ਗੁਰਦਾਸਪੁਰ ''ਚ ਸ਼ਹੀਦਾਂ ਨੂੰ ਦਿੱਤੀ ਗਈ ਸ਼ਰਧਾਂਜਲੀ
Saturday, Mar 23, 2019 - 05:33 PM (IST)

ਗੁਰਦਾਸਪੁਰ (ਗੁਰਪ੍ਰੀਤ ਸਿੰਘ) : ਗੁਰਦਾਸਪੁਰ ਵਿਖੇ 'ਇਨਕਲਾਬ ਸਭਾ' ਵਲੋਂ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ ਤੇ ਸ਼ਰਧਾਂਜਲੀ ਦਿੱਤੀ ਗਈ। ਇਸ ਦੌਰਾਨ ਗੱਲਬਾਤ ਕਰਦਿਆਂ ਇਨਕਲਾਬ ਸਭਾ ਦੇ ਪ੍ਰਧਾਨ ਜਗਜੋਤ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ਹੈ ਕਿ ਸ਼ਹੀਦਾਂ ਦੇ ਸਿਧਾਂਤਾਂ 'ਤੇ ਚੱਲ ਕੇ ਬਦਲਾਅ ਲਿਆਂਦਾ ਜਾਵੇ ਤੇ ਪੰਜਾਬ ਨੂੰ ਨਸ਼ਾ ਮੁਕਤ ਕੀਤਾ ਜਾਵੇ। ਉਨ੍ਹਾਂ ਵਲੋਂ ਇਸ ਮੌਕੇ ਨੌਜਵਾਨਾਂ ਨੂੰ ਨਸ਼ੇ ਖਿਲਾਫ ਅੱਗੇ ਆਉਣ ਲਈ ਵੀ ਪ੍ਰੇਰਿਤ ਕੀਤਾ ਗਿਆ।
ਇਸ ਸਮਾਗਮ 'ਚ ਮੁਖ ਮਹਿਮਾਨ ਦੇ ਤੌਰ 'ਤੇ ਪਹੁੰਚੇ ਸਮਾਜ ਸੇਵਕ ਹਰਮਨ ਗੋਰਾਇਆ ਨੇ ਨੌਜਵਾਨਾਂ ਵਲੋਂ ਕਰਵਾਏ ਗਏ ਇਸ ਸਮਾਰੋਹ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਅੱਜ ਹਰੇਕ ਨੌਜਵਾਨ ਦਾ ਆਪਣੇ ਦੇਸ਼ ਦੇ ਸ਼ਹੀਦਾਂ ਦੀ ਸੋਚ ਨਾਲ ਜੁੜਨਾ ਜ਼ਰੂਰੀ ਹੈ।