਡੇ ਨੇ ਕੀਤੀ ਖ਼ੁਦਕੁਸ਼ੀ, ਮਾਪਿਆਂ ਦਾ ਸੀ ਇਕਲੌਤਾ ਪੁੱਤਰ


author

rajwinder kaur

Content Editor

Related News