ਅਣਪਛਾਤੇ ਵਾਹਨ ਨੇ ਲਈ ਸਾਬਕਾ ਫੌਜੀ ਦੀ ਮੌਤ
Monday, Nov 05, 2018 - 06:01 PM (IST)

ਗੁਰਦਾਸਪੁਰ (ਹਰਮਨਪ੍ਰੀਤ) : ਗੁਰਦਾਸਪੁਰ ਸ਼ਹਿਰ ਦੇ ਬਾਹਰਵਾਰ ਬਾਈਪਾਸ 'ਤੇ ਇਕ ਸਾਬਕਾ ਫੌਜੀ ਦੀ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਗੁਰਦਾਸਪੁਰ ਦੇ ਮੁਖੀ ਕੁਲਵੰਤ ਸਿੰਘ ਮਾਨ ਨੇ ਦੱਸਿਆ ਕਿ ਪਿੰਡ ਗੋਹਤ ਪੋਖਰ ਨਾਲ ਸਬੰਧਤ ਕਰੀਬ 70 ਸਾਲਾਂ ਵਿਅਕਤੀ ਰਚਨ ਸਿੰਘ ਆਪਣੇ ਪਿੰਡ ਤੋਂ ਗੁਰਦਾਸਪੁਰ ਨੂੰ ਪੈਦਲ ਆ ਰਿਹਾ ਸੀ। ਇਸੇ ਦੌਰਾਨ ਜਦੋਂ ਉਹ ਬਾਈਪਾਸ 'ਤੇ ਪੁੱਜਾ ਤਾਂ ਕਿਸੇ ਅਣਪਛਾਤੇ ਵਾਹਨ ਨੇ ਉਸਨੂੰ ਫੇਟ ਮਾਰ ਦਿੱਤੀ, ਜਿਸ ਕਾਰਨ ਉਸਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਪੁੱਤਰ ਨਿਸ਼ਾਨ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਵਾਹਨ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।