ਵਿਆਹੁਤਾ ਨੂੰ ਪ੍ਰੇਸ਼ਾਨ ਕਰਨ ਦੇ ਦੋਸ਼ ''ਚ ਸਹੁਰੇ ਪਰਿਵਾਰ ਖ਼ਿਲਾਫ਼ ਕੇਸ ਦਰਜ

09/14/2020 10:20:31 AM

ਗੁਰਦਾਸਪੁਰ (ਹਰਮਨ, ਜ. ਬ.) : ਥਾਣਾ ਤਿੱਬੜ ਦੀ ਪੁਲਸ ਨੇ ਵਿਆਹੁਤਾ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਸਮੇਤ ਹੋਰ ਕਈ ਗੰਭੀਰ ਦੋਸ਼ਾਂ ਤਹਿਤ ਸਹੁਰੇ ਪਰਿਵਾਰ ਦੇ ਮੈਂਬਰਾਂ ਖ਼ਿਲਾਫ ਮਾਮਲਾ ਦਰਜ ਕੀਤਾ ਹੈ। 

ਇਹ ਵੀ ਪੜ੍ਹੋ : ਅੱਤਵਾਦੀ ਪੰਨੂ ਖ਼ਿਲਾਫ਼ ਵੱਡੀ ਕਾਰਵਾਈ, ਯੂ-ਟਿਊਬ ਚੈਨਲ ਪੂਰੀ ਤਰ੍ਰਾਂ ਕੀਤਾ ਬਲਾਕ

ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਗੁਰਪ੍ਰੀਤ ਕੌਰ ਵਾਸੀ ਚੋਪੜਾ ਨੇ ਕਿਹਾ ਸੀ ਕਿ ਪਿਛਲੇ ਸਾਲ 29 ਜੂਨ ਨੂੰ ਉਸ ਦਾ ਵਿਆਹ ਹੁਸ਼ਿਆਰਪੁਰ ਜ਼ਿਲੇ 'ਚ ਗੋਲੜਾ ਪਿੰਡ ਦੇ ਵਸਨੀਕ ਨਾਲ ਹੋਇਆ ਸੀ, ਜਿਸ ਦੇ ਬਾਅਦ ਸਹੁਰੇ ਪਰਿਵਾਰ ਨੇ ਉਸ ਕੋਲੋਂ ਪੈਸੇ ਅਤੇ ਕਾਰ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ। ਉਸ ਨੇ ਇਹ ਵੀ ਦੋਸ਼ ਲਾਇਆ ਕਿ ਉਸ ਦਾ ਸਹੁਰਾ ਸ਼ਰਾਬ ਪੀ ਕੇ ਉਸ ਨਾਲ ਗਲਤ ਵਿਵਹਾਰ ਕਰਦਾ ਸੀ। ਇਸ ਮਾਮਲੇ ਵਿਚ ਕਾਰਵਾਈ ਕਰਦਿਆਂ ਪੁਲਸ ਨੇ ਉਕਤ ਵਿਆਹੁਤਾ ਦੇ ਪਤੀ ਅਤੇ ਸਹੁਰੇ ਸਮੇਤ ਕੁਲ 5 ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ : 3 ਬੱਚਿਆਂ ਦੇ ਪਿਓ ਨੇ ਬੇਸ਼ਰਮੀ ਦੀਆਂ ਹੱਦਾਂ ਕੀਤੀਆਂ ਪਾਰ, 6 ਸਾਲਾਂ ਬੱਚੀ ਨਾਲ ਕੀਤਾ ਜਬਰ-ਜ਼ਿਨਾਹ

Baljeet Kaur

This news is Content Editor Baljeet Kaur